ਕਪੂਰਥਲਾ (ਇੰਦਰਜੀਤ ਸਿੰਘ ਚਾਹਲ) ਸ੍ਰੀ ਕਲਗੀਧਰ ਸੇਵਕ ਸਭਾ (ਰਜਿ) : ਕਪੂਰਥਲਾ ਅਤੇ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇਵੀ ਤਲਾਬ (ਨੇੜੇ ਡਾ. ਅੰਬੇਡਕਰ ਭਵਨ) ਕਪੂਰਥਲਾ ਵਿਖੇ ਫ੍ਰੀ ਡਿਸਪੈਂਸਰੀ ਦੀ ਸੇਵਾ ਸ਼ੁਰੂ ਕੀਤੀ ਗਈ ਹੈ, ਜਿਸ ਵਿਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਦੇਣਗੇ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਓਂਕਾਰ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਡਿਸਪੈਂਸਰੀ ਵਿਚ ਡਾਕਟਰਾਂ ਵੱਲੋਂ ਸੋਮਵਾਰ ਤੋਂ ਸਨਿੱਚਰਵਾਰ ਰੋਜ਼ਾਨਾ ਸ਼ਾਮ 4.30 ਵਜੇ ਤੋਂ 5.30 ਵਜੇ ਤੱਕ ਮਰੀਜ਼ਾਂ ਦਾ ਮੁਆਇਨਾ ਕੀਤਾ ਜਾਵੇਗਾ। ਇਸ ਮੌਕੇ ਕਾਰਜਕਾਰੀ ਪ੍ਰਧਾਨ ਮਹਿੰਦਰ ਸਿੰਘ ਨੂਰਪੁਰੀ, ਸਰਪ੍ਰਸਤ ਸ਼ਿਵਦੇਵ ਸਿੰਘ ਕਾਹਲੋ., ਸੰਤੋਖ ਸਿੰਘ ਸਾਹੀ, ਹਰਬੰਸ ਸਿੰਘ ਖੁਰਾਣਾ, ਡਾ. ਅੰਬੇਡਕਰ ਮਿਸ਼ਨ ਸੋਸਾਇਟੀ ਦੇ ਪ੍ਰਧਾਨ ਗੁਰਮੁਖ ਢੋਡ, ਗੁਰਚਰਨ ਸਿੰਘ ਘੁੰਮਣ, ਰਣਜੀਤ ਐਵੀਨਿਊ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਵੰਤ ਸਿੰਘ ਬੱਲ, ਚੈਨ ਸਿੰਘ, ਭਗਤ ਸਿੰਘ, ਲੱਖਾ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਕੌਰ, ਸੁਰਿੰਦਰ ਸਿੰਘ, ਸਤਨਾਮ ਸਿੰਘ, ਗੁਰਮੇਲ ਸਿੰਘ, ਸੇਵਾ ਸਿੰਘ ਮੁਲਤਾਨੀ ਤੇ ਹੋਰ ਹਾਜ਼ਰ ਸਨ।
ਸ੍ਰੀ ਕਲਗੀਧਰ ਸੇਵਕ ਸਭਾ ਵੱਲੋਂ ਫ੍ਰੀ ਡਿਸਪੈਂਸਰੀ ਦੀ ਸੇਵਾ ਸ਼ੁਰੂ
ਕਪੂਰਥਲਾ (ਇੰਦਰਜੀਤ ਸਿੰਘ ਚਾਹਲ) ਸ੍ਰੀ ਕਲਗੀਧਰ ਸੇਵਕ ਸਭਾ (ਰਜਿ) : ਕਪੂਰਥਲਾ ਅਤੇ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇਵੀ ਤਲਾਬ (ਨੇੜੇ ਡਾ. ਅੰਬੇਡਕਰ ਭਵਨ) ਕਪੂਰਥਲਾ ਵਿਖੇ ਫ੍ਰੀ ਡਿਸਪੈਂਸਰੀ ਦੀ ਸੇਵਾ ਸ਼ੁਰੂ ਕੀਤੀ ਗਈ ਹੈ, ਜਿਸ ਵਿਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਦੇਣਗੇ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਗੁਰਦੁਆਰਾ
NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




