|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹਰਮਹਿਤਾਬ ਸਿੰਘ ਦੀ ਸਜ਼ਾ 'ਤੇ ਫ਼ੈਸਲਾ, ਉਮਰਕੈਦ ਦੀ ਸਜ਼ਾ ਸੁਣਾਈ

ਚੰਡੀਗੜ (ਇੰਦਰਜੀਤ ਸਿੰਘ) : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਂਕਸ਼ ਸੇਨ ਦੀ ਹੱਤਿਆ ਮਾਮਲੇ 'ਚ ਅਦਾਲਤ ਨੇ ਦੋਸ਼ੀ ਹਰਮਹਿਤਾਬ ਸਿੰਘ ਦੀ ਸਜ਼ਾ 'ਤੇ ਫ਼ੈਸਲਾ ਸੁਣਾ ਦਿੱਤਾ ਹੈ। ਚੰਡੀਗੜ੍ਹ ਸੈਸ਼ਨ ਕੋਰਟ ਨੇ ਉਸ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ। ਅਸਲ ਵਿਚ ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਹਰਮਹਿਤਾਬ ਸਿੰਘ ਨੂੰ ਦੋਸ਼ੀ ਕਰਾਰ ਦ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ (ਇੰਦਰਜੀਤ ਸਿੰਘ) : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਂਕਸ਼ ਸੇਨ ਦੀ ਹੱਤਿਆ ਮਾਮਲੇ 'ਚ ਅਦਾਲਤ ਨੇ ਦੋਸ਼ੀ ਹਰਮਹਿਤਾਬ ਸਿੰਘ ਦੀ ਸਜ਼ਾ 'ਤੇ ਫ਼ੈਸਲਾ ਸੁਣਾ ਦਿੱਤਾ ਹੈ। ਚੰਡੀਗੜ੍ਹ ਸੈਸ਼ਨ ਕੋਰਟ ਨੇ ਉਸ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ। ਅਸਲ ਵਿਚ ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਹਰਮਹਿਤਾਬ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਸੀ। ਮੁੜ ਮੰਗਲਵਾਰ ਨੂੰ ਹੋਈ ਸੁਣਵਾਈ ਦੌਰਾਨ ਬਚਾਅ ਪੱਖ ਨੇ ਅਦਾਲਤ ਨੂੰ ਮਾਮਲੇ ਦੀਆਂ ਧਾਰਾਵਾਂ 'ਚ ਬਦਲਾਅ ਕਰਨ ਦੀ ਅਪੀਲ ਕੀਤੀ ਸੀ ਪਰ ਜੱਜ ਨੇ ਇਸ ਤੋਂ ਸਾਫ਼ ਇਨਕਾਰ ਕਰਦਿਆਂ ਕਿਹਾ ਕਿ ਉਹ ਆਪਣਾ ਫ਼ੈਸਲਾ ਸੁਣਾ ਚੁੱਕੇ ਹਨ ਤੇ ਜੇਕਰ ਬਚਾਅ ਧਿਰ ਨੂੰ ਇਤਰਾਜ਼ ਹੈ ਤਾਂ ਉਹ ਫ਼ੈਸਲੇ ਖ਼ਿਲਾਫ਼ ਹਾਈ ਕੋਰਟ 'ਚ ਅਪੀਲ ਕਰ ਸਕਦੀ ਹੈ।

ਸੰਬੰਧਿਤ ਖ਼ਬਰਾਂ

ਇਸ ਦੇ ਨਾਲ ਹੀ ਅਦਾਲਤ ਨੇ ਸਜ਼ਾ ਦੇ ਫ਼ੈਸਲੇ ਨੂੰ 20 ਨਵੰਬਰ ਤਕ ਲਈ ਟਾਲ਼ ਦਿੱਤਾ, ਜਿਸ ਤੋਂ ਬਾਅਦ ਅੱਜ ਹਰਮਹਿਤਾਬ ਨੂੰ ਉਮਰਕੈਦ ਦੀ ਸਜ਼ਾ ਦਾ ਫ਼ੈਸਲਾ ਸੁਣਾਇਆ ਹੈ। ਦੱਸ ਦੇਈਏ ਕਿ 9 ਫਰਵਰੀ 2017 ਦੀ ਦੇਰ ਰਾਤ ਪਾਰਟੀ 'ਚ ਆਕਾਂਕਸ਼ ਦੇ ਦੋਸਤ ਸ਼ੇਰਾ ਦੀ ਹਰਮਹਿਤਾਬ ਤੇ ਉਸ ਦੇ ਦੋਸਤ ਬਲਰਾਜ ਸਿੰਘ ਰੰਧਾਵਾ ਨਾਲ ਹੱਥੋਂਪਾਈ ਹੋ ਗਈ ਸੀ। ਜਦੋਂ ਆਕਾਂਕਸ਼ ਨੇ ਸ਼ੇਰਾ ਦਾ ਬਚਾਅ ਕੀਤਾ ਜਵਾਬ 'ਚ ਉਸ ਦੀ BMW ਕਾਰ ਨਾਲ ਕੁਚਲ ਕੇ ਹੱਤਿਆ ਕਰ ਦਿੱਤੀ ਗਈ ਸੀ। ਦੋਸ਼ ਹੈ ਕਿ ਹਰਮਹਿਤਾਬ ਸਿੰਘ ਨੇ ਆਪਣੇ ਦੋਸਤ ਬਲਰਾਜ ਸਿੰਘ ਰੰਧਾਵਾ ਨੂੰ ਆਕਾਂਕਸ਼ 'ਤੇ ਕਾਰ ਚੜ੍ਹਾਉਣ ਲਈ ਉਕਸਾਇਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!