|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਕੰਗਨਾ ਰਣੌਤ ਨੂੰ ਮਾਣਹਾਨੀ ਕੇਸ 'ਚ ਸੰਮਨ ਜਾਰੀ, ਬਠਿੰਡਾ ਅਦਾਲਤ 'ਚ ਪੇਸ਼ ਹੋਣ ਦੇ ਹੁਕਮ

ਨਿਊਜ਼ ਡੈਸਕ : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਮਾਣਹਾਨੀ ਕੇਸ 'ਚ ਸੰਮਨ ਜਾਰੀ ਹੋਏ ਹਨ। ਕੰਗਨਾ ਨੂੰ 19 ਅਪ੍ਰੈਲ ਨੂੰ ਬਠਿੰਡਾ ਕੋਰਟ 'ਚ ਪੇਸ਼ ਦੇ ਹੁਕਮ ਦਿੱਤੇ ਗਏ ਹਨ। ਦੱਸ ਦਈਏ ਕਿ ਕੰਗਨਾ ਨੇ ਪੰਜਾਬ ਦੀ 73 ਸਾਲਾ ਬਜ਼ੁਰਗ ਔਰਤ ਮਹਿੰਦਰ ਕੌਰ 'ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਮਹਿੰਦਰ ਕੌਰ ਬਹਾਦਰਗੜ੍ਹ ਜੰਡੀਆਂ ਦੀ ਰਹਿਣ ਵਾਲੀ ਹੈ। ਕੰਗਨਾ ਨੇ ਖੇਤੀ ਅੰਦੋਲਨ ਨੂ

NRI Post Desk · 1737 ਦਿਨ ਪਹਿਲਾਂ · ਅੱਪਡੇਟ 1737 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੰਗਨਾ ਰਣੌਤ ਨੂੰ ਮਾਣਹਾਨੀ ਕੇਸ 'ਚ ਸੰਮਨ ਜਾਰੀ, ਬਠਿੰਡਾ ਅਦਾਲਤ 'ਚ ਪੇਸ਼ ਹੋਣ ਦੇ ਹੁਕਮ
📷 NRI Post Desk

ਨਿਊਜ਼ ਡੈਸਕ : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਮਾਣਹਾਨੀ ਕੇਸ 'ਚ ਸੰਮਨ ਜਾਰੀ ਹੋਏ ਹਨ। ਕੰਗਨਾ ਨੂੰ 19 ਅਪ੍ਰੈਲ ਨੂੰ ਬਠਿੰਡਾ ਕੋਰਟ 'ਚ ਪੇਸ਼ ਦੇ ਹੁਕਮ ਦਿੱਤੇ ਗਏ ਹਨ। ਦੱਸ ਦਈਏ ਕਿ ਕੰਗਨਾ ਨੇ ਪੰਜਾਬ ਦੀ 73 ਸਾਲਾ ਬਜ਼ੁਰਗ ਔਰਤ ਮਹਿੰਦਰ ਕੌਰ 'ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਮਹਿੰਦਰ ਕੌਰ ਬਹਾਦਰਗੜ੍ਹ ਜੰਡੀਆਂ ਦੀ ਰਹਿਣ ਵਾਲੀ ਹੈ। ਕੰਗਨਾ ਨੇ ਖੇਤੀ ਅੰਦੋਲਨ ਨੂੰ ਲੈ ਕੇ ਟਵੀਟ ਕੀਤਾ ਸੀ। ਮਹਿੰਦਰ ਕੌਰ ਦੀ ਫੋਟੋ ਲਗਾ ਕਿਹਾ ਸੀ ਕਿ ਇਹ ਬਜ਼ੁਰਗ ਔਰਤਾਂ 100-100 ਰੁਪਏ ਦੀ ਦਿਹਾੜੀਆਂ 'ਤੇ ਆਈਆਂ ਹਨ। ਜਿਸ ਤੋਂ ਬਾਅਦ ਅਦਾਕਾਰਾ ਕੰਗਨਾ ਰਣੌਤ ਦੇ ਖਿਲਾਫ ਬਠਿੰਡਾ ਦੀ ਇਕ ਅਦਾਲਤ 'ਚ ਸ਼ਿਕਾਇਤ ਦਰਜ ਕਰਵਾਈ ਸੀ। ਕੰਗਨਾ ਰਣੌਤ ਨੇ ਟਵਿੱਟਰ 'ਤੇ ਮਹਿੰਦਰ ਕੌਰ ਨੂੰ 'ਸ਼ਾਹੀਨ ਬਾਗ ਦੀ ਦਾਦੀ' ਕਿਹਾ ਹੈ। ਕੌਰ ਦੇ ਵਕੀਲ ਰਘਬੀਰ ਸਿੰਘ ਮੁਤਾਬਿਕ ਸ਼ਿਕਾਇਤ ਭਾਰਤੀ ਦੰਡਾਵਲੀ ਦੀ ਧਾਰਾ 499 (ਮਾਣਹਾਨੀ) ਅਤੇ 500 (ਮਾਣਹਾਨੀ ਦੀ ਸਜ਼ਾ) ਤਹਿਤ ਦਰਜ ਕੀਤੀ ਗਈ ਸੀ।

ਸੰਬੰਧਿਤ ਖ਼ਬਰਾਂ

ਸ਼ਿਕਾਇਤ 'ਚ ਮਹਿੰਦਰ ਕੌਰ ਨੇ ਕਿਹਾ ਕਿ ਅਦਾਕਾਰਾ ਨੇ ਟਵੀਟ 'ਚ ਮੇਰੀ ਤੁਲਨਾ ਕਿਸੇ ਹੋਰ ਔਰਤ ਨਾਲ ਕਰ ਕੇ ਝੂਠੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਮੈਂ ਉਹੀ ਦਾਦੀ ਹਾਂ ਜਿਸ ਨੇ ਸ਼ਾਹੀਨ ਬਾਗ ਦੇ ਵਿਰੋਧ ਪ੍ਰਦਰਸ਼ਨ 'ਚ ਹਿੱਸਾ ਲਿਆ ਸੀ। ਇਸ ਤਰ੍ਹਾਂ ਦੀਆਂ ਟਿੱਪਣੀਆਂ ਦਾ ਇਸਤੇਮਾਲ ਕਰ ਕੇ ਅਭਿਨੇਤਰੀ ਨੇ ਉਸਦੀ ਸਾਖ ਅਤੇ ਵੱਕਾਰ ਨੂੰ ਠੇਸ ਪਹੁੰਚਾਈ ਹੈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!