|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਲ੍ਹਿਆਂਵਾਲਾ ਬਾਗ ਸਾਕੇ ਨੂੰ 100 ਸਾਲ ਪੂਰੇ, ਰਾਸ਼ਟਰਪਤੀ ਸ਼ਹੀਦਾਂ ਨੂੰ ਦੇਣਗੇ ਸ਼ਰਧਾਂਜਲੀ

ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਜਲ੍ਹਿਆਂਵਾਲਾ ਬਾਗ ਦੇ ਸਾਕੇ ਨੂੰ 100 ਸਾਲ ਪੂਰੇ ਹੋ ਜਾਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ 'ਚ ਕਈ ਸਖਸ਼ੀਅਤਾਂ ਪਹੁੰਚ ਰਹੀਆਂ ਹਨ। ਅੱਜ ਸਵੇਰੇ 8:30 ਵਜੇ ਜਲ੍ਹਿਆਂਵਾਲੇ ਬਾਗ ਵਿਖੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸੂਬੇ ਦੇ ਗਵਰਨਰ ਵੀਪੀ ਸਿੰਘ ਬਦਨੌਰ ਅ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਜਲ੍ਹਿਆਂਵਾਲਾ ਬਾਗ ਦੇ ਸਾਕੇ ਨੂੰ 100 ਸਾਲ ਪੂਰੇ ਹੋ ਜਾਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ 'ਚ ਕਈ ਸਖਸ਼ੀਅਤਾਂ ਪਹੁੰਚ ਰਹੀਆਂ ਹਨ। ਅੱਜ ਸਵੇਰੇ 8:30 ਵਜੇ ਜਲ੍ਹਿਆਂਵਾਲੇ ਬਾਗ ਵਿਖੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸੂਬੇ ਦੇ ਗਵਰਨਰ ਵੀਪੀ ਸਿੰਘ ਬਦਨੌਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਹੀਦੀ ਨੂੰ ਸ਼ਰਧਾ ਦਾ ਫੁੱਲ ਭੇਂਟ ਕਰਨਗੇ। ਰਾਹੁਲ ਗਾਂਧੀ ਅੰਮ੍ਰਿਤਸਰ ਪੁੱਜ ਗਏ ਹਨ ਤੇ ਉਨ੍ਹਾਂ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।

ਸੰਬੰਧਿਤ ਖ਼ਬਰਾਂ

ਉੱਪ ਰਾਸ਼ਟਰਪਤੀ ਜਾਰੀ ਕਰਨਗੇ ਸਿੱਕਾ ਤੇ ਡਾਕ ਟਿਕਟਜਲ੍ਹਿਆਂਵਾਲਾ ਬਾਗ ਕਾਂਡ ਦੇ 100 ਸਾਲ ਪੂਰੇ ਹੋਣ ’ਤੇ ਸਰਕਾਰ ਵਲੋਂ ਇੱਕ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤਾ ਜਾਵੇਗਾ। ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਅੰਮ੍ਰਿਤਸਰ ’ਚ ਜਲਿਆਂਬਾਗ ਯਾਦਗਾਰੀ ਸਥਾਨ ’ਤੇ ਸ਼ਹੀਦਾਂ ਦੀ ਯਾਦ ’ਚ ਇਹ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨਗੇ। ਉੱਪ ਰਾਸ਼ਟਰਪਤੀ ਅੰਮ੍ਰਿਤਸਰ ’ਚ ਇਨ੍ਹਾਂ ਸ਼ਹੀਦਾਂ ਦੀ ਯਾਦ ’ਚ ਇਕ ਨੁਮਾਇਸ਼ ਦਾ ਉਦਘਾਟਨ ਵੀ ਕਰਨਗੇ।

ਮਹਾਤਮਾ ਗਾਂਧੀ ਦੇ ਖਾਸ ਦੋਸਤ ਕਰਨਗੇ ਸ਼ਿਰਕਤਮਿਲੀ ਜਾਣਕਾਰੀ ਅਨੁਸਾਰ ਇਸ ਸਮਾਗਮ 'ਚ ਇਕ ਵਿਸ਼ੇਸ਼ ਮਹਿਮਾਨ ਸ਼ਿਰਕਤ ਕਰ ਰਹੇ ਹਨ ਜੋ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਖਾਸ ਦੋਸਤ ਮੌਲਾਨਾ ਅਬਦੁਲ ਬਾਰੀ ਫਿਰੰਗੀ ਮਾਹਲੀ ਦੀ ਚੌਥੀ ਪੀੜੀ ਹੈ। ਇਸ ਤੋਂ ਇਲਾਵਾ ਦੇਸ਼ਾਂ-ਵਿਦੇਸ਼ਾਂ ਤੋਂ ਲੋਕ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪੁੱਜ ਰਹੇ ਹਨ।ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ’ਚ ਅੰਗਰੇਜ਼ਾਂ ਨੇ ਨਿਹੱਥੇ ਲੋਕਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਸੈਂਕੜੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!