ਕਪੂਰਥਲਾ — ਕਪੂਰਥਲਾ ਦੇ ਪਿੰਡ ਨਵਾਂ ਪਿੰਡ 'ਚ ਦਰਦਨਾਕ ਕਾਰ ਹਾਦਸਾ ਵਾਪਰਨ ਕਰਕੇ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਦੇਰ ਰਾਤ ਵਾਪਰਿਆ। ਮਿਲੀ ਜਾਣਕਾਰੀ ਮੁਤਾਬਕ ਜ਼ੈੱਨ ਕਾਰ 'ਚ ਸਵਾਰ ਦੋ ਨੌਜਵਾਨ ਦੀ ਕਾਰ ਅਵਾਰਾ ਪਸ਼ੂ ਨੂੰ ਬਚਾਉਂਦੇ ਹੋਏ ਕੰਟਰੋਲ ਤੋਂ ਬਾਹਰ ਹੋ ਗਈ, ਜਿਸ ਕਰਕੇ ਇਹ ਭਿਆਨਕ ਹਾਦਸਾ ਵਾਪਰ ਗਿਆ।
ਸੰਬੰਧਿਤ ਖ਼ਬਰਾਂ
ਹਾਦਸੇ 'ਚ ਮਾਰੇ ਗਏ ਦੋਵੇਂ ਨੌਜਵਾਨ ਸੁਰਖਪੁਰ ਦੇ ਦੱਸੇ ਜਾ ਰਹੇ ਹਨ ਅਤੇ ਇਨ੍ਹਾਂ 'ਚੋਂ ਇਕ ਨੌਜਵਾਨ ਵਿਦੇਸ਼ ਤੋਂ ਕੁਝ ਦਿਨ ਪਹਿਲਾਂ ਹੀ ਛੁੱਟੀ 'ਤੇ ਆਇਆ ਸੀ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਥਾਣਾ ਸਬੰਧਤ ਦੀ ਪੁਲਸ ਨੇ ਘਟਨਾ ਵਾਲੇ ਸਥਾਨ ਦਾ ਜਾਇਜ਼ਾ ਲਿਆ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕੀਤੀ।
ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।






