|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਰਨਾਟਕ ਸਰਕਾਰ ਦਾ ਵੱਡਾ ਫੈਸਲਾ: ਸਰਕਾਰੀ ਮਹਿਲਾ ਕਰਮਚਾਰੀਆਂ ਨੂੰ ਹਰ ਮਹੀਨੇ ਮਿਲੇਗੀ Menstrual Leave

ਕਰਨਾਟਕ (ਪਾਇਲ): ਕਰਨਾਟਕ ਸਰਕਾਰ ਨੇ ਮਹਿਲਾ ਕਰਮਚਾਰੀਆਂ ਦੇ ਹਿੱਤ 'ਚ ਵੱਡਾ ਅਤੇ ਇਤਿਹਾਸਕ ਫੈਸਲਾ ਲਿਆ ਹੈ। ਰਾਜ ਸਰਕਾਰ ਨੇ ਇੱਕ ਨਵੀਂ ਨੀਤੀ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਦੇ ਤਹਿਤ 18 ਤੋਂ 52 ਸਾਲ ਦੀ ਉਮਰ ਦੀਆਂ ਸਾਰੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਨੂੰ ਹਰ ਮਹੀਨੇ ਇੱਕ ਦਿਨ ਦੀ ਮਾਹਵਾਰੀ ਛੁੱਟੀ ਮਿਲੇਗੀ। ਇਸ ਦਾ ਸਿੱਧਾ ਮਤਲਬ ਹੈ ਕਿ ਮਹਿਲਾ ਕਰਮਚਾਰੀ ਸਾਲ ਵਿੱਚ ਕੁ

NRI Post Desk · 359 ਦਿਨ ਪਹਿਲਾਂ · ਅੱਪਡੇਟ 360 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਰਨਾਟਕ ਸਰਕਾਰ ਦਾ ਵੱਡਾ ਫੈਸਲਾ: ਸਰਕਾਰੀ ਮਹਿਲਾ ਕਰਮਚਾਰੀਆਂ ਨੂੰ ਹਰ ਮਹੀਨੇ ਮਿਲੇਗੀ Menstrual Leave
📷 NRI Post Desk

ਕਰਨਾਟਕ (ਪਾਇਲ): ਕਰਨਾਟਕ ਸਰਕਾਰ ਨੇ ਮਹਿਲਾ ਕਰਮਚਾਰੀਆਂ ਦੇ ਹਿੱਤ 'ਚ ਵੱਡਾ ਅਤੇ ਇਤਿਹਾਸਕ ਫੈਸਲਾ ਲਿਆ ਹੈ। ਰਾਜ ਸਰਕਾਰ ਨੇ ਇੱਕ ਨਵੀਂ ਨੀਤੀ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਦੇ ਤਹਿਤ 18 ਤੋਂ 52 ਸਾਲ ਦੀ ਉਮਰ ਦੀਆਂ ਸਾਰੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਨੂੰ ਹਰ ਮਹੀਨੇ ਇੱਕ ਦਿਨ ਦੀ ਮਾਹਵਾਰੀ ਛੁੱਟੀ ਮਿਲੇਗੀ। ਇਸ ਦਾ ਸਿੱਧਾ ਮਤਲਬ ਹੈ ਕਿ ਮਹਿਲਾ ਕਰਮਚਾਰੀ ਸਾਲ ਵਿੱਚ ਕੁੱਲ 12 ਦਿਨ ਇਸ ਵਿਸ਼ੇਸ਼ ਛੁੱਟੀ ਦਾ ਲਾਭ ਲੈ ਸਕਣਗੀਆਂ।

ਸਰਕਾਰ ਦਾ ਕਹਿਣਾ ਹੈ ਕਿ ਇਹ ਕਦਮ ਮਹਿਲਾ ਕਰਮਚਾਰੀਆਂ ਦੀ ਸਹੂਲਤ ਅਤੇ ਕੰਮ ਵਾਲੀ ਥਾਂ 'ਤੇ ਉਨ੍ਹਾਂ ਦੀ ਤੰਦਰੁਸਤੀ ਨੂੰ ਧਿਆਨ 'ਚ ਰੱਖਦੇ ਹੋਏ ਚੁੱਕਿਆ ਗਿਆ ਹੈ। ਇਸ ਨਵੇਂ ਹੁਕਮ ਦੇ ਲਾਗੂ ਹੋਣ ਤੋਂ ਬਾਅਦ ਸੂਬੇ ਦੀਆਂ 1.5 ਲੱਖ ਤੋਂ ਵੱਧ ਮਹਿਲਾ ਸਰਕਾਰੀ ਮੁਲਾਜ਼ਮਾਂ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ। ਇਹ ਸਹੂਲਤ ਸਿਰਫ਼ ਸਥਾਈ ਕਰਮਚਾਰੀਆਂ 'ਤੇ ਹੀ ਨਹੀਂ ਬਲਕਿ ਠੇਕੇ 'ਤੇ ਅਤੇ ਆਊਟਸੋਰਸ ਆਧਾਰ 'ਤੇ ਕੰਮ ਕਰ ਰਹੀਆਂ ਮਹਿਲਾ ਕਰਮਚਾਰੀਆਂ 'ਤੇ ਵੀ ਬਰਾਬਰ ਲਾਗੂ ਹੋਵੇਗੀ। ਕਿਰਤ ਮੰਤਰੀ ਸੰਤੋਸ਼ ਲਾਡ ਨੇ ਇਸ ਫੈਸਲੇ ਨੂੰ ਔਰਤਾਂ ਦੀ ਸਿਹਤ ਅਤੇ ਮਾਨਸਿਕ ਤਾਕਤ ਨੂੰ ਵਧਾਉਣ ਕਰਨ ਵਾਲਾ ਦੱਸਿਆ ਹੈ।

ਸਰਕਾਰ ਨੇ ਇਸ ਛੁੱਟੀ ਨੂੰ ਆਸਾਨ ਬਣਾਉਣ ਲਈ ਕੁਝ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਹਨ:

ਸੰਬੰਧਿਤ ਖ਼ਬਰਾਂ

ਮਹਿਲਾ ਕਰਮਚਾਰੀਆਂ ਨੂੰ ਇਸ ਛੁੱਟੀ ਦਾ ਲਾਭ ਉਠਾਉਣ ਲਈ ਕਿਸੇ ਵੀ ਮੈਡੀਕਲ ਸਰਟੀਫਿਕੇਟ ਦੀ ਲੋੜ ਨਹੀਂ ਹੋਵੇਗੀ।

ਇਹ ਛੁੱਟੀ ਹਾਜ਼ਰੀ ਜਾਂ ਛੁੱਟੀ ਰਜਿਸਟਰ ਵਿੱਚ ਵੱਖਰੇ ਤੌਰ 'ਤੇ ਦਰਜ ਕੀਤੀ ਜਾਵੇਗੀ।

ਇਸ ਮਾਹਵਾਰੀ ਛੁੱਟੀ ਨੂੰ ਕਿਸੇ ਹੋਰ ਛੁੱਟੀ ਨਾਲ ਨਹੀਂ ਜੋੜਿਆ ਜਾ ਸਕਦਾ।

ਸਰਕਾਰ ਦਾ ਇਹ ਫੈਸਲਾ ਬੈਂਗਲੁਰੂ ਹੋਟਲ ਐਸੋਸੀਏਸ਼ਨ ਦੀ ਪਟੀਸ਼ਨ ਤੋਂ ਬਾਅਦ ਆਇਆ ਹੈ। ਐਸੋਸੀਏਸ਼ਨ ਨੇ ਪਟੀਸ਼ਨ 'ਚ ਦਲੀਲ ਦਿੱਤੀ ਸੀ ਕਿ ਸੂਬੇ 'ਚ ਜ਼ਿਆਦਾਤਰ ਔਰਤਾਂ ਦੀਆਂ ਨੌਕਰੀਆਂ ਸਰਕਾਰੀ ਵਿਭਾਗਾਂ 'ਚ ਹਨ, ਇਸ ਲਈ ਉਨ੍ਹਾਂ ਨੂੰ ਇਸ ਛੁੱਟੀ ਦੇ ਦਾਇਰੇ ਤੋਂ ਬਾਹਰ ਰੱਖਣਾ ਪੱਖਪਾਤੀ ਹੈ। ਅਦਾਲਤ ਵਿੱਚ ਇਸ ਦਲੀਲ ਤੋਂ ਬਾਅਦ, ਸਰਕਾਰ ਨੇ ਸਾਰੀਆਂ ਮਹਿਲਾ ਕਰਮਚਾਰੀਆਂ ਨੂੰ ਸ਼ਾਮਲ ਕਰਦੇ ਹੋਏ ਇਹ ਨਵਾਂ ਹੁਕਮ ਜਾਰੀ ਕੀਤਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!