|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਕਰਤਾਰਪੁਰ ਸਾਹਿਬ ਨੂੰ ਪਾਕਿ ਤੋਂ ਅੱਤਵਾਦੀ ਖਤਰੇ ਤੇ ਡਰੋਨ ਮਾਮਲੇ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ : ਕੈਪਟਨ

ਚੰਡੀਗੜ (ਇੰਦਰਜੀਤ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਮਾਮਲੇ ਨੂੰ ਪਾਕਿਸਤਾਨ ਤੋਂ ਅੱਤਵਾਦੀ ਖਤਰੇ ਤੇ ਡਰੋਨ ਮਾਮਲੇ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ। ਪਾਕਿਸਤਾਨ ਪੰਜਾਬ 'ਚ ਅਸ਼ਾਂਤੀ ਤੇ ਅੱਤਵਾਦ ਫੈਲਾਉਣ ਦੀਆਂ ਕੋਸ਼ਿਸ਼ਾਂ 'ਚ ਲੱਗਾ ਹੋਇਆ ਹੈ ਪਰ ਅਸੀਂ ਉਨ੍ਹਾਂ ਦੇ ਇਰਾਦੇ ਪੂਰੇ ਨਹੀਂ ਹੋਣ ਦੇਵਾਂਗੇ। ਇਸ ਨਾਲ ਉਨ੍ਹਾਂ ਦ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ (ਇੰਦਰਜੀਤ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਮਾਮਲੇ ਨੂੰ ਪਾਕਿਸਤਾਨ ਤੋਂ ਅੱਤਵਾਦੀ ਖਤਰੇ ਤੇ ਡਰੋਨ ਮਾਮਲੇ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ। ਪਾਕਿਸਤਾਨ ਪੰਜਾਬ 'ਚ ਅਸ਼ਾਂਤੀ ਤੇ ਅੱਤਵਾਦ ਫੈਲਾਉਣ ਦੀਆਂ ਕੋਸ਼ਿਸ਼ਾਂ 'ਚ ਲੱਗਾ ਹੋਇਆ ਹੈ ਪਰ ਅਸੀਂ ਉਨ੍ਹਾਂ ਦੇ ਇਰਾਦੇ ਪੂਰੇ ਨਹੀਂ ਹੋਣ ਦੇਵਾਂਗੇ। ਇਸ ਨਾਲ ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਚ ਆਯੋਜਿਤ ਹੋਣ ਵਾਲੇ ਸਮਾਗਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੀ ਸ਼ਾਮਲ ਹੋਣਗੇ। ਅਮਰਿੰਦਰ ਸਿੰਘ ਨੇ ਰਾਸ਼ਟਰਪਤੀ ਕੋਵਿੰਦ ਤੇ ਪੀਐੱਮ ਮੋਦੀ ਨਾਲ ਮੁਲਾਕਾਤ ਕਰ ਉਨ੍ਹਾਂ ਨੂੰ ਸੱਦਾ ਦਿੱਤਾ। ਦੋਵਾਂ ਨੇ ਇਸ ਨੂੰ ਸਵੀਕਾਰ ਕਰ ਲਿਆ। ਸਮਾਗਮ 'ਚ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਵੀ ਸ਼ਾਮਲ ਹੋਣਗੇ।

ਸੰਬੰਧਿਤ ਖ਼ਬਰਾਂ

ਪ੍ਰਧਾਨਮੰਤਰੀ ਮੋਦੀ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਦਿੱਲੀ 'ਚ ਪੱਤਰਕਾਰਾਂ ਨਾਲ ਗੱਲਬਾਤ 'ਚ ਕਿਹਾ ਕਿ ਸੂਬਾ ਸਰਕਾਰ ਪਾਕਿਸਤਾਨ ਤੋਂ ਅੱਤਵਾਦੀ ਖਤਰੇ ਨੂੰ ਨਿਬੇੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਸਰੱਹਦ 'ਤੇ ਤਨਾਅ ਤੇ ਪਾਕਿਸਤਾਨ ਡਰੋਨ ਨਾਲ ਹਥਿਆਰ ਭੇਜੇ ਜਾਣ ਦੇ ਸਵਾਲ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਦੇ ਪ੍ਰਤੀ ਪੂਰੀ ਤਰ੍ਹਾਂ ਚੌਕਸੀ ਵਰਤੀ ਜਾ ਰਹੀ ਹੈ, ਪਰ ਇਸ ਨੂੰ ਕਿਸੇ ਵੀ ਤਰੀਕੇ ਨਾਲ ਕਰਤਾਰਪੁਰ ਸਾਹਿਬ ਮਾਮਲੇ ਨਾਲ ਨਹੀਂ ਜੋੜਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਧਾਰਮਿਕ ਮੌਕੇ ਨਾਲ ਇਸ ਮਾਮਲੇ ਨੂੰ ਜੋੜਨਾ ਗਲਤ ਹੋਵੇਗਾ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!