|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਾਰਡਰ ਤੇ ਪੰਜਾਬ ਦਾ ਜਵਾਨ ਸ਼ਹੀਦ

ਸ੍ਰੀਨਗਰ (ਐਨ.ਆਰ.ਆਈ. ਮੀਡਿਆ) : ਐਤਵਾਰ ਨੂੰ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਨਿਰੰਤਰ ਰੇਖਾ ਦੇ ਨੇੜੇ ਪਾਕਿਸਤਾਨ ਵੱਲੋਂ ਸੰਘਰਸ਼ ਵਿਰਾਮ ਦਾ ਉਲੰਘਣ ਕਰ ਗੋਲੀਬਾਰੀ ਕੀਤੀ ਗਈ। ਇਸ ਗੋਲੀਬਾਰੀ ਵਿੱਚ ਫੌਜ ਦਾ ਇੱਕ ਜੂਨੀਅਰ ਕਮਿਸ਼ਨਰ ਅਧਿਕਾਰੀ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਸ਼ਹੀਦ ਹੋ ਗਿਆ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸ੍ਰੀਨਗਰ (ਐਨ.ਆਰ.ਆਈ. ਮੀਡਿਆ) : ਐਤਵਾਰ ਨੂੰ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਨਿਰੰਤਰ ਰੇਖਾ ਦੇ ਨੇੜੇ ਪਾਕਿਸਤਾਨ ਵੱਲੋਂ ਸੰਘਰਸ਼ ਵਿਰਾਮ ਦਾ ਉਲੰਘਣ ਕਰ ਗੋਲੀਬਾਰੀ ਕੀਤੀ ਗਈ। ਇਸ ਗੋਲੀਬਾਰੀ ਵਿੱਚ ਫੌਜ ਦਾ ਇੱਕ ਜੂਨੀਅਰ ਕਮਿਸ਼ਨਰ ਅਧਿਕਾਰੀ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਸ਼ਹੀਦ ਹੋ ਗਿਆ ਹੈ।

ਸੰਬੰਧਿਤ ਖ਼ਬਰਾਂ

ਇਹ ਜਾਣਕਾਰੀ ਰੱਖਿਆ ਸੁਤਰਾਂ ਨੇ ਦਿੱਤੀ ਹੈ। ਫ਼ੌਜ ਬੁਲਾਰੇ ਲੈਫਟੀਨੈਂਟ ਕਰਨਲ ਦੇਵੇਂਦਰ ਅਨੰਦ ਨੇ ਦੱਸਿਆ ਕਿ ਨੌਸ਼ੇਰਾ ਸੈਕਟਰ ਵਿੱਚ ਨਿਰੰਤਰ ਰੇਖਾ ਉੱਤੇ ਫ਼ੌਜ ਵੱਲੋਂ ਕੁੱਝ ਸ਼ੱਕੀ ਗਤੀਵਿਧੀਆਂ ਦੇਖੀਆਂ ਗਈਆਂ ਸੀ ਜਿਸ ਤੋਂ ਤਰੁੰਤ ਬਾਅਦ ਹੀ ਸਰਹੱਦ ਪਾਰ ਉੱਤੇ ਗੋਲੀਬਾਰੀ ਸ਼ੁਰੂ ਹੋ ਗਈ। ਗੋਲੀਬਾਰੀ ਦੀ ਜਵਾਬੀ ਕਾਰਵਾਈ ਕਰਦੇ ਹੋਏ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਫ਼ੌਜ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।

ਜਿੱਥੇ ਰਾਜਵਿੰਦਰ ਸਿੰਘ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਬਹਾਦਰ ਫ਼ੌਜੀ ਸਨ ਤੇ ਉਨ੍ਹਾਂ ਦੇ ਇਸ ਬਲਿਦਾਨ ਨੂੰ ਦੇਸ਼ ਹਮੇਸ਼ਾ ਯਾਦ ਰਖੇਗਾ।ਨਾਇਬ ਸੂਬੇਦਾਰ ਰਾਜਵਿਦੰਰ ਸਿੰਘ ਕਲਸੀਅਨ ਸੈਕਟਰ ਦੇ ਇੱਕ ਫੌਰਵਡ ਪੋਸਟ ਉੱਤੇ ਤੈਨਾਤ ਸੀ। ਸੂਬੇਦਾਰ ਰਾਜਵਿੰਦਰ ਪਿੰਡ ਗੋਇੰਦਵਾਲ ਸਾਹਿਬ ਤਹਿਸੀਲ ਖਡੂਰ ਸਾਹਿਬ, ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!