|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਅਮਰੀਕਾ ’ਚ ਸਿੱਖ ਬਜ਼ੁਰਗ ‘ਤੇ ਹਮਲੇ ‘ਤੇ ਬੋਲੇ ਜਥੇਦਾਰ

ਅੰਮ੍ਰਿਤਸਰ (ਨੇਹਾ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਮਰੀਕਾ ’ਚ ਕੈਲੀਫੋਰਨੀਆ ਦੇ ਨਾਰਥ ਹੋਲੀਵੁੱਡ ਵਿੱਚ 70 ਸਾਲਾ ਸਿੱਖ ਹਰਪਾਲ ਸਿੰਘ ਉੱਤੇ ਗੰਭੀਰ ਨਫ਼ਰਤੀ ਹਮਲੇ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਹੈ ਕਿ ਲਾਸ ਐਂਜਲੇਸ ਪੁਲਿਸ ਡਿਪਾਰਟਮੈਂਟ (ਐੱਲ.ਏ.ਪੀ.ਡੀ) ਅਤੇ ਅਮਰੀਕੀ ਜਾ

NRI Post Desk · 473 ਦਿਨ ਪਹਿਲਾਂ · ਅੱਪਡੇਟ 473 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਰੀਕਾ ’ਚ ਸਿੱਖ ਬਜ਼ੁਰਗ ‘ਤੇ ਹਮਲੇ ‘ਤੇ ਬੋਲੇ ਜਥੇਦਾਰ
📷 NRI Post Desk

ਅੰਮ੍ਰਿਤਸਰ (ਨੇਹਾ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਮਰੀਕਾ ’ਚ ਕੈਲੀਫੋਰਨੀਆ ਦੇ ਨਾਰਥ ਹੋਲੀਵੁੱਡ ਵਿੱਚ 70 ਸਾਲਾ ਸਿੱਖ ਹਰਪਾਲ ਸਿੰਘ ਉੱਤੇ ਗੰਭੀਰ ਨਫ਼ਰਤੀ ਹਮਲੇ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਹੈ ਕਿ ਲਾਸ ਐਂਜਲੇਸ ਪੁਲਿਸ ਡਿਪਾਰਟਮੈਂਟ (ਐੱਲ.ਏ.ਪੀ.ਡੀ) ਅਤੇ ਅਮਰੀਕੀ ਜਾਂਚ ਏਜੰਸੀਆਂ ਦੋਸ਼ੀ ਵਿਅਕਤੀ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਯਕੀਨਾ ਬਣਾਉਣ। ਜਥੇਦਾਰ ਗੜਗੱਜ ਨੇ ਕਿਹਾ ਕਿ ਇਸ ਹਮਲੇ ਦੇ ਪਿੱਛੇ ਦੋਸ਼ੀ ਦੀ ਮਨਸ਼ਾ ਨੂੰ ਸਮਝਣਾ ਅਤਿ ਜ਼ਰੂਰੀ ਹੈ ਅਤੇ ਇਸਨੂੰ ਨਫ਼ਰਤੀ ਅਪਰਾਧ ਵਜੋਂ ਦਰਜ ਕੀਤਾ ਜਾਣਾ ਚਾਹੀਦਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸ. ਹਰਪਾਲ ਸਿੰਘ ਸੈਟੀਕੋਏ ਸਟ੍ਰੀਟ ਅਤੇ ਲੈਂਕਰਸ਼ਿਮ ਬੁਲੇਵਾਰਡ ਦੇ ਨੇੜੇ ਪੈਦਲ ਜਾ ਰਹੇ ਸਨ, ਜਦੋਂ ਇੱਕ ਵਿਅਕਤੀ ਨੇ ਉਨ੍ਹਾਂ ਦੇ ਉੱਪਰ ਗੋਲਫ ਕਲੱਬ ਨਾਲ ਗੰਭੀਰ ਹਮਲਾ ਕਰ ਦਿੱਤਾ ਅਤੇ ਉਹ ਹੁਣ ਹਸਪਤਾਲ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਹਨ। ਐੱਲ.ਏ.ਪੀ.ਡੀ ਵੱਲੋਂ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਪੁਲਿਸ ਨੂੰ ਇਸ ਹਮਲੇ ਦੇ ਪਿੱਛੇ ਉਸ ਦੀ ਮਨਸ਼ਾ ਦਾ ਖੁਲਾਸਾ ਕਰਨਾ ਚਾਹੀਦਾ ਹੈ।

ਸੰਬੰਧਿਤ ਖ਼ਬਰਾਂ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐੱਫ.ਬੀ.ਆਈ) ਦੇ ਸਾਲ 2024 ਦੀ ਨਫ਼ਰਤੀ ਅਪਰਾਧ ਦੀ ਰਿਪੋਰਟ ਮੁਤਾਬਕ ਭਾਵੇਂ ਕਿ ਅਮਰੀਕਾ ਵਿੱਚ ਸਿੱਖਾਂ ਖ਼ਿਲਾਫ਼ ਨਫ਼ਰਤੀ ਹਮਲਿਆਂ ਵਿੱਚ ਕੁਝ ਕਮੀ ਆਈ ਹੈ ਪਰ ਸਿੱਖ ਤੀਜੇ ਸਭ ਤੋਂ ਵੱਧ ਨਿਸ਼ਾਨਾ ਬਣਾਏ ਜਾਣ ਵਾਲੇ ਧਾਰਮਿਕ ਸਮੂਹ ਵਿੱਚ ਦਰਜ ਕੀਤੇ ਗਏ ਹਨ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਐੱਫ.ਬੀ.ਆਈ ਦੀ ਰਿਪੋਰਟ ਮੁਤਾਬਕ ਸਾਲ 2024 ਵਿੱਚ ਸਿੱਖਾਂ ਵਿਰੁੱਧ 153 ਨਫ਼ਰਤੀ ਹਮਲੇ ਦਰਜ ਕੀਤੇ ਗਏ ਹਨ।

ਜਥੇਦਾਰ ਗੜਗੱਜ ਨੇ ਕਿਹਾ ਕਿ ਇਨ੍ਹਾਂ ਨਫ਼ਰਤੀ ਹਮਲਿਆਂ ਨੂੰ ਰੋਕਣ ਲਈ ਅਮਰੀਕਾ ਸਮੇਤ ਹੋਰ ਦੇਸ਼ਾਂ ਵਿੱਚ ਵੀ ਸਾਂਝੇ ਯਤਨਾਂ ਨਾਲ ਸਿੱਖ ਪਛਾਣ ਬਾਰੇ ਜਾਗਰੂਕਤਾ ਲਿਆਉਣ ਦੀ ਲੋੜ ਹੈ। ਉਨ੍ਹਾਂ ਅਮਰੀਕਾ ਸਥਿਤ ਸਿੱਖ ਜਥੇਬੰਦੀਆਂ ਨੂੰ ਤਾਕੀਦ ਕੀਤੀ ਕਿ ਉਹ ਅਮਰੀਕੀ ਲੋਕਾਂ ਵਿੱਚ ਸਿੱਖ ਪਛਾਣ ਪ੍ਰਤੀ ਜਾਗਰੂਕਤਾ ਲਿਆਉਣ ਲਈ ਵਿਸ਼ੇਸ਼ ਯਤਨ ਕਰਨ ਅਤੇ ਜੇਕਰ ਕੋਈ ਪਰੇਸ਼ਾਨੀ ਹੈ ਤਾਂ ਇਸ ਲਈ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਹਿਯੋਗ ਲਿਆ ਜਾਵੇ। ਉਨ੍ਹਾਂ ਕਿਹਾ ਕਿ ਅਮਰੀਕਾ ਵਿੱਚ ਵੱਸਦੇ ਸਿੱਖ ਅਜਿਹੇ ਮਾਮਲਿਆਂ ਵਿਰੁੱਧ ਇਕਜੁੱਟ ਹੋ ਕੇ ਸਥਾਨਕ ਪ੍ਰਸ਼ਾਸਨ ਅਤੇ ਸਰਕਾਰ ਕੋਲ ਅਵਾਜ਼ ਉਠਾਉਣ ਅਤੇ ਲੋੜ ਅਨੁਸਾਰ ਆਪਣੇ ਰਿਹਾਇਸ਼ੀ ਇਲਾਕਿਆਂ ਵਿੱਚ ਵੱਧ ਸੁਰੱਖਿਆ ਪ੍ਰਬੰਧਾਂ ਦੀ ਮੰਗ ਕਰਨ।

ਜਥੇਦਾਰ ਗੜਗੱਜ ਨੇ ਵਿਦੇਸ਼ਾਂ ਵਿੱਚ ਵੱਸਦੇ ਸਮੂਹ ਸਿੱਖਾਂ ਨੂੰ ਤਿਆਰ ਬਰ ਤਿਆਰ ਅਤੇ ਸ਼ਸਤਰਧਾਰੀ ਹੋਣ ਲਈ ਵੀ ਆਖਿਆ ਤਾਂ ਜੋ ਅਜਿਹੀ ਸਥਿਤੀ ਵਿੱਚ ਹਮਲਾਵਰ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਬਜ਼ੁਰਗਾਂ ਨੂੰ ਇਕੱਲੇ ਬਾਹਰ ਭੇਜਣ ਤੋਂ ਗੁਰੇਜ਼ ਕੀਤੀ ਜਾਵੇ ਅਤੇ ਸੈਰ ਕਰਨ ਲਈ ਉਨ੍ਹਾਂ ਥਾਵਾਂ ਜਾਂ ਪਾਰਕਾਂ ਵਿੱਚ ਜਾਇਆ ਜਾਵੇ, ਜਿੱਥੇ ਹੋਰ ਵੀ ਲੋਕ ਮੌਜੂਦ ਹੋਣ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!