|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਾਪਾਨ ਸਮੁੰਦਰ ਵਿਚ ਚੀਨ ਨਾਲ ਮੁਕਾਬਲਾ ਕਰਨ ਲਈ ਤਿਆਰ

ਟੋਕਿਓ (ਦੇਵ ਇੰਦਰਜੀਤ)- ਚੀਨ ਦੀਆਂ ਦਿਨੋਦਿਨ ਵੱਧ ਰਹੀਆਂ ਵਿਸਥਾਰਵਾਦੀ ਨੀਤੀਆਂ ਤੋਂ ਪ੍ਰੇਸ਼ਾਨ ਜਾਪਾਨ ਉਸ ਦਾ ਮੁਕਾਬਲਾ ਕਰਨ ਲਈ ਵੱਡਾ ਕਦਮ ਚੁੱਕਣ ਜਾ ਰਿਹਾ ਹੈ।

NRI Post Desk · 2088 ਦਿਨ ਪਹਿਲਾਂ · ਅੱਪਡੇਟ 2088 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਾਪਾਨ ਸਮੁੰਦਰ ਵਿਚ ਚੀਨ ਨਾਲ ਮੁਕਾਬਲਾ ਕਰਨ ਲਈ ਤਿਆਰ
📷 NRI Post Desk

ਟੋਕਿਓ (ਦੇਵ ਇੰਦਰਜੀਤ)- ਚੀਨ ਦੀਆਂ ਦਿਨੋਦਿਨ ਵੱਧ ਰਹੀਆਂ ਵਿਸਥਾਰਵਾਦੀ ਨੀਤੀਆਂ ਤੋਂ ਪ੍ਰੇਸ਼ਾਨ ਜਾਪਾਨ ਉਸ ਦਾ ਮੁਕਾਬਲਾ ਕਰਨ ਲਈ ਵੱਡਾ ਕਦਮ ਚੁੱਕਣ ਜਾ ਰਿਹਾ ਹੈ।

ਸੰਬੰਧਿਤ ਖ਼ਬਰਾਂ

ਮਿਲੀ ਜਾਣਕਾਰੀ ਮੁਤਾਬਕ ਜਾਪਾਨ ਆਪਣੀ ਹਥਿਆਰਬੰਦ ਫੌਜ ਨੂੰ ਦਯੋਯੁ ਆਈਲੈਂਡ (Diaoyu Islands) ਭੇਜਣ ਦੀ ਤਿਆਰੀ ਕਰ ਰਿਹਾ ਹੈ। ਇਸ ਖੇਤਰ ਵਿਚ ਕੁਝ ਸਮੇਂ ਤੋਂ ਚੀਨੀ ਗਤੀਵਿਧੀਆਂ ਵਿਚ ਤੇਜ਼ੀ ਆਈ ਹੈ। ਇਕ ਰਿਪੋਰਟ ਦੇ ਅਨੁਸਾਰ, ਚੀਨੀ ਤੱਟ ਸੁਰੱਖਿਆ ਬਲਾਂ ਨੇ ਇਸ ਟਾਪੂ ਸਮੂਹ ਦੇ ਨੇੜੇ ਆਪਣੀ ਮੌਜੂਦਗੀ ਵਧਾ ਦਿੱਤੀ ਹੈ, ਜਿਸ ਦੇ ਮੱਦੇਨਜ਼ਰ ਜਾਪਾਨ ਜਲਦੀ ਹੀ ਆਪਣੀ ਸੈਨਿਕਾਂ ਦੀ ਇੱਕ ਟੁੱਕੜੀ ਉਥੇ ਭੇਜ ਸਕਦਾ ਹੈ।

ਦਰਅਸਲ, ਚੀਨ ਨੇ ਹਾਲ ਹੀ ਵਿੱਚ ਇੱਕ ਕਾਨੂੰਨ ਬਣਾਇਆ ਹੈ, ਜਿਸ ਨਾਲ ਸੁਰੱਖਿਆ ਬਲਾਂ ਨੂੰ ਆਪਣੀ ਪਾਣੀ ਦੀਆਂ ਸੀਮਾਵਾਂ ਦੀ ਉਲੰਘਣਾ ਕਰਨ 'ਤੇ ਕਿਸੇ ਵੀ ਵਿਦੇਸ਼ੀ ਸਮੁੰਦਰੀ ਜਹਾਜ਼ ਉੱਤੇ ਹਮਲਾ ਕਰਨ ਦੀ ਆਗਿਆ ਦਿੱਤੀ ਗਈ ਹੈ। ਇਸ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ, ਦਯੋਯੁ ਆਈਲੈਂਡ ਦੇ ਦੁਆਲੇ ਚੀਨੀ ਤੱਟ ਰੱਖਿਅਕਾਂ ਦੀ ਸਰਗਰਮੀ ਵਿੱਚ ਕਾਫ਼ੀ ਵਾਧਾ ਹੋਇਆ ਹੈ। ਇਸ ਦੇ ਮੱਦੇਨਜ਼ਰ ਜਾਪਾਨ ਆਪਣੀਆਂ ਫੌਜ ਭੇਜਣ ਦੀ ਤਿਆਰੀ ਕਰ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!