|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਇੱਕਠੇ ਫ਼ਿਲਮ ਕਰਨ ਜਾ ਰਹੇ ਹਨ ਜੱਸੀ ਗਿੱਲ ਅਤੇ ਵਾਮਿਕਾ ਗੱਬੀ..!

ਚੰਡੀਗੜ੍ਹ ਡੈਸਕ (ਵਿਕਰਮ ਸਹਿਜਪਾਲ) : ਪਾਲੀਵੁੱਡ ਦੇ ਦੋ ਸੁਪਰਸਟਾਰ ਜੱਸੀ ਗਿੱਲ ਅਤੇ ਵਾਮਿਕਾ ਗੱਬੀ ਇੱਕਠੇ ਫ਼ਿਲਮ ਕਰਨ ਜਾ ਰਹੇ ਹਨ ਇਸ ਦੀ ਚਰਚਾ ਸੋਸ਼ਲ ਮੀਡੀਆ 'ਤੇ ਜ਼ੋਰਾਂ-ਸ਼ੋਰਾਂ ਦੇ ਨਾਲ ਹੋ ਰਹੀ ਹੈ। ਇਕ ਮੀਡੀਆ ਰਿਪੋਰਟ ਮੁਤਾਬਿਕ ਜੱਸੀ ਗਿੱਲ ਤੇ ਵਾਮਿਕਾ ਗੱਬੀ ਪਹਿਲੀ ਵਾਰ ਪੰਜਾਬੀ ਫ਼ਿਲਮ ‘ਕੌਣ ਹੈ ਯਾਰ’ ਦੇ ਵਿੱਚ ਨਜ਼ਰ ਆਉਣਗੇ। ਦੱਸ ਦਈਏ ਕਿ ਰਿਪੋਰਟ ਦੇ ਵਿੱਚ ਇਹ ਕ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ ਡੈਸਕ (ਵਿਕਰਮ ਸਹਿਜਪਾਲ) : ਪਾਲੀਵੁੱਡ ਦੇ ਦੋ ਸੁਪਰਸਟਾਰ ਜੱਸੀ ਗਿੱਲ ਅਤੇ ਵਾਮਿਕਾ ਗੱਬੀ ਇੱਕਠੇ ਫ਼ਿਲਮ ਕਰਨ ਜਾ ਰਹੇ ਹਨ ਇਸ ਦੀ ਚਰਚਾ ਸੋਸ਼ਲ ਮੀਡੀਆ 'ਤੇ ਜ਼ੋਰਾਂ-ਸ਼ੋਰਾਂ ਦੇ ਨਾਲ ਹੋ ਰਹੀ ਹੈ। ਇਕ ਮੀਡੀਆ ਰਿਪੋਰਟ ਮੁਤਾਬਿਕ ਜੱਸੀ ਗਿੱਲ ਤੇ ਵਾਮਿਕਾ ਗੱਬੀ ਪਹਿਲੀ ਵਾਰ ਪੰਜਾਬੀ ਫ਼ਿਲਮ ‘ਕੌਣ ਹੈ ਯਾਰ’ ਦੇ ਵਿੱਚ ਨਜ਼ਰ ਆਉਣਗੇ। ਦੱਸ ਦਈਏ ਕਿ ਰਿਪੋਰਟ ਦੇ ਵਿੱਚ ਇਹ ਕਿਹਾ ਗਿਆ ਹੈ ਕਿ ਇਸ ਫ਼ਿਲਮ ਨੂੰ ਜੱਸ ਗਰੇਵਾਲ ਨੇ ਲਿਖਿਆ ਹੈ ਅਤੇ ਉਹ ਹੀ ਇਸ ਫ਼ਿਲਮ ਨੂੰ ਨਿਰਦੇਸ਼ਨ ਦੇਣਗੇ। ਇਹ ਬਤੌਰ ਨਿਰਦੇਸ਼ਕ ਜੱਸ ਗਰੇਵਾਲ ਦੀ ਪਹਿਲੀ ਫ਼ਿਲਮ ਹੋਵੇਗੀ।

ਸੰਬੰਧਿਤ ਖ਼ਬਰਾਂ

ਇਸ ਫ਼ਿਲਮ 'ਚ ਗੁਰਪ੍ਰੀਤ ਘੁੱਗੀ,ਰਘਬੀਰ ਬੋਲੀ ਤੋਂ ਇਲਾਵਾ ਕਈ ਨਾਮਵਾਰ ਸਿਤਾਰੇ ਅਹਿਮ ਕਿਰਦਾਰ ਨਿਭਾਉਂਦੇ ਹੋਏ ਵਿਖਾਈ ਦੇਣਗੇ। ਇਸ ਫ਼ਿਲਮ ਦਾ ਨਿਰਮਾਨ ਐਮੀ ਵਿਰਕ ਦੀ ਕੰਪਨੀ ‘ਵਿਲੀਜਰ ਫ਼ਿਲਮ ਸਟੂਡੀਓ’ ਵੱਲੋਂ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਐਮੀ ਵਿਰਕ ਦੀ ਕੰਪਨੀ ਨੇ 'ਲੌਂਗ ਲਾਚੀ' ਅਤੇ 'ਗੁਡਿਆਂ ਪਟੋਲੇ' ਫ਼ਿਲਮ ਦਾ ਨਿਰਮਾਨ ਕੀਤਾ ਹੋਇਆ ਹੈ।

ਜ਼ਿਕਰਏਖ਼ਾਸ ਹੈ ਕਿ ਇਸ ਫ਼ਿਲਮ ਦੀ ਅੱਜੇ ਕੋਈ ਵੀ ਆਫ਼ੀਸ਼ਲ ਅਨਾਊਸਮੇਂਟ ਨਹੀਂ ਹੋਈ ਹੈ। ਮੀਡੀਆ ਰਿਪੋਰਟ ਵਿੱਚ ਦਿੱਤੀ ਇਸ ਜਾਣਕਾਰੀ ਦੀ ਈਟੀਵੀ ਭਾਰਤ ਪੁਸ਼ਟੀ ਨਹੀਂ ਕਰਦਾ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!