|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਮਾਣਹਾਨੀ ਮਾਮਲੇ 'ਚ ਬਠਿੰਡਾ ਦੀ ਅਦਾਲਤ 'ਚ ਪੇਸ਼ ਨਹੀਂ ਹੋਈ ਕੰਗਨਾ ਰਣੌਤ

ਬਠਿੰਡਾ (ਨੇਹਾ): ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਜ਼ੁਰਗ ਮਹਿਲਾ ਮਹਿੰਦਰ ਕੌਰ ਵੱਲੋਂ ਦਾਇਰ ਮਾਣਹਾਨੀ ਦੀ ਸ਼ਿਕਾਇਤ ਦੇ ਸਬੰਧ ਵਿੱਚ ਹਿਮਾਚਲ ਪ੍ਰਦੇਸ਼ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ੀ ਨਿਰਧਾਰਤ ਸੀ ਪਰ ਉਹ ਇੱਥੇ ਪੇਸ਼ ਨਹੀਂ ਹੋਈ। ਅਦਾਲਤ ਨੇ ਅੱਜ ਦੀ ਕਾਰਵਾਈ ਦੌਰਾਨ ਕੰਗਨਾ ਨੂੰ 27 ਅਕਤੂਬਰ ਨੂੰ ਨਿੱਜੀ ਤੌਰ ’

NRI Post Desk · 327 ਦਿਨ ਪਹਿਲਾਂ · ਅੱਪਡੇਟ 327 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਾਣਹਾਨੀ ਮਾਮਲੇ 'ਚ ਬਠਿੰਡਾ ਦੀ ਅਦਾਲਤ 'ਚ ਪੇਸ਼ ਨਹੀਂ ਹੋਈ ਕੰਗਨਾ ਰਣੌਤ
📷 NRI Post Desk

ਬਠਿੰਡਾ (ਨੇਹਾ): ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਜ਼ੁਰਗ ਮਹਿਲਾ ਮਹਿੰਦਰ ਕੌਰ ਵੱਲੋਂ ਦਾਇਰ ਮਾਣਹਾਨੀ ਦੀ ਸ਼ਿਕਾਇਤ ਦੇ ਸਬੰਧ ਵਿੱਚ ਹਿਮਾਚਲ ਪ੍ਰਦੇਸ਼ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ੀ ਨਿਰਧਾਰਤ ਸੀ ਪਰ ਉਹ ਇੱਥੇ ਪੇਸ਼ ਨਹੀਂ ਹੋਈ। ਅਦਾਲਤ ਨੇ ਅੱਜ ਦੀ ਕਾਰਵਾਈ ਦੌਰਾਨ ਕੰਗਨਾ ਨੂੰ 27 ਅਕਤੂਬਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਸਖ਼ਤ ਹੁਕਮ ਜਾਰੀ ਕੀਤੇ ਹਨ। ਅਦਾਲਤ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜੇ ਉਹ ਉਸ ਦਿਨ ਪੇਸ਼ ਨਾ ਹੋਈ ਤਾਂ ਉਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਜਾ ਸਕਦਾ ਹੈ।

ਸੰਬੰਧਿਤ ਖ਼ਬਰਾਂ

ਮਾਮਲੇ ਦੀ ਸੁਣਵਾਈ ਦੌਰਾਨ ਅੱਜ ਕੰਗਨਾ ਦੇ ਵਕੀਲਾਂ ਨੇ ਨਿੱਜੀ ਹਾਜ਼ਰੀ ਤੋਂ ਛੋਟ ਮੰਗਦਿਆਂ ਕਿਹਾ ਕਿ ਉਹ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਹੋ ਸਕਦੀ ਹੈ ਪਰ ਮਹਿੰਦਰ ਕੌਰ ਦੇ ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਇਸ ਦਾ ਵਿਰੋਧ ਕਰਦਿਆਂ ਦਲੀਲ ਦਿੱਤੀ ਕਿ ਪਹਿਲੀ ਪੇਸ਼ੀ ’ਤੇ ਇਸ ਤਰ੍ਹਾਂ ਦੀ ਛੋਟ ਨਹੀਂ ਦਿੱਤੀ ਜਾ ਸਕਦੀ। ਅਦਾਲਤ ਨੇ ਵੀ ਕੰਗਨਾ ਦੇ ਵਕੀਲਾਂ ਨੂੰ ਸਖ਼ਤ ਲਹਿਜ਼ੇ ਵਿੱਚ ਚਿਤਾਵਨੀ ਦਿੰਦਿਆਂ ਅਗਲੀ ਤਰੀਕ 27 ਅਕਤੂਬਰ ਨੂੰ ਕੰਗਨਾ ਦਾ ਨਿੱਜੀ ਤੌਰ ’ਤੇ ਅਦਾਲਤ ’ਚ ਪੇਸ਼ ਹੋਣਾ ਯਕੀਨੀ ਬਣਾਉਣ ਲਈ ਕਿਹਾ। 12 ਸਤੰਬਰ ਨੂੰ ਸੁਪਰੀਮ ਕੋਰਟ ਵੱਲੋਂ ਕੰਗਨਾ ਦੀ ਪਟੀਸ਼ਨ ਸੁਣਨ ਤੋਂ ਇਨਕਾਰ ਕੀਤੇ ਜਾਣ ਮਗਰੋਂ ਇਹ ਕੇਸ ਮੁੜ ਬਠਿੰਡਾ ਦੇ ਨਿਆਂਇਕ ਮੈਜਿਸਟਰੇਟ (ਫ਼ਸਟ ਕਲਾਸ) ਦੀ ਅਦਾਲਤ ਵਿੱਚ ਚੱਲ ਰਿਹਾ ਹੈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!