|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਿਆਸਤ ‘ਚ ਉਤਰਨਗੇ ਕਰਮਜੀਤ ਅਨਮੋਲ! ਸੰਗਰੂਰ ਤੋਂ ਐਲਾਨੇ ਜਾ ਸਕਦੇ ਨੇ ਲੋਕ ਸਭਾ ਉਮੀਦਵਾਰ

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ 'ਚ ਹੂੰਝਾਫੇਰ ਜਿੱਤ ਮਗਰੋਂ ਭਗਵੰਤ ਮਾਨ ਵੱਲੋਂ ਸੰਗਰੂਰ ਲੋਕ ਸਭਾ ਸੀਟ ਖਾਲੀ ਕਰ ਦਿੱਤੀ ਗਈ ਹੈ। ਇਸ ਵਿਚਕਾਰ ਵੱਡੀ ਖ਼ਬਰ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਇਸ ਸੀਟ ਤੋਂ ਕਰਮਜੀਤ ਅਨਮੋਲ ਨੂੰ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਫਿਲਹਾਲ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਪਰ ਕਿਆਸ ਇਹੀ ਲਗਾਏ ਜਾ ਰਹੇ ਹਨ ਕਿ ਕਰਮਜੀਤ ਅਨਮੋ

NRI Post Desk · 1718 ਦਿਨ ਪਹਿਲਾਂ · ਅੱਪਡੇਟ 1718 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਿਆਸਤ ‘ਚ ਉਤਰਨਗੇ ਕਰਮਜੀਤ ਅਨਮੋਲ! ਸੰਗਰੂਰ ਤੋਂ ਐਲਾਨੇ ਜਾ ਸਕਦੇ ਨੇ ਲੋਕ ਸਭਾ ਉਮੀਦਵਾਰ
📷 NRI Post Desk

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ 'ਚ ਹੂੰਝਾਫੇਰ ਜਿੱਤ ਮਗਰੋਂ ਭਗਵੰਤ ਮਾਨ ਵੱਲੋਂ ਸੰਗਰੂਰ ਲੋਕ ਸਭਾ ਸੀਟ ਖਾਲੀ ਕਰ ਦਿੱਤੀ ਗਈ ਹੈ। ਇਸ ਵਿਚਕਾਰ ਵੱਡੀ ਖ਼ਬਰ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਇਸ ਸੀਟ ਤੋਂ ਕਰਮਜੀਤ ਅਨਮੋਲ ਨੂੰ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਫਿਲਹਾਲ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਪਰ ਕਿਆਸ ਇਹੀ ਲਗਾਏ ਜਾ ਰਹੇ ਹਨ ਕਿ ਕਰਮਜੀਤ ਅਨਮੋਲ ਨੂੰ ਲੋਕ ਸਭਾ ਦੇ ਉਮੀਦਵਾਰ ਵਜੋਂ ਉਤਾਰਿਆ ਜਾ ਸਕਦਾ ਹੈ।

ਸੰਬੰਧਿਤ ਖ਼ਬਰਾਂ

ਦੇਸ਼ ਦੇ ਸੰਵਿਧਾਨ ਅਨੁਸਾਰ ਇਕ ਵਿਅਕਤੀ ਲੋਕ ਸਭਾ ਅਤੇ ਵਿਧਾਨ ਸਭਾ 'ਚ ਇਕੱਠੇ ਦੋਵਾਂ ਅਹੁਦਿਆਂ ’ਤੇ ਨਹੀਂ ਰਹਿ ਸਕਦਾ ਹੈ, ਜਿਸ ਕਾਰਨ ਭਗਵੰਤ ਮਾਨ ਨੇ ਲੋਕ ਸਭਾ ਸੀਟ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਰਮਜੀਤ ਅਨਮੋਲ ਭਗਵੰਤ ਦੇ ਬਹੁਤ ਹੀ ਕਰੀਬੀ ਦੋਸਤ ਹਨ। ਚੋਣਾਂ ਦੇ ਪ੍ਰਚਾਰ ਦੇ ਸਮੇਂ ਵੀ ਕਰਮਜੀਤ ਅਨਮੋਲ ਨੇ ਭਗਵੰਤ ਮਾਨ ਦੇ ਹੱਕ 'ਚ ਬਹੁਤ ਪ੍ਰਚਾਰ ਕੀਤਾ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!