|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਲੰਧਰ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਭੁੱਕੀ ਤੇ ਹੈਰੋਇਨ ਬਰਾਮਦ ਕਰ ਕੇ 3 ਸਮੱਗਲਰਾਂ ਨੂੰ ਕੀਤਾ ਕਾਬੂ

ਜਲੰਧਰ : ਜਲੰਧਰ ਦਿਹਾਤ ਦੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਨਸ਼ੇ ਦੇ ਸਮੱਗਲਰਾਂ ਖ਼ਿਲਾਫ਼ ਹੱਲਾ ਬੋਲਦੇ ਹੋਏ ਦੋ ਵੱਖ-ਵੱਖ ਥਾਵਾਂ ਤੋਂ ਭੁੱਕੀ ਤੇ ਹੈਰੋਇਨ ਬਰਾਮਦ ਕਰ ਕੇ ਤਿੰਨ ਸਮੱਗਲਰਾਂ ਨੂੰ ਸਲਾਖਾਂ ਦੇ ਪਿੱਛੇ ਪਹੁੰਚਾਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਦਿਹਾਤੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਸੀਆਈਏ ਸਟਾਫ (ਦਿਹਾਤ) ਦੇ ਮੁਖੀ ਇੰਸ

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਲੰਧਰ : ਜਲੰਧਰ ਦਿਹਾਤ ਦੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਨਸ਼ੇ ਦੇ ਸਮੱਗਲਰਾਂ ਖ਼ਿਲਾਫ਼ ਹੱਲਾ ਬੋਲਦੇ ਹੋਏ ਦੋ ਵੱਖ-ਵੱਖ ਥਾਵਾਂ ਤੋਂ ਭੁੱਕੀ ਤੇ ਹੈਰੋਇਨ ਬਰਾਮਦ ਕਰ ਕੇ ਤਿੰਨ ਸਮੱਗਲਰਾਂ ਨੂੰ ਸਲਾਖਾਂ ਦੇ ਪਿੱਛੇ ਪਹੁੰਚਾਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਦਿਹਾਤੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਸੀਆਈਏ ਸਟਾਫ (ਦਿਹਾਤ) ਦੇ ਮੁਖੀ ਇੰਸਪੈਕਟਰ ਸ਼ਿਵ ਸ਼ਰਮਾ ਪੁਲਿਸ ਪਾਰਟੀ ਸਮੇਤ ਕਿਸ਼ਨਗੜ੍ਹ ਤੋਂ ਕਰਤਾਰਪੁਰ ਵੱਲ ਜਾ ਰਹੇ ਸਨ ਕਿ ਪਿੰਡ ਨੌਗੱਜਾ ਵਿਚ ਇਕ ਟੁੱਟੀ ਫੁੱਟੀ ਇਮਾਰਤ ਅੰਦਰ ਟਰੱਕ ਖੜ੍ਹਾ ਦੇਖ ਕੇ ਰੁਕ ਗਏ ਤੇ ਸ਼ੱਕ ਪੈਣ 'ਤੇ ਜਦੋਂ ਉਨ੍ਹਾਂ ਨੇ ਟਰੱਕ ਵਿਚ ਬੈਠੇ 2 ਨੌਜਵਾਨਾਂ ਕੋਲੋਂ ਉੱਥੇ ਖੜ੍ਹੇ ਹੋਣ ਦਾ ਕਾਰਨ ਪੁੱਿਛਆ ਤਾਂ ਉਹ ਘਬਰਾ ਗਏ। ਜਦ ਪੁਲਿਸ ਨੇ ਟਰੱਕ ਦੀ ਤਲਾਸ਼ੀ ਲਈ ਤਾਂ ਟਰੱਕ ਵਿਚ ਬਣਾਏ ਗਏ ਇਕ ਸਪੈਸ਼ਲ ਖਾਨੇ ਵਿਚੋਂ 20 ਬੋਰੀਆਂ ਭੁੱਕੀ ਬਰਾਮਦ ਹੋਈ ਜਿਹੜੀ ਕਿ ਤੋਲਣ 'ਤੇ ਚਾਰ ਕੁਇੰਟਲ ਨਿਕਲੀ।

ਸੰਬੰਧਿਤ ਖ਼ਬਰਾਂ

ਉਕਤ ਦੋਵੇਂ ਨੌਜਵਾਨ ਜਿਨ੍ਹਾਂ ਦੀ ਪਛਾਣ ਸੰਦੀਪ ਕੁਮਾਰ ਉਰਫ਼ ਦੀਪੂ ਤੇ ਭਜਨ ਲਾਲ ਵਾਸੀ ਫਿਰੋਜ਼ਪੁਰ ਦੇ ਰੂਪ ਵਿਚ ਹੋਈ, ਨੂੰ ਕਾਬੂ ਕਰ ਕੇ ਉਨ੍ਹਾਂ ਖ਼ਿਲਾਫ਼ ਐੱਨਡੀਪੀਐੱਸ ਦੇ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਐੱਸਐੱਸਪੀ ਮਾਹਲ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਵਿਚ ਮੁਲਜ਼ਮਾਂ ਨੇ ਦੱਸਿਆ ਹੈ ਕਿ ਉਹ ਕਸ਼ਮੀਰ ਤੋਂ ਭੁੱਕੀ ਲਿਆ ਕੇ ਕਪੂਰਥਲਾ ਵਿਚ ਸਪਲਾਈ ਕਰਦੇ ਹਨ ਅਤੇ ਉਹ ਪੰਜਾਬ ਤੋਂ ਜਾਂਦੇ ਹੋਏ ਸ਼੍ਰੀਨਗਰ ਵਾਸਤੇ ਸੀਮਿੰਟ ਲੱਦ ਕੇ ਲੈ ਜਾਂਦੇ ਹਨ ਤੇ ਉੱਥੋਂ ਗੁਪਤ ਖਾਨੇ ਵਿਚ ਭੁੱਕੀ ਲੁਕੋ ਕੇ ਲਿਆਉਂਦੇ ਹਨ। ਇਸ ਭੁੱਕੀ ਉਹ ਮੋਟਾ ਮੁਨਾਫ਼ਾ ਕਮਾ ਕੇ ਕਪੂਰਥਲਾ ਵਿਚ ਵੇਚ ਦਿੰਦੇ ਹਨ।ਇਸੇ ਤਰ੍ਹਾਂ ਥਾਣਾ ਗੁਰਾਇਆ ਦੇ ਏਐੱਸਆਈ ਮਲਕੀਤ ਸਿੰਘ ਨੇ ਬੜਾ ਪਿੰਡ ਪੁਲ਼ੀ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਕਿ ਪੈਦਲ ਆਉਂਦਾ ਇਕ ਨੌਜਵਾਨ ਪੁਲਿਸ ਨਾਕਾ ਦੇਖ ਕੇ ਇਕ ਦਮ ਘਬਰਾ ਗਿਆ ਤੇ ਪਿਛਾਂਹ ਮੁੜ ਗਿਆ।

ਸ਼ੱਕ ਪੈਣ 'ਤੇ ਪੁਲਿਸ ਪਾਰਟੀ ਨੇ ਜਦ ਉਸ ਦਾ ਪਿੱਛਾ ਕਰ ਕੇ ਉਸ ਦੇ ਕਿੱਟ ਬੈਗ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 200 ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਨੌਜਵਾਨ ਜਿਸ ਦੀ ਪਛਾਣ ਪੱਪੂ ਸ਼ਾਹ ਵਾਸੀ ਪਿੰਡ ਮੁਹਿੰਮਾਂ ਦੇ ਰੂਪ ਵਿਚ ਹੋਈ ਹੈ, ਉੱਪਰ ਐੱਨਡੀਪੀਐੱਸ ਦੇ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਐੱਸਐੱਸਪੀ ਮਾਹਲ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਉਨ੍ਹਾਂ ਦਾ ਪੁਲਿਸ ਰਿਮਾਂਡ ਲਿਆ ਜਾਵੇਗਾ ਤੇ ਪੁੱਛਗਿਛ ਦੌਰਾਨ ਇਨ੍ਹਾਂ ਦੇ ਨੈੱਟਵਰਕ ਨੂੰ ਬ੍ਰੇਕ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!