|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਕਮਲਨਾਥ ਤੇ ਲਗੇ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਆਰੋਪ

ਅੰਮ੍ਰਿਤਸਰ ਡੈਸਕ (ਵਿਕਰਮ ਸਹਿਜਪਾਲ) : ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਖ਼ਿਲਾਫ਼ ਸ਼ਿਕਾਇਤ ਦਰਜ ਕਾਰਵਾਈ ਗਈ ਹੈ। ਉਨ੍ਹਾਂ 'ਤੇ ਗੁਰੂ ਗੋਬਿੰਦ ਸਿੰਘ ਦੀ ਬਰਾਬਰੀ ਕਰਨ ਦੀ ਕੋਸ਼ਿਸ਼ ਅਤੇ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਆਰੋਪ ਹੈ। ਕਮਲਨਾਥ 'ਤੇ ਆਰੋਪ ਹੈ ਕਿ ਉਨ੍ਹਾਂ ਨੇ ਗੁਰਬਾਣੀ ਦੀਆਂ ਸਤਰਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ ਡੈਸਕ (ਵਿਕਰਮ ਸਹਿਜਪਾਲ) : ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਖ਼ਿਲਾਫ਼ ਸ਼ਿਕਾਇਤ ਦਰਜ ਕਾਰਵਾਈ ਗਈ ਹੈ। ਉਨ੍ਹਾਂ 'ਤੇ ਗੁਰੂ ਗੋਬਿੰਦ ਸਿੰਘ ਦੀ ਬਰਾਬਰੀ ਕਰਨ ਦੀ ਕੋਸ਼ਿਸ਼ ਅਤੇ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਆਰੋਪ ਹੈ। ਕਮਲਨਾਥ 'ਤੇ ਆਰੋਪ ਹੈ ਕਿ ਉਨ੍ਹਾਂ ਨੇ ਗੁਰਬਾਣੀ ਦੀਆਂ ਸਤਰਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਦੇ ਨਾਂਅ 'ਤੇ ਬਣਾਏ ਗਏ ਇੱਕ ਅਣ-ਅਧਿਕਾਰਿਕ ਫ਼ੇਸਬੁੱਕ ਪੇਜ 'ਤੇ ਫ਼ੋਟੋ ਵਾਇਰਲ ਹੋਣ ਤੋਂ ਬਾਅਦ DSGMC ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸ਼ਿਕਾਇਤ ਦਰਜ ਕਰਵਾਈ ਹੈ।

ਸੰਬੰਧਿਤ ਖ਼ਬਰਾਂ

ਇਸ ਫ਼ੋਟੋ ਵਿੱਚ ਗੁਰਬਾਣੀ ਦੀ ਸਤਰਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਜੀ.ਕੇ. ਨੇ ਇਹ ਸ਼ਿਕਾਇਤ ਦਿੱਲੀ ਦੇ ਥਾਣਾ ਨਾਰਥ ਐਵਨਿਊ 'ਚ ਦਰਜ ਕਰਵਾਈ ਹੈ। ਇਸ ਸਬੰਧੀ DSGMC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕਮਲਨਾਥ ਸਿੱਖਾਂ ਦਾ ਗੁਨਾਹਗਾਰ ਹੈ।

ਉਸ ਨੇ ਗੁਰਬਾਣੀ ਦੀ ਸਤਰਾਂ ਨੂੰ ਤੋੜ-ਮਰੋੜ ਕੇ ਇੱਕ ਵਾਰ ਫ਼ਿਰ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਇਸ ਦੇ ਨਾਲ ਹੀ ਮਾਮਲੇ ਦੇ ਸ਼ਿਕਾਇਤਕਰਤਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਕਮਲਨਾਥ 'ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!