|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਮਲੇਸ਼ ਰਾਣੀ ਜ਼ਿਲਾ ਪ੍ਰੀਸ਼ਦ ਕਪੂਰਥਲਾ ਦੇ ਚੇਅਰਪਰਸਨ ਅਤੇ ਹਰਜਿੰਦਰ ਸਿੰਘ ਬਣੇ ਉੱਪ ਚੇਅਰਮੈਨ

ਕਪੂਰਥਲਾ (ਇੰਦਰਜੀਤ ਸਿੰਘ) : ਜ਼ਿਲਾ ਪ੍ਰੀਸ਼ਦ ਕਪੂਰਥਲਾ ਦੇ ਨਵੇਂ ਚੇਅਰਪਰਸਨ ਅਤੇ ਉੱਪ ਚੇਅਰਮੈਨ ਦੀ ਚੋਣ ਪ੍ਰਕਿਰਿਆ ਅੱਜ ਜ਼ਿਲਾ ਪ੍ਰੀਸ਼ਦ ਦਫ਼ਤਰ ਕਪੂਰਥਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਫਗਵਾੜਾ-ਕਮ-ਪ੍ਰੀਜ਼ਾਈਡਿੰਗ ਅਫ਼ਸਰ ਸ. ਗੁਰਮੀਤ ਸਿੰਘ ਮੁਲਤਾਨੀ ਦੀ ਨਿਗਰਾਨੀ ਹੇਠ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋਈ। ਇਸ ਦੌਰਾਨ ਜ਼ਿਲਾ ਪ੍ਰੀਸ਼ਦ ਦੇ ਜ਼ੋਨ ਨੰਬਰ 7-ਚੂਹੜਵਾਲ ਤੋਂ ਮੈਂਬਰ ਸ੍

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਜ਼ਿਲਾ ਪ੍ਰੀਸ਼ਦ ਕਪੂਰਥਲਾ ਦੇ ਨਵੇਂ ਚੇਅਰਪਰਸਨ ਅਤੇ ਉੱਪ ਚੇਅਰਮੈਨ ਦੀ ਚੋਣ ਪ੍ਰਕਿਰਿਆ ਅੱਜ ਜ਼ਿਲਾ ਪ੍ਰੀਸ਼ਦ ਦਫ਼ਤਰ ਕਪੂਰਥਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਫਗਵਾੜਾ-ਕਮ-ਪ੍ਰੀਜ਼ਾਈਡਿੰਗ ਅਫ਼ਸਰ ਸ. ਗੁਰਮੀਤ ਸਿੰਘ ਮੁਲਤਾਨੀ ਦੀ ਨਿਗਰਾਨੀ ਹੇਠ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋਈ। ਇਸ ਦੌਰਾਨ ਜ਼ਿਲਾ ਪ੍ਰੀਸ਼ਦ ਦੇ ਜ਼ੋਨ ਨੰਬਰ 7-ਚੂਹੜਵਾਲ ਤੋਂ ਮੈਂਬਰ ਸ੍ਰੀਮਤੀ ਕਮਲੇਸ਼ ਰਾਣੀ ਨੂੰ ਚੇਅਰਪਰਸਨ ਵਜੋਂ ਅਤੇ ਜ਼ੋਨ ਨੰਬਰ 6-ਭਰੋਆਣਾ ਤੋਂ ਮੈਂਬਰ ਸ੍ਰੀ ਹਰਜਿੰਦਰ ਸਿੰਘ ਨੂੰ ਸਰਵਸਮੰਤੀ ਨਾਲ ਉੱਪ ਚੇਅਰਮੈਨ ਵਜੋਂ ਚੁਣਿਆ ਗਿਆ।

ਸੰਬੰਧਿਤ ਖ਼ਬਰਾਂ

ਇਸ ਮੌਕੇ ਵਿਧਾਇਕ ਰਾਣਾ ਗੁਰਜੀਤ ਸਿੰਘ, ਸ. ਨਵਤੇਜ ਸਿੰਘ ਚੀਮਾ ਅਤੇ ਸ. ਬਲਵਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਜ਼ਿਲਾ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਮੈਂਬਰ ਅਤੇ ਬਲਾਕ ਸੰਮਤੀਆਂ ਦੇ ਚੇਅਰਮੈਨ ਹਾਜ਼ਰ ਸਨ। ਇਸ ਮੌਕੇ ਤਿੰਨਾਂ ਵਿਧਾਇਕਾਂ ਵੱਲੋਂ ਨਵੇਂ ਚੁਣੇ ਗਏ ਚੇਅਰਪਰਸਨ ਅਤੇ ਉੱਪ ਚੇਅਰਮੈਨ ਦਾ ਮੂੰਹ ਮਿੱਠਾ ਕਰਵਾ ਕੇ ਉਨਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ। ਸ੍ਰੀਮਤੀ ਕਮਲੇਸ਼ ਰਾਣੀ ਅਤੇ ਸ੍ਰੀ ਹਰਜਿੰਦਰ ਸਿੰਘ ਨੇ ਇਸ ਮੌਕੇ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਜ਼ਿਲੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ. ਆਂਗਰਾ, ਜ਼ਿਲਾ ਪ੍ਰੀਸ਼ਦ ਮੈਂਬਰ ਸ੍ਰੀਮਤੀ ਮੀਨਾ ਰਾਣੀ, ਸ੍ਰੀਮਤੀ ਨਿਸ਼ਾ ਰਾਣੀ, ਸ੍ਰੀਮਤੀ ਕਮਲੇਸ਼ ਰਾਣੀ, ਸ੍ਰੀ ਨਰਿੰਦਰ ਸਿੰਘ, ਸ੍ਰੀਮਤੀ ਪਰਮਜੀਤ ਕੌਰ ਅਤੇ ਸ੍ਰੀ ਮਨਿੰਦਰਜੀਤ ਸਿੰਘ ਔਜਲਾ ਤੋਂ ਇਲਾਵਾ ਬਲਾਕ ਸੰਮਤੀ ਦੇ ਚੇਅਰਪਰਸਨਾਂ ਤੇ ਚੇਅਰਮੈਨਾਂ ਵਿਚ ਬੀਬੀ ਪਿਆਰੀ, ਸ੍ਰੀਮਤੀ ਸੋਮਾ, ਸ੍ਰੀਮਤੀ ਦਲਜੀਤ ਕੌਰ, ਸ. ਗੁਰਦਿਆਲ ਸਿੰਘ ਤੇ ਸ. ਰਜਿੰਦਰ ਸਿੰਘ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!