|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਸ਼ਮੀਰ : ਮੁਹੱਰਮ ਦਾ ਜੁਲੂਸ ਕਵਰ ਕਰ ਰਹੇ ਪੱਤਰਕਾਰਾਂ ਤੇ ਪੁਲਸ ਵਲੋਂ ਲਾਠੀਚਾਰਜ

ਸ਼੍ਰੀਨਗਰ (ਦੇਵ ਇੰਦਰਜੀਤ) : ਕਸ਼ਮੀਰ ਪੁਲਸ ਨੇ ਇੱਥੇ ਮੁਹੱਮ ਜੁਲੂਸ ਕਵਰ ਕਰ ਰਹੇ ਪੱਤਰਕਾਰਾਂ ਦੇ ਇਕ ਸਮੂਹ ’ਤੇ ਮੰਗਲਵਾਰ ਨੂੰ ਲਾਠੀਚਾਰਜ ਕੀਤਾ। ਪੁਲਸ ਨੇ ਸ਼ਹਿਰ ਦੇ ਜਹਾਂਗੀਰ ਚੌਕ ’ਤੇ ਮੁਹੱਰਮ ਦੇ 10 ਦਿਨਾਂ ਦੀ ਸੋਗ ਦੀ ਮਿਆਦ ਦੇ 8ਵੇਂ ਦਿਨ ਜੁਲੂਸ ਕੱਢਣ ਦੀ ਕੋਸ਼ਿਸ਼ ਕਰ ਰਹੇ ਸ਼ੀਆ ਮੁਸਲਮਾਨਾਂ ਨੂੰ ਹਿਰਾਸਤ ’ਚ ਵੀ ਲਿਆ। ਪੱਤਰਕਾਰਾਂ ਨੇ ਦੱਸਿਆ ਕਿ ਮੀਡੀਆ ਕਰਮੀ ਆਪਣਾ ਪੇਸ਼

NRI Post Desk · 1927 ਦਿਨ ਪਹਿਲਾਂ · ਅੱਪਡੇਟ 1927 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਸ਼ਮੀਰ : ਮੁਹੱਰਮ ਦਾ ਜੁਲੂਸ ਕਵਰ ਕਰ ਰਹੇ ਪੱਤਰਕਾਰਾਂ ਤੇ ਪੁਲਸ ਵਲੋਂ ਲਾਠੀਚਾਰਜ
📷 NRI Post Desk

ਸ਼੍ਰੀਨਗਰ (ਦੇਵ ਇੰਦਰਜੀਤ) : ਕਸ਼ਮੀਰ ਪੁਲਸ ਨੇ ਇੱਥੇ ਮੁਹੱਮ ਜੁਲੂਸ ਕਵਰ ਕਰ ਰਹੇ ਪੱਤਰਕਾਰਾਂ ਦੇ ਇਕ ਸਮੂਹ ’ਤੇ ਮੰਗਲਵਾਰ ਨੂੰ ਲਾਠੀਚਾਰਜ ਕੀਤਾ। ਪੁਲਸ ਨੇ ਸ਼ਹਿਰ ਦੇ ਜਹਾਂਗੀਰ ਚੌਕ ’ਤੇ ਮੁਹੱਰਮ ਦੇ 10 ਦਿਨਾਂ ਦੀ ਸੋਗ ਦੀ ਮਿਆਦ ਦੇ 8ਵੇਂ ਦਿਨ ਜੁਲੂਸ ਕੱਢਣ ਦੀ ਕੋਸ਼ਿਸ਼ ਕਰ ਰਹੇ ਸ਼ੀਆ ਮੁਸਲਮਾਨਾਂ ਨੂੰ ਹਿਰਾਸਤ ’ਚ ਵੀ ਲਿਆ। ਪੱਤਰਕਾਰਾਂ ਨੇ ਦੱਸਿਆ ਕਿ ਮੀਡੀਆ ਕਰਮੀ ਆਪਣਾ ਪੇਸ਼ੇਵਰ ਕਰਤੱਵ ਨਿਭਾ ਰਹੇ ਸਨ, ਉਦੋਂ ਪੁਲਸ ਨੇ ਉਨ੍ਹਾਂ ’ਤੇ ਲਾਠੀਚਾਰਜ ਕਰ ਦਿੱਤਾ। ਇਨ੍ਹਾਂ ਮੀਡੀਆ ਕਰਮੀਆਂ ’ਚ ਜ਼ਿਆਦਾਤਰ ਫੋਟੋ ਅਤੇ ਵੀਡੀਓ ਪੱਤਰਕਾਰ ਸਨ।

ਸੰਬੰਧਿਤ ਖ਼ਬਰਾਂ

ਪੁਲਸ ਮੁਲਾਜ਼ਮਾਂ ਨੇ ਕੁਝ ਪੱਤਰਕਾਰਾਂ ਨੂੰ ਡੰਡਿਆਂ ਨਾਲ ਕੁੱਟਿਆ ਅਤੇ ਉਨ੍ਹਾਂ ਦੇ ਕੈਮਰਿਆਂ ਨੂੰ ਨੁਕਸਾਨ ਪਹੁੰਚਾਇਆ। ਇਸ ਘਟਨਾ ਦੇ ਵੀਡੀਓ ਵੱਖ-ਵੱਖ ਸੋਸ਼ਲ ਮੀਡੀਆ ਮੰਚਾਂ ’ਤੇ ਅਪਲੋਡ ਕੀਤੇ ਗਏ ਹਨ। ਇਕ ਸੀਨੀਅਰ ਪੁਲਸ ਅਧਿਕਾਰੀ ਹਾਦਸੇ ਵਾਲੀ ਜਗ੍ਹਾ ’ਤੇ ਪਹੁੰਚਿਆ ਅਤੇ ਪੱਤਰਕਾਰਾਂ ਨੂੰ ਭਰੋਸਾ ਦਿਵਾਇਆ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਇਸ ਵਿਚ ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਟਵੀਟ ਕੀਤਾ,‘‘ਮੀਡੀਆ ਅਫ਼ਗਾਨਿਸਤਾਨ ’ਚ ਪੈਦਾ ਹੋ ਰਹੇ ਸੰਕਟ ਅਤੇ ਮਨੁੱਖੀ ਤ੍ਰਾਸਦੀ ’ਤੇ ਘੰਟਿਆਂ ਤੱਕ ਬਹਿਸ ਕਰ ਰਿਹਾ ਹੈ ਪਰ ਕੀ ਉਹ ਕਸ਼ਮੀਰ ’ਚ ਆਪਣੇ ਹੀ ਭਾਈਚਾਰੇ ਦੇ ਉਨ੍ਹਾਂ ਮੈਂਬਰਾਂ ਲਈ ਆਵਾਜ਼ ਚੁੱਕੇਗਾ, ਜਿਨ੍ਹਾਂ ਨੂੰ ਸੁਰੱਖਿਆ ਫ਼ੋਰਸਾਂ ਨੇ ਆਪਣਾ ਕੰਮ ਕਰਨ ’ਤੇ ਅੱਜ ਬੁਰੀ ਤਰ੍ਹਾਂ ਕੁੱਟਿਆ?’’

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!