|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਵਿਵਾਦਿਤ ਗੀਤਾਂ ਤੋਂ ਬਾਅਦ ਕਰਨ ਔਜਲਾ ਤੇ ਹਨੀ ਸਿੰਘ ਨੇ ਮੰਗੀ ਮੁਆਫੀ, ਮਹਿਲਾ ਕਮਿਸ਼ਨ ਨੇ ਭੇਜਿਆ ਸੀ ਨੋਟਿਸ

ਚੰਡੀਗੜ੍ਹ (ਰਾਘਵ): ਆਪਣੇ ਨਵੇਂ ਗਾਣਿਆਂ ਵਿਚ ਵਰਤੀ ਗਈ 'ਇਤਰਾਜ਼ਯੋਗ ਭਾਸ਼ਾ' ਕਰਕੇ ਵਿਵਾਦਾਂ ਵਿਚ ਘਿਰੇ ਪੰਜਾਬੀ ਗਾਇਕ ਕਰਨ ਔਜਲਾ ਅਤੇ ਯੋ ਯੋ ਹਨੀ ਸਿੰਘ ਨੇ ਅੱਜ ਪੰਜਾਬ ਮਹਿਲਾ ਕਮਿਸ਼ਨ ਤੋਂ ਮੁਆਫੀ ਮੰਗ ਲਈ ਹੈ। ਇਹ ਜਾਣਕਾਰੀ ਖੁਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਲਾਲੀ ਗਿੱਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੋਵੇਂ ਗਾਇਕ ਵਿਦੇਸ਼ ਵਿੱਚ ਹਨ। ਉਨ੍ਹਾਂ ਨੇ ਫ

NRI Post Desk · 475 ਦਿਨ ਪਹਿਲਾਂ · ਅੱਪਡੇਟ 475 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵਿਵਾਦਿਤ ਗੀਤਾਂ ਤੋਂ ਬਾਅਦ ਕਰਨ ਔਜਲਾ ਤੇ ਹਨੀ ਸਿੰਘ ਨੇ ਮੰਗੀ ਮੁਆਫੀ, ਮਹਿਲਾ ਕਮਿਸ਼ਨ ਨੇ ਭੇਜਿਆ ਸੀ ਨੋਟਿਸ
📷 NRI Post Desk

ਚੰਡੀਗੜ੍ਹ (ਰਾਘਵ): ਆਪਣੇ ਨਵੇਂ ਗਾਣਿਆਂ ਵਿਚ ਵਰਤੀ ਗਈ 'ਇਤਰਾਜ਼ਯੋਗ ਭਾਸ਼ਾ' ਕਰਕੇ ਵਿਵਾਦਾਂ ਵਿਚ ਘਿਰੇ ਪੰਜਾਬੀ ਗਾਇਕ ਕਰਨ ਔਜਲਾ ਅਤੇ ਯੋ ਯੋ ਹਨੀ ਸਿੰਘ ਨੇ ਅੱਜ ਪੰਜਾਬ ਮਹਿਲਾ ਕਮਿਸ਼ਨ ਤੋਂ ਮੁਆਫੀ ਮੰਗ ਲਈ ਹੈ। ਇਹ ਜਾਣਕਾਰੀ ਖੁਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਲਾਲੀ ਗਿੱਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੋਵੇਂ ਗਾਇਕ ਵਿਦੇਸ਼ ਵਿੱਚ ਹਨ। ਉਨ੍ਹਾਂ ਨੇ ਫੋਨ 'ਤੇ ਗੱਲ ਕਰਕੇ ਮਾਫੀ ਮੰਗੀ ਹੈ ਅਤੇ ਵਾਅਦਾ ਕੀਤਾ ਹੈ ਕਿ ਜਦੋਂ ਵੀ ਉਹ ਦੇਸ਼ ਵਾਪਸ ਆਉਣਗੇ ਉਹ ਨਿੱਜੀ ਤੌਰ 'ਤੇ ਉਨ੍ਹਾਂ ਨੂੰ ਮਿਲਣਗੇ। ਕਮਿਸ਼ਨ ਦੀ ਚੇਅਰਪਰਸਨ ਨੇ ਅੱਗੇ ਕਿਹਾ 2 ਤੋਂ 3 ਦਿਨਾਂ ਵਿਚ ਦੋਵਾਂ ਗਾਇਕਾਂ ਦੇ ਵਕੀਲ ਜਲਦੀ ਹੀ ਆਪਣਾ ਪੱਖ ਪੇਸ਼ ਕਰਨਗੇ। ਉਨ੍ਹਾਂ ਅੱਗੇ ਕਿਹਾ ਅਜਿਹੇ ਗੀਤ ਬਰਦਾਸ਼ਤ ਨਹੀਂ ਕੀਤੇ ਜਾਣਗੇ।

ਸੰਬੰਧਿਤ ਖ਼ਬਰਾਂ

ਦੱਸ ਦੇਈਏ ਕਿ ਕਮਿਸ਼ਨ ਨੇ ਇਸ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਦੋਹਾਂ ਗਾਇਕਾਂ ਨੂੰ 11 ਅਗਸਤ ਨੂੰ ਦਫਤਰ ਵਿਚ ਪੇਸ਼ ਹੋਣ ਲਈ ਕਿਹਾ ਸੀ। ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਸੀ ਕਿ ਮਹਿਲਾ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਕਿ ਕਰਨ ਔਜਲਾ ਦੇ ਗੀਤ 'ਐੱਮ.ਐੱਫ. ਗਬਰੂ' ਅਤੇ ਯੋ ਯੋ ਹਨੀ ਸਿੰਘ ਦੇ ਗੀਤ 'ਮਿਲੇਨੀਅਰ' ਵਿੱਚ ਔਰਤਾਂ ਵਿਰੁੱਧ "ਇਤਰਾਜ਼ਯੋਗ ਭਾਸ਼ਾ" ਦੀ ਵਰਤੋਂ ਕੀਤੀ ਗਈ ਹੈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਵਿਵਾਦਿਤ ਗੀਤਾਂ ਤੋਂ ਬਾਅਦ ਕਰਨ ਔਜਲਾ ਤੇ ਹਨੀ ਸਿੰਘ ਨੇ ਮੰਗੀ ਮੁਆਫੀ, ਮਹਿਲਾ ਕਮਿਸ਼ਨ ਨੇ ਭੇਜਿਆ ਸੀ ਨੋਟਿਸ — NRI Post