|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਕੇਂਦਰ ਤੇ ਰਾਜ ਸਰਕਾਰ ਦੇ ਅਧਿਕਾਰੀਆਂ ਵੱਲੋਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸਾਂਝੀ ਮੀਟਿੰਗ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਤਰੀਕੇ ਨਾਲ ਮਨਾਉਣ ਸਬੰਧੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਵੱਲੋਂ ਅੱਜ ਸਾਂਝੀ ਮੀਟਿੰਗ ਦੌਰਾਨ ਸਮਾਗਮਾਂ ਦੀਆਂ ਤਿਆਰੀਆਂ ਅਤੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੇਂਦਰ ਦੇ ਸੱਭਿਆ

NRI Post Desk · 2260 ਦਿਨ ਪਹਿਲਾਂ · 3 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਤਰੀਕੇ ਨਾਲ ਮਨਾਉਣ ਸਬੰਧੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਵੱਲੋਂ ਅੱਜ ਸਾਂਝੀ ਮੀਟਿੰਗ ਦੌਰਾਨ ਸਮਾਗਮਾਂ ਦੀਆਂ ਤਿਆਰੀਆਂ ਅਤੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੇਂਦਰ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰਾਲੇ ਦੇ ਸੰਯੁਕਤ ਸਕੱਤਰ ਸ੍ਰੀ ਅਰੁਣ ਗੋਇਲ ਨੇ ਕਿਹਾ ਕਿ ਦੋਵਾਂ ਸਰਕਾਰਾਂ ਵੱਲੋਂ ਇਸ ਇਤਿਹਾਸਕ ਦਿਹਾੜੇ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸਾਂਝੇ ਯਤਨ ਕੀਤੇ ਜਾ ਰਹੇ ਹਨ। ਉਨਾਂ ਸਾਰੇ ਸਬੰਧਤ ਵਿਭਾਗਾਂ ਦੇ ਪ੍ਰਮੁੱਖ ਸਕੱਤਰਾਂ, ਸਕੱਤਰਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਵਿਭਾਗ ਨਾਲ ਸਬੰਧਤ ਪ੍ਰਾਜੈਕਟਾਂ ਨੂੰ 20 ਅਕਤੂਬਰ ਤੱਕ ਮੁਕੰਮਲ ਕਰਨ। ਉਨਾਂ ਕਿਹਾ ਕਿ ਦੋਵਾਂ ਸਰਕਾਰਾਂ ਦੇ ਅਧਿਕਾਰੀ ਸਮਾਗਮਾਂ ਦੀ ਸਫ਼ਲਤਾ ਲਈ ਬਿਹਤਰੀਨ ਤਾਲਮੇਲ ਸਥਾਪਿਤ ਕਰਨ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ, ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਟ੍ਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ. ਸ਼ਿਵਾ ਪ੍ਰਸਾਦ, ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ ਅਤੇ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਆਪੋ-ਆਪਣੇ ਵਿਭਾਗਾਂ ਦੁਆਰਾ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਗੁਰਕਿਰਤ ਕਿਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ ਦੇ ਪ੍ਰਚਾਰ ਤੇ ਪ੍ਰਸਾਰ ਅਤੇ ਉਦਾਸੀਆਂ ਬਾਰੇ ਲੋਕਾਈ ਨੂੰ ਜਾਣੂ ਕਰਵਾਉਣ ਲਈ ਸੂਬੇ ਭਰ ਵਿਚ 25 ਥਾਵਾਂ ’ਤੇ ਆਵਾਜ਼ ਤੇ ਰੋਸ਼ਨੀ ਦੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਨਾਂ 25 ਥਾਵਾਂ ਵਿਚੋਂ 22 ਜ਼ਿਲਾ ਹੈੱਡਕੁਆਰਟਰ ਅਤੇ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸਕ ਸਥਾਨ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ ਅਤੇ ਬਟਾਲਾ ਸ਼ਾਮਿਲ ਹਨ। ਉਨਾਂ ਇਹ ਵੀ ਦੱਸਿਆ ਕਿ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਕੰਢਿਆਂ ’ਤੇ 15 ਸਥਾਨਾਂ ਉੱਪਰ 45 ਮਿੰਟ ਦਾ ਮਲਟੀ ਮੀਡੀਆ ਸ਼ੋਅ ਵੀ ਕਰਵਾਇਆ ਜਾ ਰਿਹਾ ਹੈ ਜਦਕਿ ਸੁਖਨਾ ਝੀਲ ਚੰਡੀਗੜ ਦੀ ਵੀ ਇਸ ਮੰਤਵ ਲਈ ਚੋਣ ਕੀਤੀ ਗਈ ਹੈ। ਉਨਾਂ ਇਹ ਵੀ ਦੱਸਿਆ ਸੁਲਤਾਨਪੁਰ ਲੋਧੀ ਵਿਖੇ ਮੁੱਖ ਸਮਾਗਮਾਂ ਦੌਰਾਨ 500 ਨਾਮੀ ਕਲਾਕਾਰਾਂ ਵੱਲੋਂ ਆਪਣੀ ਪੇਸ਼ਕਾਰੀ ਦਿੱਤੀ ਜਾਵੇਗੀ।

ਸੰਬੰਧਿਤ ਖ਼ਬਰਾਂ

ਇਸ ਮੌਕੇ ਆਈ. ਜੀ ਜਲੰਧਰ ਰੇਂਜ ਨੌਨਿਹਾਲ ਸਿੰਘ ਨੇ ਸੁਰੱਖਿਆ ਤੇ ਆਵਾਜਾਈ ਪ੍ਰਬੰਧਾਂ ਬਾਰੇ ਜਾਣਕਾਾਰੀ ਦਿੰਦਿਆਂ ਕਿਹਾ ਕਿ ਸੁਲਤਾਨਪੁਰ ਲੋਧੀ ਸ਼ਹਿਰ ਨੂੰ ਆਉਣ ਵਾਲੀਆਂ ਤਿੰਨਾਂ ਮੁੱਖ ਸੜਕਾਂ ਉੱਪਰ ਪਾਰਕਿੰਗ ਅਤੇ ਟੈਂਟ ਸਿਟੀ ਬਣਾਏ ਗਏ ਹਨ। ਉਨਾਂ ਦੱਸਿਆ ਕਿ ਪਾਰਕਿੰਗ ਵਾਲੀਆਂ ਥਾਵਾਂ ’ਤੇ ਵਿਸ਼ੇਸ਼ ਮਿੰਨੀ ਬੱਸਾਂ, ਈ-ਰਿਕਸ਼ਾ ਆਦਿ ਰਾਹੀਂ ਹੀ ਸ਼ਰਧਾਲੂਆਂ ਨੂੰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਭੇਜਿਆ ਜਾਵੇਗਾ। ਉਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਦੇ ਵਿਸ਼ੇਸ਼ ਕੇਂਦਰੀਿਤ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ।

ਡਵੀਜ਼ਨਲ ਰੇਲਵੇ ਮੈਨੇਜਰ ਵਿਵੇਕ ਅਗਰਵਾਲ ਨੇ ਦੱਸਿਆ ਕਿ ਰੇਲਵੇ ਵੱਲੋਂ ਸਮਾਗਮਾਂ ਦੌਰਾਨ ਸੁਲਤਾਨਪੁਰ ਲੋਧੀ ਲਈ 14 ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ, ਜਿਨਾਂ ਦੀ ਸਮਾਂ ਸਾਰਣੀ ਅਗਲੇ ਚਾਰ ਦਿਨਾਂ ਤੱਕ ਜਾਰੀ ਕਰ ਦਿੱਤੀ ਜਾਵੇਗੀ।

ਇਸ ਮੌਕੇ ਸੰਯੁਕਤ ਸਕੱਤਰ ਅਰੁਣ ਗੋਇਲ ਨੇ ਸਿਵਲ ਅਤੇ ਵਿਸ਼ੇਸ਼ ਕਰਕੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਰਵਿਘਨ ਆਵਾਜਾਈ ਅਤੇ ਕਿਸੇ ਵੀ ਅਣਸੁਖਾਵੇਂ ਹਾਲਾਤ ਨਾਲ ਨਜਿੱਠਣ ਲਈ ਲਾਈਵ ਸੰਚਾਰ ਵਿਵਸਥਾ ਕਾਇਮ ਕਰਨ ਅਤੇ ਲੋਕਾਂ ਨਾਲ ਕਿਸੇ ਵੀ ਤਰਾਂ ਦੀ ਸਾਂਝੀ ਕਰਨ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਵੱਟਸਐਪ ਆਦਿ ਦੀ ਸੁਯੋਗ ਵਰਤੋਂ ਕਰਨ। ਉਨਾਂ ਦੂਰਸੰਚਾਰ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਬੀ. ਐਸ. ਐਨ. ਐਲ ਅਤੇ ਦੂਰਸੰਚਾਰ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਹੋਰਨਾਂ ਕੰਪਨੀਆਂ ਕੋਲੋਂ ਸੁਲਤਾਨਪੁਰ ਲੋਧੀ ਅਤੇ ਨੇੜਲੇ ਇਲਾਕਿਆਂ ਲਈ ਪਹਿਲਾਂ ਦਿੱਤਾ ਜਾ ਰਿਹਾ ਮੋਬਾਈਲ ਡਾਟਾ ਅਤੇ ਸਪੀਡ ਵਿਚ ਵੱਡਾ ਵਾਧਾ ਕਰਨ, ਕਿਉਂਕਿ ਵਰਤਮਾਨ ਸਮੇਂ ਸ਼ਹਿਰ ਦੀ ਆਬਾਦੀ ਅਨੁਪਾਤ ਅਨੁਸਾਰ ਹੀ ਡਾਟਾ ਅਤੇ ਸਪੀਡ ਦਿੱਤੀ ਜਾ ਰਹੀ ਹੈ।

ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ, ਸੱਭਿਆਚਾਰਕ ਮਾਮਲਿਆਂ ਦੇ ਡਾਇਰੈਕਟਰ ਐਮ. ਐਸ. ਜੱਗੀ, ਆਈ. ਜੀ ਨੌਨਿਹਾਲ ਸਿੰਘ, ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ, ਏ. ਆਈ. ਜੀ ਇੰਦਰਬੀਰ ਸਿੰਘ, ਐਸ. ਐਸ. ਪੀ ਸਤਿੰਦਰ ਸਿੰਘ, ਕੇਂਦਰੀ ਸੱਭਿਆਚਾਰਕ ਮਾਮਲਿਆਂ ਦੇ ਡਾਇਰੈਕਟਰ ਨਿਰਮਲਾ ਗੋਇਲ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਬਰਜਿੰਦਰ ਸਿੰਘ, ਐਸ. ਡੀ. ਐਮ ਡਾ. ਚਾਰੂਮਿਤਾ ਤੇ ਵਰਿੰਦਰਪਾਲ ਸਿੰਘ ਬਾਜਵਾ, ਓ. ਐਸ. ਡੀ 550 ਸਾਲਾ ਪ੍ਰਕਾਸ਼ ਪੁਰਬ ਨਵਨੀਤ ਕੌਰ ਬੱਲ, ਐਸ. ਪੀ. ਸੁਲਤਾਨਪੁਰ ਲੋਧੀ ਤੇਜਬੀਰ ਸਿੰਘ ਹੁੰਦਲ, ਡੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰੋ. ਐਸ. ਐਸ ਬਹਿਲ ਤੇ ਹੋਰ ਹਾਜ਼ਰ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!