|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਕਮਲਾ ਹੈਰਿਸ ਦਾ ਵੱਡਾ ਬਿਆਨ - ਇਨ੍ਹਾਂ ਲੋਕਾਂ ਨੂੰ ਮਿਲੇਗੀ ਨਾਗਰਿਕਤਾ

ਵਾਸ਼ਿੰਗਟਨ (ਦੇਵ ਇੰਦਰਜੀਤ) : ਅਮਰੀਕਾ ਦੀ ਨਵੀਂ ਚੁਣੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਅਮਰੀਕਾ ਵਿਚ ਬਿਨਾਂ ਕਿਸੇ ਦਸਤਾਵੇਜ਼ ਦੇ ਰਹਿ ਰਹੇ 1.1 ਕਰੋੜ ਲੋਕਾਂ ਨੂੰ ਨਾਗਰਿਕਤਾ ਦੇਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸੰਸਦ ਵਿਚ ਇਕ ਬਿੱਲ ਪੇਸ਼ ਕੀਤਾ ਜਾਵੇਗਾ। 3 ਨਵੰਬਰ ਨੂੰ ਹੋਈ ਚੋਣ ਵਿਚ ਜੋਅ ਬਾਇਡਨ ਰਾਸ਼ਟਰਪਤੀ ਅਤੇ ਕਮਲਾ ਹੈਰਿਸ ਉਪ ਰਾਸ਼ਟਰਪਤੀ ਚੁਣੀ ਗਈ

NRI Post Desk · 2158 ਦਿਨ ਪਹਿਲਾਂ · ਅੱਪਡੇਟ 2158 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਮਲਾ ਹੈਰਿਸ ਦਾ ਵੱਡਾ ਬਿਆਨ - ਇਨ੍ਹਾਂ ਲੋਕਾਂ ਨੂੰ ਮਿਲੇਗੀ ਨਾਗਰਿਕਤਾ
📷 NRI Post Desk

ਵਾਸ਼ਿੰਗਟਨ (ਦੇਵ ਇੰਦਰਜੀਤ) : ਅਮਰੀਕਾ ਦੀ ਨਵੀਂ ਚੁਣੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਅਮਰੀਕਾ ਵਿਚ ਬਿਨਾਂ ਕਿਸੇ ਦਸਤਾਵੇਜ਼ ਦੇ ਰਹਿ ਰਹੇ 1.1 ਕਰੋੜ ਲੋਕਾਂ ਨੂੰ ਨਾਗਰਿਕਤਾ ਦੇਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸੰਸਦ ਵਿਚ ਇਕ ਬਿੱਲ ਪੇਸ਼ ਕੀਤਾ ਜਾਵੇਗਾ। 3 ਨਵੰਬਰ ਨੂੰ ਹੋਈ ਚੋਣ ਵਿਚ ਜੋਅ ਬਾਇਡਨ ਰਾਸ਼ਟਰਪਤੀ ਅਤੇ ਕਮਲਾ ਹੈਰਿਸ ਉਪ ਰਾਸ਼ਟਰਪਤੀ ਚੁਣੀ ਗਈ। ਉਹ 20 ਜਨਵਰੀ ਨੂੰ ਸਹੁੰ ਚੁਕਣਗੇ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕੀ ਭਾਰਤੀ ਮੂਲ ਦੀ ਹੈਰਿਸ ਨੇ ਮੰਗਲਵਾਰ ਨੂੰ ਟਵਿੱਟਰ 'ਤੇ ਲਿਖਿਆ ਕਿ ਅਹੁਦਾ ਸੰਭਾਲਣ ਪਿੱਛੋਂ ਉਨ੍ਹਾਂ ਦੀ ਅਤੇ ਬਾਇਡਨ ਦੀ ਤਰਜੀਹ ਅਮਰੀਕੀ ਲੋਕਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਉਣ ਦੀ ਹੋਵੇਗੀ। ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ ਪੈਰਿਸ ਪੌਣਪਾਣੀ ਸਮਝੌਤੇ ਨਾਲ ਅਮਰੀਕਾ ਦੁਬਾਰਾ ਜੁੜੇਗਾ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਸਮਝੌਤੇ ਨੂੰ ਪੱਖਪਾਤੀ ਕਰਾਰ ਦਿੱਤਾ ਸੀ ਅਤੇ ਇਸ ਤੋਂ ਅਮਰੀਕਾ ਨੂੰ ਅਲੱਗ ਕਰ ਲਿਆ ਸੀ।

ਇਹ ਸਮਝੌਤਾ 2015 ਵਿਚ ਕੀਤਾ ਗਿਆ ਸੀ। ਹੈਰਿਸ ਨੇ ਟਵਿੱਟਰ 'ਤੇ ਲਿਖਿਆ ਕਿ ਪਹਿਲੇ ਦਿਨ ਤੋਂ ਮੈਂ ਅਤੇ ਬਾਇਡਨ ਕੋਰੋਨਾ ਮਹਾਮਾਰੀ ਨੂੰ ਕੰਟਰੋਲ ਕਰਨ ਅਤੇ ਲੋਕਾਂ ਦੀ ਜਾਨ ਬਚਾਉਣ ਲਈ ਕੰਮ ਕਰਾਂਗੇ। ਅਸੀਂ ਡ੍ਰੀਮਰਸ ਦੀ ਸੁਰੱਖਿਆ ਲਈ ਕਦਮ ਚੁੱਕਾਂਗੇ ਅਤੇ ਬਿਨਾਂ ਦਸਤਾਵੇਜ਼ ਵਾਲੇ 1.1 ਕਰੋੜ ਲੋਕਾਂ ਨੂੰ ਨਾਗਰਿਕਤਾ ਦੇਣ ਦੀ ਰੂਪ ਰੇਖਾ ਦੇ ਨਾਲ ਇਕ ਬਿੱਲ ਸੰਸਦ ਨੂੰ ਭੇਜਾਂਗੇ। ਅਮਰੀਕਾ ਦੇ ਡ੍ਰੀਮਰਸ ਦਾ ਸਬੰਧ ਅਜਿਹੇ ਵਿਦੇਸ਼ੀ ਨੌਜਵਾਨ ਤੋਂ ਹੁੰਦਾ ਹੈ ਜੋ ਡਿਵੈਲਪਮੈਂਟ, ਰਿਲੀਫ ਐਂਡ ਐਜੂਕੇਸ਼ਨ ਫਾਰ ਏਲੀਅਨ ਮਾਈਨਰਸ ਪ੍ਰਰੋਗਰਾਮ ਦੇ ਯੋਗ ਹੁੰਦਾ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!