|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਨਿਗਰਾਨ ਕਮੇਟੀ ਦੇ ਚੇਅਰਮੈਨ ਜਸਟਿਸ ਜਸਵੀਰ ਸਿੰਘ ਨੇ ਕੀਤਾ ਪਵਿੱਤਰ ਕਾਲੀ ਵੇਈਂ ਦਾ ਦੌਰਾ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ) : ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪੰਜਾਬ ਦੀਆਂ ਨਦੀਆਂ ਤੇ ਦਰਿਆਵਾਂ ਵਿਚਲੇ ਪ੍ਰਦੂਸ਼ਣ ਨੂੰ ਰੋਕਣ ਲਈ ਬਣਾਈ ਨਿਗਰਾਨ ਕਮੇਟੀ ਦੇ ਨਵੇਂ ਬਣੇ ਚੇਅਰਮੈਨ ਸੇਵਾ ਮੁਕਤ ਜਸਟਿਸ ਜਸਬੀਰ ਸਿੰਘ ਨੇ ਪਵਿੱਤਰ ਕਾਲੀ ਵੇਈਂ ਦਾ ਦੌਰਾ ਕੀਤਾ ਤੇ ਇਸ ਵਿੱਚ ਪੈ ਰਹੇ ਗੰਦੇ ਪਾਣੀਆਂ ਨੂੰ ਰੋਕਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਬੰਧਿਤ ਵਿਭਾਗਾਂ ਨ

NRI Post Desk · 2260 ਦਿਨ ਪਹਿਲਾਂ · 3 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ) : ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪੰਜਾਬ ਦੀਆਂ ਨਦੀਆਂ ਤੇ ਦਰਿਆਵਾਂ ਵਿਚਲੇ ਪ੍ਰਦੂਸ਼ਣ ਨੂੰ ਰੋਕਣ ਲਈ ਬਣਾਈ ਨਿਗਰਾਨ ਕਮੇਟੀ ਦੇ ਨਵੇਂ ਬਣੇ ਚੇਅਰਮੈਨ ਸੇਵਾ ਮੁਕਤ ਜਸਟਿਸ ਜਸਬੀਰ ਸਿੰਘ ਨੇ ਪਵਿੱਤਰ ਕਾਲੀ ਵੇਈਂ ਦਾ ਦੌਰਾ ਕੀਤਾ ਤੇ ਇਸ ਵਿੱਚ ਪੈ ਰਹੇ ਗੰਦੇ ਪਾਣੀਆਂ ਨੂੰ ਰੋਕਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਬੰਧਿਤ ਵਿਭਾਗਾਂ ਨੂੰ ਹਦਾਇਤਾਂ ਕੀਤੀਆਂ ਕਿ ਕਪੂਰਥਲਾ ਦੇ ਪਵਿੱਤਰ ਵੇਈਂ ਵਿੱਚ ਪੈ ਰਹੇ ਗੰਦੇ ਪਾਣੀਆਂ ਬਾਰੇ ਤਿੰਨ ਦਿਨਾਂ ਵਿੱਚ ਐਕਸ਼ਨ ਟੇਕਣ ਰਿਪੋਰਟ ਦੇਣ। ਉਨ੍ਹਾਂ ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੀਟਿੰਗ ਕਰਕੇ ਪਵਿੱਤਰ ਵੇਈਂ ਵਿੱਚ ਪੈ ਰਹੇ ਗੰਦੇ ਪਾਣੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਸੰਤ ਸੀਚੇਵਾਲ ਨੇ ਨਿਗਰਾਨ ਕਮੇਟੀ ਦੇ ਚੇਅਰਮੈਨ ਜਸਟਿਸ ਜਸਬੀਰ ਸਿੰਘ ਨੂੰ ਦੱਸਿਆ ਕਿ ਕਪੂਰਥਲਾ ਦਾ ਐਸ.ਟੀ.ਪੀ ਲੰਮੇ ਸਮੇਂ ਤੋਂ ਬੰਦ ਪਿਆ ਹੈ ਜਿਸ ਕਾਰਨ ਸ਼ਹਿਰ ਦਾ ਸਾਰਾ ਗੰਦਾ ਪਾਣੀ ਪਵਿੱਤਰ ਵੇਈਂ ਵਿੱਚ ਪੈ ਰਿਹਾ ਹੈ। ਇਸ ਤੋਂ ਇਲਾਵਾ ਖੈੜਾ ਦੋਨਾ ਅਤੇ ਸੈਦੋ ਭਲਾਣਾ ਦੀਆਂ ਕਲੋਨੀਆਂ ਦਾ ਪਾਣੀ ਵੀ ਵੇਈਂ ਵਿੱਚ ਪੈ ਰਿਹਾ ਹੈ।

ਜਸਟਿਸ ਜਸਬੀਰ ਸਿੰਘ ਨੂੰ ਐਨਜੀਟੀ ਨੇ 1 ਅਕਤੂਬਰ ਨੂੰ ਨਿਗਰਾਨ ਕਮੇਟੀ ਦਾ ਨਵਾਂ ਮੁੱਖੀ ਲਗਾਇਆ ਸੀ ਇਸ ਤੋਂ ਪਹਿਲਾਂ ਇਸ ਕਮੇਟੀ ਦੇ ਚੇਅਰਮੈਨ ਜਸਟਿਸ ਪ੍ਰੀਤਮ ਪਾਲ ਸਨ। ਜਸਟਿਸ ਜਸਬੀਰ ਸਿੰਘ ਨੇ ਦੱਸਿਆ ਕਿਹਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਆ ਰਿਹਾ ਹੈ ਤੇ ਪਵਿੱਤਰ ਵੇਈਂ ਉਹ ਨਦੀਂ ਹੈ ਜਿੱਥੋਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਟੁੱਭੀ ਲਗਾਉਣ ਤੋਂ ਬਾਅਦ ਗਿਆਨ ਦੀ ਪ੍ਰਾਪਤੀ ਹੋਈ ਸੀ।ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ ਹਫ਼ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਮਿਲਣਗੇ ਜਿੰਨ੍ਹਾਂ ਕੋਲੋ ਵਾਤਾਵਰਣ ਦਾ ਵਿਭਾਗ ਵੀ ਹੈ। ਉਹ ਮੁੱਖ ਮੰਤਰੀ ਪੰਜਾਬ ਨੂੰ ਪ੍ਰਕਾਸ਼ ਪੁਰਬ ਤੋਂ ਪਹਿਲਾਂ-ਪਹਿਲਾਂ ਵੇਈਂ ਵਿੱਚ ਪੈ ਰਹੀਆਂ ਗੰਦੇ ਪਾਣੀ ਰੋਕਣ ਲਈ ਕਹਿਣਗੇ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੱਸਿਆ ਕਿ ਕਪੂਰਥਲਾ ਦੇ ਟਰੀਟਮੈਂਟ ਪਲਾਂਟ ਨੂੰ ਚਲਾਉਣ ਲਈ ਡੇਢ ਕਰੋੜ ਦੀ ਲੋੜ ਪਵੇਗੀ। ਜਸਟਿਸ ਜਸਬੀਰ ਸਿੰਘ ਨੇ ਇਸ ਮੌਕੇ ਡਿਪਟੀ ਕਮਿਸ਼ਨਰ ਕਪੂਰਥਲਾ ਨਾਲ ਫੋਨ ‘ਤੇ ਗੱਲਬਾਤ ਕੀਤੀ ਤੇ ਵੇਈਂ ਵਿੱਚ ਪੈ ਰਹੇ ਗੰਦੇ ਪਾਣੀਆਂ ਬਾਰੇ 15 ਅਕਤੂਬਰ ਤੱਕ ਮੀਟਿੰਗ ਕਰਕੇ ਐਕਸ਼ਨ ਟੇਕਨ ਰਿਪੋਰਟ ਭੇਜਣ। ਉਨ੍ਹਾਂ ਇਹ ਹਦਾਇਤਾਂ ਵੀ ਕੀਤੀਆਂ ਕਿ ਸੋਧਿਆ ਹੋਇਆ ਪਾਣੀ ਖੇਤੀ ਲਈ ਵਰਤੇ ਜਾਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਕਾਸ਼ ਪੁਰਬ ਤੋਂ ਪਹਿਲਾਂ ਉਹ ਦੋ ਵਾਰ ਸੁਲਤਾਨਪੁਰ ਲੋਧੀ ਆਉਣਗੇ ਤਾਂ ਪਵਿੱਤਰ ਕਾਲੀ ਵੇਈਂ ਵਿੱਚ ਪੈ ਰਹੇ ਗੰਦੇ ਪਾਣੀਆਂ ਨੂੰ ਰੋਕਣ ਦੇ ਕੰਮ ਦਾ ਜ਼ਾਇਜਾ ਲੈ ਸਕਣ ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਦੀ ਹਾਲਤ ਕੋਈ ਬਹੁਤੀ ਵਧੀਆ ਨਹੀਂ ਹੈ ਤੇ ਇਸ ਵਿੱਚ ਬੁੱਢੇ ਨਾਲੇ ਦਾ ਪੈ ਰਿਹਾ ਗੰਦਾ ਪਾਣੀ ਇੱਕ ਵੱਡੀ ਚਣੌਤੀ ਬਣਿਆ ਹੋਇਆ ਹੈ ਤੇ ਇਸ ਨੂੰ ਰੋਕਣ ਲਈ ਕਾਰਗਰ ਢੰਗ ਨਾਲ ਕੰਮ ਕੀਤਾ ਜਾਵੇਗਾ।

ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਇਹ ਸੰਘਰਸ਼ ਕਰ ਰਹੇ ਹਨ ਕਿ ਪਵਿੱਤਰ ਕਾਲੀ ਵੇਈਂ ਵਿੱਚ ਪੈ ਰਹੇ ਗੰਦੇ ਪਾਣੀਆਂ ਨੂੰ ਰੋਕਿਆ ਜਾਵੇ ਕਿਉਂਕਿ ਇਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਹੋ ਰਿਹਾ ਹੈ। ਹੁਣ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਆ ਰਿਹਾ ਹੈ ਤਾਂ ਵੀ ਪ੍ਰਸ਼ਾਸ਼ਨ ਹੱਥ ‘ਤੇ ਹੱਥ ਧਰ ਕੇ ਬੈਠਾ ਹੋਇਆ ਹੈ। ਉਨ੍ਹਾਂ ਕਿਹਾ ਕਿ 10 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸੁਲਤਾਨਪੁਰ ਲੋਧੀ ਆਏ ਸਨ ਤਾਂ ਵੀ ਉਨ੍ਹਾਂ ਕੋਲੋ ਵੇਈਂ ਵਿੱਚ 500 ਕਿਊਸਿਕ ਪਾਣੀ ਛੱਡਣ ਦੀ ਮੰਗ ਕੀਤੀ ਸੀ ਪਰ ਅਜੇ ਤੱਕ ਇਸ ‘ਤੇ ਅਮਲ ਨਹੀਂ ਹੋਇਆ। ਇਸ ਮੌਕੇ ਨਿਗਰਾਨ ਕਮੇਟੀ ਦੇ ਮੈਂਬਰ ਬਾਬੂ ਰਾਮ, ਪੀ.ਪੀ.ਸੀ.ਬੀ ਦੇ ਨਿਗਰਾਨ ਇੰਜੀਨੀਅਰ ਹਰਬੀਰ ਸਿੰਘ, ਸੀਵਰੇਜ ਬੋਰਡ ਤੇ ਹੋਰ ਅਧਿਕਾਰੀ ਹਾਜ਼ਰ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!