|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਕਪੂਰਥਲਾ : ਗੱਦਿਆਂ ਵਾਲੀ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਕਪੂਰਥਲਾ (ਨੇਹਾ): ਕਪੂਰਥਲਾ-ਜਲੰਧਰ ਮਾਰਗ 'ਤੇ ਗੱਦੇ ਬਣਾਉਣ ਵਾਲੀ ਫੈਕਟਰੀ ਵਿਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਸਵੇਰੇ ਅਚਾਨਕ ਉਕਤ ਫੈਕਟਰੀ ਵਿਚ ਅੱਗ ਲੱਗ ਗਈ। ਅੱਗ ਦੀ ਸੂਚਨਾ ਪਾ ਕੇ ਮੌਕੇ ਉਤੇ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਹਰਕਤ ਵਿਚ ਆਇਆ ਅਤੇ ਇਸ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਗ ਲੱਗਣ ਦਾ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅੱਗ

NRI Post Desk · 430 ਦਿਨ ਪਹਿਲਾਂ · ਅੱਪਡੇਟ 430 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਪੂਰਥਲਾ : ਗੱਦਿਆਂ ਵਾਲੀ ਫੈਕਟਰੀ ‘ਚ ਲੱਗੀ ਭਿਆਨਕ ਅੱਗ
📷 NRI Post Desk

ਕਪੂਰਥਲਾ (ਨੇਹਾ): ਕਪੂਰਥਲਾ-ਜਲੰਧਰ ਮਾਰਗ 'ਤੇ ਗੱਦੇ ਬਣਾਉਣ ਵਾਲੀ ਫੈਕਟਰੀ ਵਿਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਸਵੇਰੇ ਅਚਾਨਕ ਉਕਤ ਫੈਕਟਰੀ ਵਿਚ ਅੱਗ ਲੱਗ ਗਈ। ਅੱਗ ਦੀ ਸੂਚਨਾ ਪਾ ਕੇ ਮੌਕੇ ਉਤੇ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਹਰਕਤ ਵਿਚ ਆਇਆ ਅਤੇ ਇਸ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਗ ਲੱਗਣ ਦਾ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅੰਜਾਜ਼ਾ ਲਗਾਇਆ ਜਾ ਰਿਹਾ ਹੈ।

ਸੰਬੰਧਿਤ ਖ਼ਬਰਾਂ

ਘਟਨਾ ਸਮੇਂ ਫੈਕਟਰੀ ਵਿੱਚ ਅੱਠ ਕਰਮਚਾਰੀ ਮੌਜੂਦ ਸਨ। ਲੋਕਾਂ ਮੁਤਾਬਕ ਅੱਗ ਇੰਨੀ ਭਿਆਨਕ ਸੀ ਕਿ ਕਾਲੇ ਧੂੰਏਂ ਦਾ ਗੁਬਾਰ ਜਲੰਧਰ ਤੋਂ ਲਗਭਗ 20 ਕਿਲੋਮੀਟਰ ਦੂਰ ਸਾਫ਼ ਵਿਖਾਈ ਦੇ ਰਿਹਾ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ। ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਫੈਕਟਰੀ ਨੂਰਪੁਰ ਦੋਨਾ ਪਿੰਡ ਵਿੱਚ ਸਥਿਤ ਹੈ। ਅੱਗ ਨੇ ਫੈਕਟਰੀ ਦਾ ਸਾਰਾ ਸਾਮਾਨ ਤਬਾਹ ਕਰ ਦਿੱਤਾ। ਇਹ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਐੱਸ. ਡੀ. ਐੱਮ. ਇਰਵਿਨ ਕੌਰ ਅਤੇ ਡੀ. ਐੱਸ. ਪੀ. ਦੀਪਕਰਨ ਸਿੰਘ ਮੌਕੇ 'ਤੇ ਪਹੁੰਚੇ।

ਡੀ. ਐੱਸ. ਪੀ. ਸਬਡਿਵੀਜ਼ਨ ਨੇ ਦੱਸਿਆ ਕਿ ਫੈਕਟਰੀ ਵਿੱਚ ਸਵੇਰੇ 9 ਵਜੇ ਕੰਮ ਸ਼ੁਰੂ ਹੁੰਦਾ ਸੀ। ਅਚਾਨਕ ਸਵੇਰੇ ਸਵਾ 8 ਵਜੇ ਫੈਕਟਰੀ ਵਿੱਚ ਅੱਗ ਲੱਗ ਗਈ। ਉਸ ਸਮੇਂ ਫੈਕਟਰੀ ਦੇ ਅੰਦਰ ਸਿਰਫ਼ 7-8 ਲੋਕ ਮੌਜੂਦ ਸਨ। ਉਹ ਸੁਰੱਖਿਅਤ ਬਾਹਰ ਆ ਗਏ ਹਨ। ਹਾਲਾਂਕਿ ਇਹ ਸ਼ੱਕ ਹੈ ਕਿ ਇਕ ਕਰਮਚਾਰੀ ਫੈਕਟਰੀ ਦੇ ਅੰਦਰ ਸੀ। ਕੁਝ ਸਾਥੀ ਇਹ ਵੀ ਕਹਿ ਰਹੇ ਹਨ ਕਿ ਉਹ ਸੁਰੱਖਿਅਤ ਬਾਹਰ ਆ ਗਿਆ ਹੈ ਪਰ ਉਹ ਮੌਕੇ 'ਤੇ ਮੌਜੂਦ ਨਹੀਂ ਹੈ। ਹੁਣ ਤੱਕ ਕਪੂਰਥਲਾ, ਸੁਲਤਾਨਪੁਰ ਲੋਧੀ, ਰੇਲ ਕੋਚ ਫੈਕਟਰੀ, ਕਰਤਾਰਪੁਰ ਅਤੇ ਜਲੰਧਰ ਸੈਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬਚਾਅ ਕਾਰਜ ਲਈ ਬੁਲਾਇਆ ਗਿਆ ਹੈ। 8 ਤੋਂ 10 ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਕਪੂਰਥਲਾ : ਗੱਦਿਆਂ ਵਾਲੀ ਫੈਕਟਰੀ ‘ਚ ਲੱਗੀ ਭਿਆਨਕ ਅੱਗ — NRI Post