|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

550ਵਾਂ ਪ੍ਰਕਾਸ਼ ਪੁਰਬ : ਡਿਜੀਟਲ ਮਿਊਜ਼ੀਅਮ ਨੇ ਰੂਹਾਨੀ ਰੰਗ ਵਿਚ ਰੰਗਿਆ ਕਪੂਰਥਲਾ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਪ੍ਰੋਗਰਾਮ ਅੱਜ ਨਵਾਬ ਜੱਸਾ ਸਿਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੀ ਗਰਾੳੂਂਡ ਵਿਚ ਸ਼ੁਰੂ ਹੋ ਗਿਆ। ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਅਤਿ-ਆਧੁਨਿਕ ਤਕਨੀਕਾਂ ਨਾਲ ਲਬਰੇਜ਼ ਇਹ ਪ੍ਰੋਗਰਾਮ ਲਗਾਤਾਰ ਤਿੰਨ ਦਿਨ ਲੋਕਾ

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਪ੍ਰੋਗਰਾਮ ਅੱਜ ਨਵਾਬ ਜੱਸਾ ਸਿਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੀ ਗਰਾੳੂਂਡ ਵਿਚ ਸ਼ੁਰੂ ਹੋ ਗਿਆ। ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਅਤਿ-ਆਧੁਨਿਕ ਤਕਨੀਕਾਂ ਨਾਲ ਲਬਰੇਜ਼ ਇਹ ਪ੍ਰੋਗਰਾਮ ਲਗਾਤਾਰ ਤਿੰਨ ਦਿਨ ਲੋਕਾਂ ਨੂੰ ਰੂਹਾਨੀ ਰੰਗ ਵਿਚ ਰੰਗਣ ਲਈ ਅਧਿਆਤਮਕਤਾ ਦੀ ਛਹਿਬਰ ਲਗਾਉਣਗੇ। ਅੱਜ ਪਹਿਲੇ ਦਿਨ ਡਿਜੀਟਲ ਮਿਊਜ਼ੀਅਮ ਦਾ ਸ਼ੁੱਭ ਆਰੰਭ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਵੱਲੋਂ ਕੀਤਾ ਗਿਆ। ਇਸ ਦੌਰਾਨ ਉਨਾਂ ਖ਼ੁਦ ਅਧਿਕਾਰੀਆਂ ਸਮੇਤ ਸਾਰੇ ਮਿਊਜ਼ੀਅਮ ਦਾ ਦੌਰਾ ਕੀਤਾ ਅਤੇ ਸਾਰੀਆਂ ਸਕਰੀਨਾਂ ਨੂੰ ਵਾਚਣ ਤੋਂ ਇਲਾਵਾ ਡਿਜੀਟਲ ਥਿਏਟਰ ਦਾ ਵੀ ਆਨੰਦ ਮਾਣਿਆ।

ਉਨਾਂ ਦੱਸਿਆ ਕਿ 24 ਤੇ 25 ਅਕਤੂਬਰ ਨੂੰ ਇਹ ਮਿਊਜ਼ੀਅਮ ਦੋਵੇਂ ਦਿਨ ਸਵੇਰੇ 6.30 ਤੋਂ ਸ਼ਾਮ 6 ਵਜੇ ਤੱਕ ਖੁੱਲਾ ਰਹੇਗਾ, ਜਿਸ ਵਿਚ ਅਤਿ-ਆਧੁਨਿਕ ਤਕਨੀਕਾਂ ਵਾਲੇ ਇਸ ਮਿਉਜ਼ੀਅਮ ਵਿਚ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਮਲਟੀ ਮੀਡੀਆ ਤਕਨੀਕਾਂ ਜ਼ਰੀਏ ਰੂਪਮਾਨ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ 24 ਤੇ 25 ਅਕਤੂਬਰ ਸ਼ਾਮ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ’ਤੇ ਚਾਨਣਾ ਪਾਉਂਦਾ ਲਾਈਟ ਐਂਡ ਸਾੳੂਂਡ ਸ਼ੋਅ ਚੱਲਣਗੇ, ਜੋ ਕਿ ਦੋਵੇਂ ਦਿਨ ਸ਼ਾਮ 7 ਤੋਂ 7.45 ਵਜੇ ਅਤੇ 8.30 ਤੋਂ 9.15 ਵਜੇ ਤੱਕ ਹੋਣਗੇ। ਉਨਾਂ ਦੱਸਿਆ ਕਿ ਰੰਗਦਾਰ ਦਿਸ਼ ਪੇਸ਼ਕਾਰੀਆਂ, ਅਤਿ-ਆਧੁਨਿਕ ਲੇਜ਼ਰ ਤਕਨੀਕਾਂ ਅਤੇ ਵਿਲੱਖਣ ਧੁਨੀਆਂ ਵਾਲਾ 45 ਮਿੰਟ ਦਾ ਲਾਈਟ ਐਂਡ ਸਾੳੂਂਡ ਸ਼ੋਅ ਕਪੂਰਥਲਾ ਦੀ ਧਰਤੀ ’ਤੇ ਆਪਣੀ ਕਿਸਮ ਦਾ ਅਜਿਹਾ ਪਹਿਲਾ ਸ਼ੋਅ ਹੋਵੇਗਾ।

ਸੰਬੰਧਿਤ ਖ਼ਬਰਾਂ

ਉਨਾਂ ਕਪੂਰਥਲਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਬੰਧੀ ਕਰਵਾਏ ਜਾ ਰਹੇ ਇਨਾਂ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਸ਼ਿਰਕਤ ਕਰਨ। ਉਨਾਂ ਕਿਹਾ ਕਿ ਇਸ ਪ੍ਰੋਗਰਾਮ ਵਿਚ ਦਾਖਲਾ ਬਿਲਕੁਲ ਮੁਫ਼ਤ ਹੈ ਅਤੇ ਲੋਕਾਂ ਲਈ ਹਰ ਸਹੂਲਤ ਦੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਡਾ. ਵੀ. ਕੇ ਸਿੰਘ ਨੇ ਵੀ ਪੰਜਾਬ ਸਰਕਾਰ ਦੇ ਇਸ ਵਿਲੱਖਣ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਾਰਿਆਂ ਨੂੰ ਹੁੰਮ-ਹੁੰਮਾ ਕੇ ਇਸ ਦਾ ਆਨੰਦ ਲੈਣ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਧਰਮ ਅਤੇ ਵਿਰਸੇ ਨਾਲ ਜੋੜਨ ਦਾ ਇਹ ਬੇਹੱਦ ਸ਼ਲਾਘਾਯੋਗ ਉਪਰਾਲਾ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਪੀ. ਸੀ. ਐਸ ਅਫ਼ਸਰ ਸ੍ਰੀਮਤੀ ਸਵਾਤੀ ਟਿਵਾਣਾ ਤੇ ਸ੍ਰੀ ਰੋਹਿਤ ਗੁਪਤਾ, ਡੀ. ਐਸ. ਪੀ ਸ. ਹਰਿੰਦਰ ਸਿੰਘ ਗਿੱਲ, ਏ. ਪੀ. ਆਰ. ਓ ਸ. ਹਰਦੇਵ ਸਿੰਘ ਆਸੀ, ਪ੍ਰੋ. ਸਰਬਜੀਤ ਸਿੰਘ ਧੀਰ, ਪ੍ਰੋ. ਵਰਿੰਦਰ ਕੁਮਾਰ, ਪ੍ਰੋ. ਜਸਵਿੰਦਰ ਸਿੰਘ, ਪ੍ਰੋ. ਜੇ. ਪੀ. ਸਿੰਘ, ਡਾ. ਮੀਨਾ ਸੇਠੀ, ਸਟੇਟ ਐਵਾਰਡੀ ਸ. ਮੰਗਲ ਸਿੰਘ ਭੰਡਾਲ, ਡੀ. ਐਸ. ਪੀ, ਐਸ. ਐਚ. ਓ ਸਿਟੀ ਇੰਸ. ਸ. ਦਰਸ਼ਨ ਸਿੰਘ, ਵਧੀਕ ਟ੍ਰੈਫਿਕ ਇੰਚਾਰਜ ਐਸ. ਆਈ ਦਰਸ਼ਨ ਸਿੰਘ, ਏ. ਐਸ. ਆਈ ਸ. ਗੁਰਨਾਮ ਸਿੰਘ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!