|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਰੰਗ ਨੂੰ ਲੈ ਮਜ਼ਾਕ ਕਰ ਇੱਕ ਨਵੇਂ ਵਿਵਾਦ ਵਿੱਚ ਘਿਰੇ ਜਸਟਿਨ ਟਰੂਡੋ

ਓਂਟਾਰੀਓ (Vikram Sehajpal) : ਕੈਨੇਡਾ ਦੀਆਂ ਫੈਡਰਲ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇੱਕ ਨਵੇਂ ਵਿਵਾਦ ਵਿੱਚ ਘਿਰ ਗਏ ਹਨ। ਜਸਟਿਨ ਦੀ ਬ੍ਰਾਊਨ ਫੇਸ ਵਾਲੀ ਫੋਟੋ ਨੇ ਕੈਨੇਡਾ ਦੀ ਸਿਆਸਤ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਦਰਅਸਲ, ਇਸ ਤਸਵੀਰ ਵਿੱਚ ਜਸਟਿਨ ਨੇ ਮੇਕਅੱਪ ਕਰ ਆਪਣਾ ਰੰਗ ਬ੍ਰਾਊਨ ਕੀਤਾ ਹੋਇਆ ਹੈ। ਇਸ ਮਾਮਲੇ ਵਿੱਚ ਟਰੂਡੋ ਦੇ ਵਿਰੋਧੀਆਂ ਦਾ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ (Vikram Sehajpal) : ਕੈਨੇਡਾ ਦੀਆਂ ਫੈਡਰਲ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇੱਕ ਨਵੇਂ ਵਿਵਾਦ ਵਿੱਚ ਘਿਰ ਗਏ ਹਨ। ਜਸਟਿਨ ਦੀ ਬ੍ਰਾਊਨ ਫੇਸ ਵਾਲੀ ਫੋਟੋ ਨੇ ਕੈਨੇਡਾ ਦੀ ਸਿਆਸਤ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਦਰਅਸਲ, ਇਸ ਤਸਵੀਰ ਵਿੱਚ ਜਸਟਿਨ ਨੇ ਮੇਕਅੱਪ ਕਰ ਆਪਣਾ ਰੰਗ ਬ੍ਰਾਊਨ ਕੀਤਾ ਹੋਇਆ ਹੈ। ਇਸ ਮਾਮਲੇ ਵਿੱਚ ਟਰੂਡੋ ਦੇ ਵਿਰੋਧੀਆਂ ਦਾ ਕਹਿਣਾ ਹੈ ਕਿ ਟਰੂਡੋ ਨੇ ਇਸ ਤਰ੍ਹਾਂ ਕਰ ਕੇ ਬਲੈਕ ਤੇ ਬ੍ਰਾਊਨ ਕਮਿਊਨਟੀ ਦਾ ਮਜ਼ਾਕ ਬਣਾਇਆ ਹੈ। ਇਸ ਮਾਮਲੇ ਨੂੰ ਵੱਧਦਾ ਦੇਖ ਕੇ ਟਰੂਡੋ ਵੱਲੋਂ ਲਿਬਰਲ ਪਾਰਟੀ ਦੇ ਪ੍ਰਚਾਰ ਵਾਲੇ ਜਹਾਜ਼ ਵਿੱਚ ਐਮਰਜੈਂਸੀ ਕਾਨਫਰੰਸ ਬੁਲਾਈ ਗਈ ।

ਸੰਬੰਧਿਤ ਖ਼ਬਰਾਂ

ਜਿਸ ਵਿੱਚ ਉਨ੍ਹਾਂ ਨੇ ਸਾਰਿਆਂ ਤੋਂ ਮੁਆਫੀ ਮੰਗੀ । ਦਰਅਸਲ, ਇਹ ਤਸਵੀਰ ਟਰੂਡੋ ਦੇ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਦੀ ਹੈ। ਜਦੋਂ ਉਹ ਵੈਨਕੂਵਰ ਵਿੱਚ ਪ੍ਰਾਈਵੇਟ ਸਕੂਲ ਵਿੱਚ ਅਧਿਆਪਕ ਦੀ ਨੌਕਰੀ ਕਰਦੇ ਸਨ। ਉੱਥੇ ਹੀ, ਦੂਜੇ ਪਾਸੇ ਇਸ ਬਾਰੇ ਐਨਡੀਪੀ ਆਗੂ ਜਗਮੀਤ ਸਿੰਘ ਨੇ ਇਸ ਮਾਮਲੇ ਟਿਪੱਣੀ ਕਰਦਿਆਂ ਕਿਹਾ ਕਿ ਕੈਨੇਡਾ ਵਰਗੇ ਦੇਸ਼ ਵਿੱਚ ਕਿਸੇ ਦੇ ਰੰਗ ਨੂੰ ਲੈ ਮਜ਼ਾਕ ਕਰਨ ਦਾ ਅਧਿਕਾਰ ਕਿਸੇ ਕੋਲ ਨਹੀਂ ਹੈ। ਇਸ ਤੋਂ ਇਲਾਵਾ ਐਂਡਿਊ ਸ਼ਿਅਰ ਨੇ ਵੀ ਇਸ ਫੋਟੋ ਨੂੰ ਲੈ ਜਸਟਿਨ ਟਰੂਡੋ ਦਾ ਵਿਰੋਧ ਕੀਤਾ। ਇਥੋਂ ਤੱਕ ਕਿ ਉਨ੍ਹਾਂ ਨੇ ਜਸਟਿਨ ਟਰੂਡੋ ਨੂੰ ਨਸਲਵਾਦੀ ਤੱਕ ਕਹਿ ਦਿੱਤਾ । ਜਿਸ ਕਾਰਨ ਉਨ੍ਹਾਂ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!