|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੰਮੂ ਕਸ਼ਮੀਰ : ਪੁੰਛ ਆਤੰਕੀ ਮੁਕਾਬਲਾ 'ਚ JCO ਸਮੇਤ 5 ਜਵਾਨ ਸ਼ਹੀਦ

ਪੁੰਛ (ਦੇਵ ਇੰਦਰਜੀਤ) : ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ’ਚ ਅੱਤਵਾਦ ਰੋਕੂ ਮੁਹਿੰਮ ’ਚ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਸੋਮਵਾਰ ਨੂੰ ਹੋਏ ਮੁਕਾਬਲੇ ’ਚ ਇਕ ‘ਜੂਨੀਅਰ ਕਮੀਸ਼ੰਡ ਅਧਿਕਾਰੀ’ ਜੇ.ਸੀ.ਓ. ਸਮੇਤ ਫ਼ੌਜ ਦੇ 5 ਜਵਾਨ ਸ਼ਹੀਦ ਹੋ ਗਏ ਹਨ।

NRI Post Desk · 1872 ਦਿਨ ਪਹਿਲਾਂ · ਅੱਪਡੇਟ 1872 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜੰਮੂ ਕਸ਼ਮੀਰ : ਪੁੰਛ ਆਤੰਕੀ ਮੁਕਾਬਲਾ 'ਚ JCO ਸਮੇਤ 5 ਜਵਾਨ ਸ਼ਹੀਦ
📷 NRI Post Desk

ਪੁੰਛ (ਦੇਵ ਇੰਦਰਜੀਤ) : ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ’ਚ ਅੱਤਵਾਦ ਰੋਕੂ ਮੁਹਿੰਮ ’ਚ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਸੋਮਵਾਰ ਨੂੰ ਹੋਏ ਮੁਕਾਬਲੇ ’ਚ ਇਕ ‘ਜੂਨੀਅਰ ਕਮੀਸ਼ੰਡ ਅਧਿਕਾਰੀ’ ਜੇ.ਸੀ.ਓ. ਸਮੇਤ ਫ਼ੌਜ ਦੇ 5 ਜਵਾਨ ਸ਼ਹੀਦ ਹੋ ਗਏ ਹਨ।

ਸੰਬੰਧਿਤ ਖ਼ਬਰਾਂ

ਰੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੁਨਰਕੋਟ ’ਚ ਡੀ.ਕੇ.ਜੀ. ਕੋਲ ਇਕ ਪਿੰਡ ’ਚ ਤੜਕੇ ਇਕ ਮੁਹਿਮ ਸ਼ੁਰੂ ਕੀਤੀ ਗਈ। ਆਖ਼ਰੀ ਰਿਪੋਰਟ ਮਿਲਣ ਤੱਕ ਮੁਕਾਬਲਾ ਜਾਰੀ ਸੀ। ਲੁਕੇ ਹੋਏ ਅੱਤਵਾਦੀਆਂ ਦੇ ਸੁਰੱਖਿਆ ਫ਼ੋਰਸ ’ਤੇ ਗੋਲੀਬਾਰੀ ਕਰਨ ਨਾਲ ਇਕ ਜੇ.ਸੀ.ਓ. ਅਤੇ ਚਾਰ ਹੋਰ ਜਵਾਨ ਜ਼ਖਮੀ ਹੋ ਗਏ।

ਸਾਰਿਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ, ਜਿੱਥੇ ਉਨ੍ਹਾਂ ਨੇ ਦਮ ਤੋੜ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਹਥਿਆਰਾਂ ਨਾਲ ਅੱਤਵਾਦੀਆਂ ਦੇ ਕੰਟਰੋਲ ਰੇਖਾ ਪਾਰ ਕਰ ਕੇ ਚਰਮੇਰ ਦੇ ਜੰਗਲ ’ਚ ਲੁਕੇ ਹੋਣ ਦੀ ਖ਼ਬਰ ਮਿਲੀ ਸੀ। ਮੌਕੇ ’ਤੇ ਐਡੀਸ਼ਨਲ ਫ਼ੋਰਸ ਨੂੰ ਭੇਜਿਆ ਗਿਆ ਤਾਂ ਕਿ ਅੱਤਵਾਦੀਆਂ ਦੇ ਨਿਕਲਣ ਦੇ ਸਾਰੇ ਰਸਤੇ ਬੰਦ ਕੀਤੇ ਜਾ ਸਕਣ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!