|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਚੋਣ ਨਤੀਜੇ ਬਦਲਣ ਦੀਆਂ ਕੋਸ਼ਿਸ਼ਾਂ ਕਰ ਰਹੇ ਡੋਨਲਡ ਟਰੰਪ ਨੂੰ ਜੋਅ ਬਾਇਡਨ ਨੇ ਘੇਰਿਆ

ਵਾਸ਼ਿੰਗਟਨ (ਦੇਵ ਇੰਦਰਜੀਤ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਨੇ ਚੋਣ ਨਤੀਜੇ ਬਦਲਣ ਦੀਆਂ ਕੋਸ਼ਿਸ਼ਾਂ ਕਰ ਰਹੇ ਡੋਨਲਡ ਟਰੰਪ ਨੂੰ ਘੇਰਦਿਆਂ ਕਿਹਾ ਹੈ ਕਿ ਮੌਜੂਦਾ ਰਾਸ਼ਟਰਪਤੀ ਆਪਣਾ ‘ਕੰਮ’ ਕਰਨ ਦੀ ਬਜਾਏ ਜ਼ਿਆਦਾਤਰ ਸਮਾਂ ‘ਸ਼ਿਕਾਇਤਾਂ’ ਕਰਨ ’ਚ ਲਗਾ ਰਹੇ ਹਨ।

NRI Post Desk · 2150 ਦਿਨ ਪਹਿਲਾਂ · ਅੱਪਡੇਟ 2150 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੋਣ ਨਤੀਜੇ ਬਦਲਣ ਦੀਆਂ ਕੋਸ਼ਿਸ਼ਾਂ ਕਰ ਰਹੇ ਡੋਨਲਡ ਟਰੰਪ ਨੂੰ ਜੋਅ ਬਾਇਡਨ ਨੇ ਘੇਰਿਆ
📷 NRI Post Desk

ਵਾਸ਼ਿੰਗਟਨ (ਦੇਵ ਇੰਦਰਜੀਤ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਨੇ ਚੋਣ ਨਤੀਜੇ ਬਦਲਣ ਦੀਆਂ ਕੋਸ਼ਿਸ਼ਾਂ ਕਰ ਰਹੇ ਡੋਨਲਡ ਟਰੰਪ ਨੂੰ ਘੇਰਦਿਆਂ ਕਿਹਾ ਹੈ ਕਿ ਮੌਜੂਦਾ ਰਾਸ਼ਟਰਪਤੀ ਆਪਣਾ ‘ਕੰਮ’ ਕਰਨ ਦੀ ਬਜਾਏ ਜ਼ਿਆਦਾਤਰ ਸਮਾਂ ‘ਸ਼ਿਕਾਇਤਾਂ’ ਕਰਨ ’ਚ ਲਗਾ ਰਹੇ ਹਨ।

ਸੰਬੰਧਿਤ ਖ਼ਬਰਾਂ

ਟਰੰਪ ਨੇ ਅਜੇ ਤੱਕ ਰਾਸ਼ਟਰਪਤੀ ਚੋਣਾਂ ’ਚ ਹਾਰ ਨਹੀਂ ਮੰਨੀ ਹੈ ਅਤੇ ਚੋਣ ਨਤੀਜਿਆਂ ਖ਼ਿਲਾਫ਼ ਕਈ ਮੁਕੱਦਮੇ ਕੀਤੇ ਹੋਏ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਚੋਣਾਂ ’ਚ ਵੱਡੇ ਪੱਧਰ ’ਤੇ ਧੋਖਾਧੜੀ ਹੋਈ ਹੈ। ਉਂਜ ਚੋਣ ਅਧਿਕਾਰੀ ਅਤੇ ਮੀਡੀਆ ਉਨ੍ਹਾਂ ਦੇ ਦਾਅਵਿਆਂ ਨੂੰ ਬੇਬੁਨਿਆਦ ਦੱਸ ਰਹੇ ਹਨ।

ਬਾਇਡਨ ਨੇ ਸੋਮਵਾਰ ਨੂੰ ਜੌਰਜੀਆ ’ਚ ਚੋਣ ਰੈਲੀ ਦੌਰਾਨ ਕਿਹਾ ਕਿ ਰਾਸ਼ਟਰਪਤੀ ਸਮੱਸਿਆਵਾਂ ਸੁਲਝਾਉਣ ਦੀ ਬਜਾਏ ਸ਼ਿਕਾਇਤਾਂ ਕਰਨ ’ਚ ਸਮਾਂ ਲਗਾ ਰਹੇ ਹਨ। ‘ਮੈਨੂੰ ਸਮਝ ਨਹੀਂ ਪੈਂਦਾ ਕਿ ਉਹ ਹੁਣ ਵੀ ਅਹੁਦੇ ’ਤੇ ਕਿਉਂ ਰਹਿਣਾ ਚਾਹੁੰਦੇ ਹਨ ਜਦਕਿ ਉਨ੍ਹਾਂ ਨੇ ਕੰਮ ਹੀ ਨਹੀਂ ਕਰਨਾ ਹੈ।’ ਬਾਇਡਨ ਜੌਰਜੀਆ ’ਚ ਦੋ ਡੈਮੋਕਰੈਟਿਕ ਉਮੀਦਵਾਰਾਂ ਦੀ ਹਮਾਇਤ ’ਚ ਰੈਲੀਆਂ ਕਰ ਰਹੇ ਹਨ। ਇਨ੍ਹਾਂ ਚੋਣਾਂ ਮਗਰੋਂ ਤੈਅ ਹੋਵੇਗਾ ਕਿ ਸੈਨੇਟ ’ਤੇ ਕਿਹੜੀ ਪਾਰਟੀ ਦਾ ਕਬਜ਼ਾ ਹੋਵੇਗਾ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!