|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਟੈਂਕਰ 'ਤੇ ਬੱਸ ਦੀ ਟੱਕਰ 'ਚ ਤਿੰਨ ਜ਼ਖ਼ਮੀ

ਕਪੂਰਥਲਾ: ਫਗਵਾੜਾ-ਜਲੰਧਰ ਨੈਸ਼ਨਲ ਹਾਈਵੇ 'ਤੇ ਚਹੇੜੂ ਓਵਰਬਿ੍ਜ ਕੋਲ ਬੱਸ ਦੀ ਅੱਗੇ ਜਾ ਰਹੇ ਟੈਂਕਰ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਡਰਾਇਵਰ, ਕੰਡਕਟਰ ਸਣੇ ਤਿੰਨ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦੀ ਪਛਾਣ ਡਰਾਇਵਰ ਸੇਵਾ ਸਿੰਘ, ਕੰਡਕਟਰ ਅਮਨਦੀਪ ਸਿੰਘ ਤੇ ਸਵਾਰੀ ਪੰਕਜ ਦੇ ਰੂਪ 'ਚ ਹੋਈ ਹੈ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਦ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ: ਫਗਵਾੜਾ-ਜਲੰਧਰ ਨੈਸ਼ਨਲ ਹਾਈਵੇ 'ਤੇ ਚਹੇੜੂ ਓਵਰਬਿ੍ਜ ਕੋਲ ਬੱਸ ਦੀ ਅੱਗੇ ਜਾ ਰਹੇ ਟੈਂਕਰ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਡਰਾਇਵਰ, ਕੰਡਕਟਰ ਸਣੇ ਤਿੰਨ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦੀ ਪਛਾਣ ਡਰਾਇਵਰ ਸੇਵਾ ਸਿੰਘ, ਕੰਡਕਟਰ ਅਮਨਦੀਪ ਸਿੰਘ ਤੇ ਸਵਾਰੀ ਪੰਕਜ ਦੇ ਰੂਪ 'ਚ ਹੋਈ ਹੈ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਸਰਕਾਰੀ ਬੱਸ ਜਲੰਧਰ ਤੋਂ ਪਟਿਆਲਾ ਵੱਲ ਨੂੰ ਜਾ ਰਹੀ ਸੀ ਇਸ ਦੌਰਾਨ ਫਗਵਾੜਾ ਦੇ ਚਹੇੜੂ ਪੁਲ ਕੋਲ ਅਚਾਨਕ ਬੱਸ ਅੱਗੇ ਜਾ ਰਹੇ ਟੈਂਕਰ ਨਾਲ ਟਕਰਾ ਗਈ। ਇਸ ਹਾਦਸੇ 'ਚ ਬੱਸ ਨੁਕਸਾਨੀ ਗਈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੰਬੰਧਿਤ ਖ਼ਬਰਾਂ

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!