|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਲੰਧਰ: ਕੁੜੀ ਨਾਲ ਜਬਰ-ਜ਼ਨਾਹ ਤੇ ਕਤਲ ਮਾਮਲੇ ‘ਚ ਮਹਿਲਾ ਕਮਿਸ਼ਨ ਨੇ ਕੀਤੀ ਸਖ਼ਤ ਕਾਰਵਾਈ

ਜਲੰਧਰ (ਪਾਇਲ): ਤੁਹਾਨੂੰ ਦੱਸ ਦਇਏ ਕਿ ਜਲੰਧਰ ਵਿਚ ਜਬਰ-ਜ਼ਨਾਹ ਮਗਰੋਂ ਕਤਲ ਕੀਤਾ ਨਾਬਾਲਗ ਕੁੜੀ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਲਈ ਮਹਿਲਾ ਕਮਿਸ਼ਨ ਦੀ ਚੇਅਰ-ਪਰਸਨ ਰਾਜ ਲਾਲੀ ਅਤੇ ਚਾਈਲਡ ਕਮਿਸ਼ਨਰ ਪਹੁੰਚੇ। ਰਾਜ ਲਾਲੀ ਨੇ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ ਕਰਕੇ ਈ-ਮੇਲ ਜ਼ਰੀਏ ਬੱਚੀ ਦੇ ਕੇਸ ਨੂੰ ਲੈ ਕੇ ਜਵਾਬ ਮੰਗਿਆ ਹੈ। ਮਹਿਲਾ ਕਮਿਸ਼ਨ ਦੀ ਚੇਅਰ-ਪਰਸਨ ਰਾਜ ਲਾਲੀ

NRI Post Desk · 368 ਦਿਨ ਪਹਿਲਾਂ · ਅੱਪਡੇਟ 368 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਲੰਧਰ: ਕੁੜੀ ਨਾਲ ਜਬਰ-ਜ਼ਨਾਹ ਤੇ ਕਤਲ ਮਾਮਲੇ ‘ਚ ਮਹਿਲਾ ਕਮਿਸ਼ਨ ਨੇ ਕੀਤੀ ਸਖ਼ਤ ਕਾਰਵਾਈ
📷 NRI Post Desk

ਜਲੰਧਰ (ਪਾਇਲ): ਤੁਹਾਨੂੰ ਦੱਸ ਦਇਏ ਕਿ ਜਲੰਧਰ ਵਿਚ ਜਬਰ-ਜ਼ਨਾਹ ਮਗਰੋਂ ਕਤਲ ਕੀਤਾ ਨਾਬਾਲਗ ਕੁੜੀ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਲਈ ਮਹਿਲਾ ਕਮਿਸ਼ਨ ਦੀ ਚੇਅਰ-ਪਰਸਨ ਰਾਜ ਲਾਲੀ ਅਤੇ ਚਾਈਲਡ ਕਮਿਸ਼ਨਰ ਪਹੁੰਚੇ। ਰਾਜ ਲਾਲੀ ਨੇ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ ਕਰਕੇ ਈ-ਮੇਲ ਜ਼ਰੀਏ ਬੱਚੀ ਦੇ ਕੇਸ ਨੂੰ ਲੈ ਕੇ ਜਵਾਬ ਮੰਗਿਆ ਹੈ। ਮਹਿਲਾ ਕਮਿਸ਼ਨ ਦੀ ਚੇਅਰ-ਪਰਸਨ ਰਾਜ ਲਾਲੀ ਨੇ ਕਿਹਾ ਕਿ ਉਹ ਘਟਨਾ ਸਬੰਧੀ ਸਾਰੇ ਤੱਥ ਇਕੱਠੇ ਕਰ ਰਹੇ ਹਨ ਅਤੇ ਜ਼ਿੰਮੇਵਾਰ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਪੁਲਿਸ ਨੂੰ 4 ਮਰਲੇ ਦੀ ਕੋਠੀ ਵਿਚੋਂ ਲੜਕੀ ਦੀ ਲਾਸ਼ ਕਿਉਂ ਨਹੀਂ ਬਰਾਮਦ ਹੋਈ। ਰਾਜ ਲਾਲੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨਾਲ ਮੁਲਾਕਾਤ ਕਰਨਗੇ ਅਤੇ ਸਾਰੇ ਸਬੂਤ ਮੰਗਣਗੇ। ਉਨ੍ਹਾਂ ਕਿਹਾ ਕਿ ਫੋਰੈਂਸਿਕ ਟੀਮ ਨੇ ਸਾਰੇ ਸਬੂਤ ਇਕੱਠੇ ਕਰ ਲਏ ਹਨ ਅਤੇ ਪੋਸਟਮਾਰਟਮ ਰਿਪੋਰਟ ਵੀ ਪ੍ਰਾਪਤ ਹੋ ਗਈ ਹੈ। ਜਿਸ ਸੰਬੰਧ 'ਚ ਪਰਿਵਾਰ ਮੰਗ ਕਰ ਰਿਹਾ ਹੈ ਕਿ ਕੇਸ ਨੂੰ ਫਾਸਟ-ਟਰੈਕ ਅਦਾਲਤ ਵਿੱਚ ਭੇਜਿਆ ਜਾਵੇ ਅਤੇ ਇਸ ਮਾਮਲੇ ਵਿੱਚ ਅਖ਼ੀਰ ਤੱਕ ਸਾਥ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਹਿਲਾ ਕਮਿਸ਼ਨ ਦੀ ਚੇਅਰ-ਪਰਸਨ ਅਤੇ ਬਾਲ ਕਮਿਸ਼ਨਰ ਦੋਵੇਂ ਅਖ਼ਰੀ ਤੱਕ ਪਰਿਵਾਰ ਦਾ ਸਾਥ ਦੇਣਗੇ।

ਸੰਬੰਧਿਤ ਖ਼ਬਰਾਂ

ਮਹਿਲਾ ਕਮਿਸ਼ਨ ਨੇ ਕਿਹਾ ਕਿ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਪਤਾ ਲੱਗਾ ਕਿ ਮੁਲਜ਼ਮ ਡਰਾਈਵਰ ਦਾ ਪਿਛਲਾ ਰਿਕਾਰਡ ਮਾੜਾ ਸੀ। ਇਸ ਲਈ ਇਸ ਮਾਮਲੇ ਦੀ ਵੀ ਜਾਂਚ ਕੀਤੀ ਜਾਵੇਗੀ। ਏ.ਐੱਸ.ਆਈ. ਮੰਗਤ ਰਾਮ ਦੀ ਮੁਅੱਤਲੀ ਅਤੇ ਇਸ ਮਾਮਲੇ ਵਿੱਚ ਉਸ ਵਿਰੁੱਧ ਕੇਸ ਦਰਜ ਕਰਨ ਬਾਰੇ ਚਰਚਾ ਕਰਨ ਲਈ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਜਾਵੇਗੀ। ਦੂਜੇ ਪਾਸੇ ਮੀਡੀਆ ਨਾਲ ਗੱਲ ਕਰਦੇ ਹੋਏ ਬਾਲ ਕਮਿਸ਼ਨਰ ਕੰਵਰਦੀਪ ਸਿੰਘ ਨੇ ਇਸ ਘਟਨਾ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਜਦਕਿ ਹਰ ਕੋਈ ਪੁਲਿਸ ਅਤੇ ਹੋਰਾਂ ਨੂੰ ਇਸ ਅਸਫ਼ਲਤਾ ਲਈ ਜ਼ਿੰਮੇਵਾਰ ਠਹਿਰਾ ਰਹੇ ਹਨ ਪਰ ਉਨ੍ਹਾਂ ਮੰਣਨਾ ਹੈ ਕਿ ਇਹ ਸੋਸਾਇਟੀ ਦਾ ਫੇਲੀਅਰ ਹੈ। ਉਨ੍ਹਾਂ ਕਿਹਾ ਕਿ ਸਾਡਾ ਸਮਾਜ ਅੱਗੇ ਵਧਣਾ ਚਾਹੀਦਾ ਹੈ ਪਰ ਇਹ ਪਿੱਛੇ ਆ ਰਿਹਾ ਹੈ। ਉਨ੍ਹਾਂ ਨੇ ਸੋਸਾਇਟੀ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਘਟਨਾ ਤੋਂ ਬਾਅਦ ਬੱਚਿਆਂ ਦਾ ਧਿਆਨ ਰੱਖਣ।

ਇੱਥੇ ਦੱਸਣਯੋਗ ਹੈ ਕਿ ਇਸ ਘਟਨਾ ਦੀ ਸਜ਼ਾ ਮੌਤ ਹੋ ਸਕਦੀ ਹੈ ਜਾਂ ਦੋਸ਼ੀ ਨੂੰ ਆਪਣੀ ਪੂਰੀ ਜ਼ਿੰਦਗੀ ਜੇਲ੍ਹ ਵਿੱਚ ਬਿਤਾਉਣੀ ਪਵੇਗੀ। ਦੋਸ਼ੀ ਦੇ 9 ਦਿਨਾਂ ਦੇ ਰਿਮਾਂਡ ਬਾਰੇ ਬਾਲ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਮਹਿਲਾ ਕਮਿਸ਼ਨ ਅਤੇ ਬਾਲ ਕਮਿਸ਼ਨਰ ਮੌਕੇ 'ਤੇ ਪਹੁੰਚ ਗਏ ਹਨ। ਜਿਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੋਕਸੋ ਐਕਟ ਲਾਗੂ ਹੋਇਆ ਹੈ। ਦੱਸ ਦਇਏ ਕਿ ਏ.ਐੱਸ.ਆਈ. ਮੰਗਤ ਰਾਮ ਦੀ ਮੁਅੱਤਲੀ ਦੇ ਸੰਬੰਧ ਵਿੱਚ ਉਨ੍ਹਾਂ ਨੇ ਕਿਹਾ ਕਿ ਜਾਂਚ ਤੋਂ ਬਾਅਦ ਉਸ ਵਿਰੁੱਧ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਪਰਿਵਾਰ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਵੈ-ਰੱਖਿਆ ਦੀ ਸਿਖਲਾਈ ਦੇਣ। ਬਾਲ ਕਮਿਸ਼ਨਰ ਨੇ ਕਿਹਾ ਕਿ ਇਹ ਘਟਨਾ ਆਂਢ-ਗੁਆਂਢ ਵਿੱਚ ਵਾਪਰੀ ਹੈ, ਅਜਿਹੇ ਵਿਚ ਜੇਕਰ ਇਹ ਕਿਤੇ ਹੋਰ ਵਾਪਰਦੀ ਹੈ ਤਾਂ ਬੱਚਾ ਮੁਲਜ਼ਮਾਂ ਦੇ ਚੁੰਗਲ ਤੋਂ ਬਚਣ ਵਿਚ ਸਮਰਥ ਹੋ ਸਕੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!