|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਪੂਰਥਲਾ ਸਾਈਕਲਿੰਗ ਕਲੱਬ ਨੇ ਨਸ਼ਿਆਂ ਖਿਲਾਫ਼ ਲੋਕ ਲਹਿਰ ਉਸਾਰਨ ਦਾ ਦਿੱਤਾ ਸੱਦਾ

ਕਪੂਰਥਲਾ : ਨਸ਼ਾਖੋਰੀ ਅਤੇ ਗੈਰਕਾਨੂੰਨੀ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਸਬੰਧੀ ਕਪੂਰਥਲਾ ਸਾਈਕਲਿੰਗ ਕਲੱਬ ਵੱਲੋਂ ਸਥਾਨਕ ਜਲੌਖਾਨਾ ਵਿਖੇ ਨਸ਼ਿਆਂ ਖਿਲਾਫ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਲੋਕਾਂ ਨੂੰ ਨਸ਼ਾ ਨਾ ਕਰਨ ਅਤੇ ਹੋਰਨਾਂ ਨੂੰ ਨਸ਼ਾ ਰਹਿਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਏ. ਐਸ. ਆਈ ਗੁਰਬਚਨ ਸਿੰਘ ਬੰਗੜ ਨੇ ਨਸ਼ਿਆਂ ਖਿਲਾਫ਼

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਨਸ਼ਾਖੋਰੀ ਅਤੇ ਗੈਰਕਾਨੂੰਨੀ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਸਬੰਧੀ ਕਪੂਰਥਲਾ ਸਾਈਕਲਿੰਗ ਕਲੱਬ ਵੱਲੋਂ ਸਥਾਨਕ ਜਲੌਖਾਨਾ ਵਿਖੇ ਨਸ਼ਿਆਂ ਖਿਲਾਫ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਲੋਕਾਂ ਨੂੰ ਨਸ਼ਾ ਨਾ ਕਰਨ ਅਤੇ ਹੋਰਨਾਂ ਨੂੰ ਨਸ਼ਾ ਰਹਿਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਏ. ਐਸ. ਆਈ ਗੁਰਬਚਨ ਸਿੰਘ ਬੰਗੜ ਨੇ ਨਸ਼ਿਆਂ ਖਿਲਾਫ਼ ਲੋਕ ਲਹਿਰ ਉਸਾਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਨਸ਼ਿਆਂ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਆਮ ਲੋਕਾਂ ਨੂੰ ਖੁੱਲ ਕੇ ਅੱਗੇ ਆਉਣਾ ਪਵੇਗਾ। ਉਨਾਂ ਕਿਹਾ ਕਿ ਨਸ਼ਿਆਂ ਦੀ ਅੱਗ ਨੇ ਕਈ ਘਰ ਤਬਾਹ ਕਰ ਦਿੱਤੇ ਹਨ ਅਤੇ ਜੇਕਰ ਅਸੀਂ ਹੁਣ ਵੀ ਨਾ ਸੰਭਲੇ ਤਾਂ ਇਹ ਅੱਗ ਸਾਡੇ ਘਰਾਂ ਤੱਕ ਵੀ ਪਹੁੰਚ ਸਕਦੀ ਹੈ।

ਸੰਬੰਧਿਤ ਖ਼ਬਰਾਂ

ਇਸ ਲਈ ਸਾਨੂੰ ਇਕਮੁੱਠ ਹੋ ਕੇ ਨਸ਼ਿਆਂ ਖਿਲਾਫ਼ ਡੱਟਦਿਆਂ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦੇਣੀ ਚਾਹੀਦੀ ਹੈ। ਸਮਾਜ ਸੇਵਕ ਅਤੇ ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਦੇ ਪ੍ਰਧਾਨ ਗੁਰਮੁਖ ਸਿੰਘ ਢੋਡ ਨੇ ਇਸ ਮੌਕੇ ਕਿਹਾ ਕਿ ਸਾਨੂੰ ਨਸ਼ਾ ਮੁਕਤੀ ਦੀ ਮੁਹਿੰਮ ਆਪਣੇ ਘਰਾਂ ਤੋਂ ਹੀ ਸ਼ੁਰੂ ਕਰਨੀ ਚਾਹੀਦੀ ਹੈ ਅਤੇ ਆਪਣੇ ਪਰਿਵਾਰਾਂ, ਦੋਸਤਾਂ-ਮਿੱਤਰਾਂ, ਰਿਸ਼ਤੇਦਾਰਾਂ, ਗਵਾਂਢੀਆਂ ਅਤੇ ਪਿੰਡ/ਮੁਹੱਲਾ ਵਾਸੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ। ਮੰਗਲ ਸਿੰਘ ਭੰਡਾਲ ਨੇ ਇਸ ਮੌਕੇ ਕਿਹਾ ਕਿ ਸਾਨੂੰ ਆਪਣੇ ਆਲੇ-ਦੁਆਲੇ ਬਾਰੇ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ।

ਉਨਾਂ ਕਿਹਾ ਕਿ ਸਾਨੂੰ ਨਸ਼ਾ ਪੀੜਤ ਲੋਕਾਂ ਦੀ ਇਤਲਾਹ ਪ੍ਰਸ਼ਾਸਨ ਨੂੰ ਦੇਣੀ ਚਾਹੀਦੀ ਹੈ, ਤਾਂ ਜੋ ਉਨਾਂ ਨੂੰ ਇਲਾਜ ਉਪਰੰਤ ਸਮਾਜ ਦੀ ਮੁੱਖ ਧਾਰਾ ਵਿਚ ਲਿਆਂਦਾ ਜਾ ਸਕੇ। ਇਸ ਮੌਕੇ ਗ੍ਰੀਨ ਪੈਸ਼ਨ ਕਲੱਬ ਦੇ ਪ੍ਰਧਾਨ ਅਸ਼ਵਨੀ ਮਹਾਜਨ ਅਤੇ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਵੀ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ। ਇਸ ਤੋਂ ਇਲਾਵਾ ਰਜਨੀ ਵਾਲੀਆ ਨੇ ਆਪਣੀ ਕਵਿਤਾ ਰਾਹੀਂ ਸਾਰਿਆਂ ਨੂੰ ਨਸ਼ਿਆਂ ਖਿਲਾਫ਼ ਡੱਟਣ ਦਾ ਸੱਦਾ ਦਿੱਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!