|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਲਯੁਗੀ ਨਾਨੇ ਨੇ 12 ਸਾਲਾ ਦੋਹਤੀ ਨਾਲ ਕੀਤਾ ਘਿਨਾਉਣਾ ਕੰਮ, ਇੰਝ ਹੋਇਆ ਖੁਲਾਸਾ

ਨਿਊਜ਼ ਡੈਸਕ : ਜਬਰ-ਜਨਾਹ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਇਨਸਾਨੀਅਤ ਨੂੰ ਸ਼ਰਮਸਾਰ ਕਰ ਰਹੀਆਂ ਹਨ। ਇਕ ਮਾਮਲੇ ’ਚ ਕਲਯੁਗੀ ਨਾਨੇ ਨੇ 12 ਸਾਲ ਦੀ ਦੋਹਤੀ ਨਾਲ ਜਬਰ-ਜਨਾਹ ਕੀਤਾ। ਜਦੋਂ ਬੱਚੀ ਦੇ ਢਿੱਡ ’ਚ ਦਰਦ ਹੋਇਆ ਤਾਂ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਇਆ ਗਿਆ। ਜਾਂਚ ’ਚ ਪਤਾ ਲੱਗਾ ਕਿ ਉਸ ਨਾਲ ਜਬਰ-ਜਨਾਹ ਹੋਇਆ ਹੈ, ਜਿਸ ਤੋਂ ਬਾਅਦ ਪਰਿਵਾਰ ਨੇ ਪੁਲਸ ਨੂੰ ਸੂਚ

NRI Post Desk · 1706 ਦਿਨ ਪਹਿਲਾਂ · ਅੱਪਡੇਟ 1706 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਲਯੁਗੀ ਨਾਨੇ ਨੇ 12 ਸਾਲਾ ਦੋਹਤੀ ਨਾਲ ਕੀਤਾ ਘਿਨਾਉਣਾ ਕੰਮ, ਇੰਝ ਹੋਇਆ ਖੁਲਾਸਾ
📷 NRI Post Desk

ਨਿਊਜ਼ ਡੈਸਕ : ਜਬਰ-ਜਨਾਹ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਇਨਸਾਨੀਅਤ ਨੂੰ ਸ਼ਰਮਸਾਰ ਕਰ ਰਹੀਆਂ ਹਨ। ਇਕ ਮਾਮਲੇ ’ਚ ਕਲਯੁਗੀ ਨਾਨੇ ਨੇ 12 ਸਾਲ ਦੀ ਦੋਹਤੀ ਨਾਲ ਜਬਰ-ਜਨਾਹ ਕੀਤਾ। ਜਦੋਂ ਬੱਚੀ ਦੇ ਢਿੱਡ ’ਚ ਦਰਦ ਹੋਇਆ ਤਾਂ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਇਆ ਗਿਆ। ਜਾਂਚ ’ਚ ਪਤਾ ਲੱਗਾ ਕਿ ਉਸ ਨਾਲ ਜਬਰ-ਜਨਾਹ ਹੋਇਆ ਹੈ, ਜਿਸ ਤੋਂ ਬਾਅਦ ਪਰਿਵਾਰ ਨੇ ਪੁਲਸ ਨੂੰ ਸੂਚਨਾ ਦਿੱਤੀ। ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਮੁਲਜ਼ਮ ਨਾਨਾ ਹੇਮਰਾਜ ਸ਼ਰਮਾ ਵਿਰੁੱਧ ਪਰਚਾ ਦਰਜ ਕੀਤਾ ਹੈ।

ਸੰਬੰਧਿਤ ਖ਼ਬਰਾਂ

ਪੀੜਤ ਬੱਚੀ ਦੀ ਮਾਂ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤ ’ਚ ਦੱਸਿਆ ਕਿ ਉਸ ਦੇ 4 ਬੱਚੇ ਹਨ, ਜਿਸ ’ਚੋਂ 3 ਪੁੱਤਰ ਤੇ ਇਕ ਧੀ ਹੈ। ਉਸ ਦੇ ਮਾਤਾ-ਪਿਤਾ (ਬੱਚੀ ਦੇ ਨਾਨਾ-ਨਾਨੀ) ਇਕ ਫੈਕਟਰੀ ’ਚ ਕੰਮ ਕਰਦੇ ਹਨ ਤੇ ਉੱਥੇ ਹੀ ਰਹਿੰਦੇ ਹਨ। ਉਸ ਦੇ ਮਾਂ-ਬਾਪ ਨੇ ਉਸ ਦੀ ਧੀ ਨੂੰ ਪਾਲਣ-ਪੋਸ਼ਣ ਲਈ ਆਪਣੇ ਕੋਲ ਰੱਖ ਲਿਆ ਸੀ ਪਰ ਉਸ ਨੂੰ ਕੀ ਪਤਾ ਸੀ ਕਿ ਉਸ ਦਾ ਪਿਓ ਹੀ ਉਸ ਦੀ ਧੀ ਨੂੰ ਹਵਸ ਦਾ ਸ਼ਿਕਾਰ ਬਣਾ ਲਵੇਗਾ। ਜਦੋਂ ਉਸ ਨੇ ਧੀ ਤੋਂ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਨਾਨਾ ਉਸ ਨੂੰ ਡਰਾ-ਧਮਕਾ ਕੇ ਗਲਤ ਕੰਮ ਕਰਦਾ ਸੀ। ਪੀੜਤਾ ਦੇ ਪਿਤਾ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਸ ਨੇ ਆਪਣੇ ਸਹੁਰੇ ਨੂੰ ਕਾਲ ਕਰ ਕੇ ਦੱਸਿਆ ਪਰ ਉਸ ਨੇ ਮੋਬਾਇਲ ਬੰਦ ਕਰ ਲਿਆ ਤੇ ਫਰਾਰ ਹੋ ਗਿਆ। ਉਧਰ, ਪੁਲਸ ਨੇ ਕੇਸ ਦਰਜ ਕਰ ਕੇ ਮੁਲਜ਼ਮ ਦੀ ਭਾਲ ’ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!