|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਯੂਕੇ 'ਚ ਜਾਨਸਨ ਐਂਡ ਜਾਨਸਨ ਦੀ ਹੁਣ ਇਕੋ ਡੋਜ਼ ਕਰੇਗੀ ਕੋਰੋਨਾ ਨੂੰ ਖ਼ਤਮ

ਲੰਡਨ (ਦੇਵ ਇੰਦਰਜੀਤ) : ਬ੍ਰਿਟੇਨ ਦੇ ਸਿਹਤ ਮੰਤਰੀ ਮੈਟ ਹੈਨਕਾਕ ਨੇ ਕਿਹਾ ਕਿ ਸਿੰਗਲ ਡੋਜ਼ ਦੀ ਵੈਕਸੀਨ ਹੋਣ ਦੇ ਨਾਤੇ ਜਾਨਸਨ ਐਂਡ ਜਾਨਸਨ ਦੀ ਵੈਕਸੀਨ ਆਉਣ ਵਾਲੇ ਦਿਨਾਂ 'ਚ ਅਹਿਮ ਭੂਮਿਕਾ ਨਿਭਾਵੇਗੀ। ਲੋਕਾਂ ਨੂੰ ਟੀਕਾ ਲਵਾਉਣ ਲਈ ਹੋਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਸਾਲ ਦੇ ਆਖਿਰ ਤੱਕ ਇਕ ਬੂਸਟਰ ਪ੍ਰੋਗਰਾਮ ਸ਼ੁਰੂ ਕਰਨ ਦੀ ਸੰਭਾਵਨਾਵਾਂ ਨੂੰ ਵੀ ਲੱਭ ਰਹੇ ਹਨ। ਜਾਨਸ

NRI Post Desk · 2007 ਦਿਨ ਪਹਿਲਾਂ · ਅੱਪਡੇਟ 2007 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਯੂਕੇ 'ਚ ਜਾਨਸਨ ਐਂਡ ਜਾਨਸਨ ਦੀ ਹੁਣ ਇਕੋ ਡੋਜ਼ ਕਰੇਗੀ ਕੋਰੋਨਾ ਨੂੰ ਖ਼ਤਮ
📷 NRI Post Desk

ਲੰਡਨ (ਦੇਵ ਇੰਦਰਜੀਤ) : ਬ੍ਰਿਟੇਨ ਦੇ ਸਿਹਤ ਮੰਤਰੀ ਮੈਟ ਹੈਨਕਾਕ ਨੇ ਕਿਹਾ ਕਿ ਸਿੰਗਲ ਡੋਜ਼ ਦੀ ਵੈਕਸੀਨ ਹੋਣ ਦੇ ਨਾਤੇ ਜਾਨਸਨ ਐਂਡ ਜਾਨਸਨ ਦੀ ਵੈਕਸੀਨ ਆਉਣ ਵਾਲੇ ਦਿਨਾਂ 'ਚ ਅਹਿਮ ਭੂਮਿਕਾ ਨਿਭਾਵੇਗੀ। ਲੋਕਾਂ ਨੂੰ ਟੀਕਾ ਲਵਾਉਣ ਲਈ ਹੋਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਸਾਲ ਦੇ ਆਖਿਰ ਤੱਕ ਇਕ ਬੂਸਟਰ ਪ੍ਰੋਗਰਾਮ ਸ਼ੁਰੂ ਕਰਨ ਦੀ ਸੰਭਾਵਨਾਵਾਂ ਨੂੰ ਵੀ ਲੱਭ ਰਹੇ ਹਨ। ਜਾਨਸਨ ਐਂਡ ਜਾਨਸਨ ਦੀ ਇਸ ਵੈਕਸੀਨ ਨੂੰ ਅਮਰੀਕਾ ਅਤੇ ਯੂਰਪੀਨ ਯੂਨੀਅਨ 'ਚ ਪਹਿਲਾਂ ਤੋਂ ਹੀ ਮਨਜ਼ੂਰੀ ਮਿਲ ਚੁੱਕੀ ਹੈ। ਇਹ ਵੈਕਸੀਨ ਵੀ ਵਾਇਰਲ ਵੈਕਟਰ ਤਕਨੀਕ 'ਤੇ ਆਧਾਰਿਤ ਹੈ। ਐਸਟ੍ਰਾਜ਼ੇਨੇਕਾ ਦੀ ਤਰ੍ਹਾਂ ਹੀ ਇਸ ਦੇ ਲੈਣ ਤੋਂ ਬਾਅਦ ਖੂਨ ਦੇ ਥੱਕੇ ਜੰਮਣ ਦੇ ਕੁਝ ਮਾਮਲੇ ਸਾਹਮਣੇ ਆਏ ਹਨ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

ਸੰਬੰਧਿਤ ਖ਼ਬਰਾਂ

ਕੋਰੋਨਾ ਇਨਫੈਕਸ਼ਨ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਬ੍ਰਿਟੇਨ ਨੇ ਜਾਨਸਨ ਐਂਡ ਜਾਨਸਨ ਦੀ ਸਿੰਗਲ ਭਾਵ ਇਕ ਡੋਜ਼ ਵਾਲੀ ਵੈਕਸੀਨ ਦੇ ਇਸਤੇਮਾਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਬ੍ਰਿਟੇਨ ਫਾਈਜ਼ਰ, ਐਸਟ੍ਰਾਜ਼ੇਨੇਕਾ ਅਤੇ ਮਾਡਰਨਾ ਦੀ ਵੈਕਸੀਨ ਨੂੰ ਮਨਜ਼ੂਰੀ ਦੇ ਚੁੱਕਿਆ ਹੈ। ਬ੍ਰਿਟੇਨ ਦੀ ਦਵਾਈ ਅਤੇ ਸਿਹਤ ਉਤਪਾਦਨ ਰੈਗੂਲੈਟਰ ਏਜੰਸੀ ਨੇ ਕਿਹਾ ਕਿ ਜਾਨਸਨ ਐਂਡ ਜਾਨਸਨ ਦੀ ਇਸ ਸਿੰਗਲ ਡੋਜ਼ ਵੈਕਸੀਨ ਨੂੰ ਸੁਰੱਖਿਆ, ਗੁਣਵਤਾ ਅਤੇ ਅਸਰ ਦੇ ਮਾਪਦੰਡਾਂ ਮੁਤਾਬਕ ਪਾਇਆ ਗਿਆ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!