23 ਫਰਵਰੀ, ਇੰਦਰਜੀਤ ਸਿੰਘ ਚਾਹਲ, NRI MEDIA :
ਕਪੂਰਥਲਾ : ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਇਨਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰਾਂ ਵਚਨਬੱਧ ਹੈ। ਇਹ ਪ੍ਰਗਟਾਵਾ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਅੱਜ ਏਕਤਾ ਭਵਨ ਵਿਖੇ ਕਰਵਾਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ 'ਸਮਾਰਟ ਵਿਲੇਜ' ਸਕੀਮ ਤਹਿਤ ਬਲਾਕ ਕਪੂਰਥਲਾ ਦੀਆਂ ਪੰਚਾਇਤਾਂ ਨੂੰ ਕਰੋੜਾ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਤਕਸੀਮ ਕਰਨ ਮੌਕੇ ਕੀਤਾ। ਉਨਾਂ ਕਿਹਾ ਕਿ ਪਿੰਡਾਂ ਨੂੰ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਸੰਬੰਧਿਤ ਖ਼ਬਰਾਂ
ਉਨਾਂ ਸਰਪੰਚਾਂ ਨੂੰ ਕਿਹਾ ਕਿ ਉਹ ਗ੍ਰਾਂਟਾਂ ਦਾ ਸਹੀ ਇਸਤੇਮਾਲ ਕਰਨ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਬੱਸ ਇਕੋ ਏਜੰਡਾ ਪੰਜਾਬ ਦੇ ਪਿੰਡਾਂ, ਸ਼ਹਿਰਾ ਅਤੇ ਕਸਬਿਆਂ ਦਾ ਬਿਨਾਂ ਕਿਸੇ ਭੇਦ ਭਾਵ ਦੇ ਸਰਬਪੱਖੀ ਵਿਕਾਸ ਕਰਨਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਨੇ ਕਿਹਾ ਕਿ ਇਹ ਅਜਿਹਾ ਪਹਿਲਾ ਮੌਕਾ ਹੈ ਜਦੋਂ ਕਿਸੇ ਵੀ ਸਰਕਾਰ ਨੇ ਪੰਚਾਇਤਾਂ ਲਈ ਅਜਿਹਾ ਇਤਿਹਾਸਕ ਫ਼ੈਸਲਾ ਕੀਤਾ ਹੈ।
ਇਸ ਮੌਕੇ ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਬੀ. ਡੀ. ਪੀ. ਓ ਕਪੂਰਥਲਾ ਅਮਰਜੀਤ ਸਿੰਘ, ਬਲਾਕ ਕਾਂਗਰਸ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ, ਰਜਿੰਦਰ ਕੌੜਾ, ਗੁਰਦੀਪ ਸਿੰਘ ਬਿਸ਼ਨਪੁਰ, ਮਨਜੀਤ ਸਿੰਘ ਨਿੱਝਰ, ਮਨਪ੍ਰੀਤ ਸਿੰਘ ਮਾਂਗਟ, ਅਵਤਾਰ ਸਿੰਘ ਔਜਲਾ, ਦਲਜੀਤ ਸਿੰਘ ਬਡਿਆਲਾ, ਮਨਿੰਦਰਪਾਲ ਸਿੰਘ ਮੰਨਾ, ਸੁਖਵਿੰਦਰ ਸਿੰਘ ਸੰਧੂ, ਕੁਲਵੰਤ ਰਾਏ ਭੱਲਾ, ਜਸਵੀਰ ਸਿੰਘ ਰੰਧਾਵਾ, ਸੁਰਿੰਦਰ ਨਾਥ ਮੜੀਆ ਤੋਂ ਇਲਾਵਾ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰ, ਸਬੰਧਤ ਪਿੰਡਾਂ ਦੇ ਸਰਪੰਚ-ਪੰਚ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।






