|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੰਮੂ-ਕਸ਼ਮੀਰ : ਸੁਰੱਖਿਆ ਬਲਾਂ ਤੇ ਲਸ਼ਕਰ ਦੇ ਮੁਕਾਬਲੇ ਦੌਰਾਨ ਲਸ਼ਕਰ ਦੇ 3 ਅੱਤਵਾਦੀ ਢੇਰ

ਸ੍ਰੀਨਗਰ (ਦੇਵ ਇੰਦਰਜੀਤ) : ਪੁਲਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫ਼ੀਆ ਸੂਚਨਾ ਦੇ ਆਧਾਰ 'ਤੇ ਰਾਸ਼ਟਰੀ ਰਾਈਫਲਜ਼, ਕੇਂਦਰੀ ਰਿਜ਼ਰਵ ਪੁਲਸ ਫ਼ੋਰਸ ਅਤੇ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਸਵੇਰੇ ਅਨੰਤਨਾਗ ਤੋਂ ਕਰੀਬ 30 ਕਿਲੋਮੀਟਰ ਦੂਰ ਵੈਲੂ ਕੋਕਰਨਾਗ ਦੇ ਜੰਗਲੀ ਇਲਾਕਿਆਂ 'ਚ ਸੰਯੁਕਤ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਚਲਾਈ।ਜੰਮੂ ਕਸ਼ਮੀਰ ਦੇ ਅਨੰਤਨਾ

NRI Post Desk · 2025 ਦਿਨ ਪਹਿਲਾਂ · ਅੱਪਡੇਟ 2025 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜੰਮੂ-ਕਸ਼ਮੀਰ : ਸੁਰੱਖਿਆ ਬਲਾਂ ਤੇ ਲਸ਼ਕਰ ਦੇ ਮੁਕਾਬਲੇ ਦੌਰਾਨ ਲਸ਼ਕਰ ਦੇ 3 ਅੱਤਵਾਦੀ ਢੇਰ
📷 NRI Post Desk

ਸ੍ਰੀਨਗਰ (ਦੇਵ ਇੰਦਰਜੀਤ) : ਪੁਲਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫ਼ੀਆ ਸੂਚਨਾ ਦੇ ਆਧਾਰ 'ਤੇ ਰਾਸ਼ਟਰੀ ਰਾਈਫਲਜ਼, ਕੇਂਦਰੀ ਰਿਜ਼ਰਵ ਪੁਲਸ ਫ਼ੋਰਸ ਅਤੇ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਸਵੇਰੇ ਅਨੰਤਨਾਗ ਤੋਂ ਕਰੀਬ 30 ਕਿਲੋਮੀਟਰ ਦੂਰ ਵੈਲੂ ਕੋਕਰਨਾਗ ਦੇ ਜੰਗਲੀ ਇਲਾਕਿਆਂ 'ਚ ਸੰਯੁਕਤ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਚਲਾਈ।ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਮੰਗਲਵਾਰ ਨੂੰ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ ਲਸ਼ਕਰ ਦੇ ਤਿੰਨੋਂ ਅੱਤਵਾਦੀ ਮਾਰੇ ਗਏ।

ਸੰਬੰਧਿਤ ਖ਼ਬਰਾਂ

ਵੈਲੂ 'ਚ ਸਾਰੇ ਨਿਕਾਸੀ ਸਥਾਨਾਂ ਨੂੰ ਸੀਲ ਕਰਨ ਤੋਂ ਬਾਅਦ ਸੁਰੱਖਿਆ ਫ਼ੋਰਸ ਦੇ ਜਵਾਨ ਸ਼ੱਕੀ ਇਲਾਕੇ ਵੱਲ ਵੱਧ ਰਹੇ ਸਨ, ਉਦੋਂ ਉੱਥੇ ਲੁਕੇ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ।ਇਸ ਦੌਰਾਨ ਜਵਾਬੀ ਕਾਰਵਾਈ 'ਚ ਸੁਰੱਖਿਆ ਫ਼ੋਰਸਾਂ ਨੇ ਵੀ ਗੋਲੀਆਂ ਚਲਾਈਆਂ। ਦੋਹਾਂ ਪੱਖਾਂ ਵਿਚਾਲੇ ਮੁਕਾਬਲੇ 'ਚ 3 ਅੱਤਵਾਦੀ ਮਾਰੇ ਗਏ। ਉਨ੍ਹਾਂ ਦੱਸਿਆ ਕਿ ਕਿਸੇ ਕਾਨੂੰਨ ਵਿਵਸਥਾ ਦੀ ਗੜਬੜੀ ਨੂੰ ਰੋਕਣ ਲਈ ਇਲਾਕੇ 'ਚ ਐਡੀਸ਼ਨਲ ਸੁਰੱਖਿਆ ਫ਼ੋਰਸ ਅਤੇ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਅੰਤਿਮ ਰਿਪੋਰਟ ਮਿਲਣ ਤੱਕ ਇਲਾਕੇ 'ਚ ਤਲਾਸ਼ ਮੁਹਿੰਮ ਜਾਰੀ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!