|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਰੰਗਾਂ ਦਾ ਤਿਉਹਾਰ ਹੋਲੀ ਖੇਡਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੋਲੀ ਦਾ ਤਿਉਹਾਰ ਰੰਗਾਂ, ਪਿਆਰ ਅਤੇ ਖੁਸ਼ਹਾਲੀ ਦਾ ਤਿਉਹਾਰ ਹੁੰਦਾ ਹੈ। ਰੰਗਾਂ ਨਾਲ ਭਰੀ ਹੋਲੀ ਵਾਲੇ ਦਿਨ ਲੋਕ ਖ਼ਾਸ ਤਰ੍ਹਾਂ ਦੇ ਗੁਲਾਲ, ਰੰਗ ਅਤੇ ਫੁੱਲਾਂ ਦੀ ਵਰਤੋਂ ਕਰਦੇ ਹਨ, ਜਿਸ ਨੂੰ ਉਹ ਖੁਸ਼ੀ-ਖੁਸ਼ੀ ਇਕ ਦੂਜੇ ਦੇ ਲਗਾਉਂਦੇ ਹਨ। ਹੋਲੀ ਦੇ ਤਿਉਹਾਰ ਨੂੰ ਖੁਸ਼ੀ-ਖੁਸ਼ੀ ਮਨਾਉਣ ਦੇ ਸਮੇਂ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ, ਦ

NRI Post Desk · 1715 ਦਿਨ ਪਹਿਲਾਂ · ਅੱਪਡੇਟ 1715 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰੰਗਾਂ ਦਾ ਤਿਉਹਾਰ ਹੋਲੀ ਖੇਡਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੋਲੀ ਦਾ ਤਿਉਹਾਰ ਰੰਗਾਂ, ਪਿਆਰ ਅਤੇ ਖੁਸ਼ਹਾਲੀ ਦਾ ਤਿਉਹਾਰ ਹੁੰਦਾ ਹੈ। ਰੰਗਾਂ ਨਾਲ ਭਰੀ ਹੋਲੀ ਵਾਲੇ ਦਿਨ ਲੋਕ ਖ਼ਾਸ ਤਰ੍ਹਾਂ ਦੇ ਗੁਲਾਲ, ਰੰਗ ਅਤੇ ਫੁੱਲਾਂ ਦੀ ਵਰਤੋਂ ਕਰਦੇ ਹਨ, ਜਿਸ ਨੂੰ ਉਹ ਖੁਸ਼ੀ-ਖੁਸ਼ੀ ਇਕ ਦੂਜੇ ਦੇ ਲਗਾਉਂਦੇ ਹਨ। ਹੋਲੀ ਦੇ ਤਿਉਹਾਰ ਨੂੰ ਖੁਸ਼ੀ-ਖੁਸ਼ੀ ਮਨਾਉਣ ਦੇ ਸਮੇਂ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ, ਦੇ ਬਾਰੇ ਦੱਸਾਂਗੇ…

ਕੈਮੀਕਲ ਵਾਲੇ ਰੰਗਾਂ ਦੀ ਨਾ ਕਰੋ ਵਰਤੋਂ

ਹੋਲੀ ਖੇਡਣ ਲਈ ਹਰਬਲ ਰੰਗਾਂ ਦੀ ਵਰਤੋਂ ਕਰੋ। ਕਦੇ ਵੀ ਕੈਮੀਕਲ ਵਾਲੇ ਰੰਗਾਂ ਨਾਲ ਹੋਲੀ ਨਾ ਖੇਡੋ। ਹਰਬਲ ਰੰਗਾਂ ਨਾਲ ਖੇਡਣ ’ਤੇ ਚਮੜੀ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਹੀਂ ਹੁੰਦਾ।

ਤੇਲ ਲਗਾਉਣਾ ਨਾ ਭੁੱਲੋ

ਸੰਬੰਧਿਤ ਖ਼ਬਰਾਂ

ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਹੋਲੀ ਖੇਡਣ ਤੋਂ ਪਹਿਲਾਂ ਚਮੜੀ 'ਤੇ ਤੇਲ ਲਗਾਉਂਦੇ ਹਨ ਤਾਂਕਿ ਰੰਗ ਸੌਖੇ ਤਰੀਕੇ ਨਾਲ ਨਿਕਲ ਜਾਵੇ। ਚਮੜੀ ਦੇ ਨਾਲ-ਨਾਲ ਹੋਲੀ ਵਾਲੇ ਦਿਨ ਵਾਲਾਂ ’ਚ ਤੇਲ ਲਗਾਉਣਾ ਵੀ ਜ਼ਰੂਰੀ ਹੈ। ਤੇਲ ਵਾਲਾਂ ਨੂੰ ਸੁਰੱਖਿਅਤ ਕਰਦਾ ਹੈ, ਤਾਂਕਿ ਰੰਗ ਜਲਦੀ ਨਿਕਲ ਜਾਵੇ।

ਹੋਲੀ ਖੇਡਦੇ ਸਮੇਂ ਜੇਬ ’ਚ ਨਾ ਰੱਖੋ ਪੈਸਾ

ਹੋਲੀ ਖੇਡਦੇ ਸਮੇਂ ਬਹੁਤ ਸਾਰੇ ਲੋਕ ਆਪਣੀ ਜੇਬ 'ਚ ਜ਼ਿਆਦਾ ਪੈਸੇ ਰੱਖ ਲੈਂਦੇ ਹਨ। ਹੋਲੀ ਖੇਡਦੇ ਸਮੇਂ ਕਈ ਵਾਰ ਪੈਸਿਆਂ ਦਾ ਯਾਦ ਨਹੀਂ ਰਹਿੰਦਾ ਜਾਂ ਪੈਸੇ ਡਿੱਗ ਜਾਂਦੇ ਹਨ, ਜਿਸ ਨਾਲ ਤੁਹਾਡਾ ਨੁਕਸਾਨ ਹੋ ਜਾਂਦਾ ਹੈ। ਇਸੇ ਲਈ ਹੋਲੀ ਵਾਲੇ ਦਿਨ ਆਪਣੀ ਜੇਬ ’ਚ ਪੈਸੇ ਨਾ ਪਾਓ।

ਚਿਹਰੇ 'ਤੇ ਰੰਗ ਜ਼ਿਆਦਾ ਦੇਰ ਤਕ ਨਾ ਰੱਖੋ

ਹੋਲੀ ਖੇਡਣ ਤੋਂ ਬਾਅਦ ਆਪਣੇ ਚਿਹਰੇ 'ਤੇ ਲਗੇ ਰੰਗ ਨੂੰ ਜ਼ਿਆਦਾ ਦੇਰ ਤਕ ਨਾ ਰੱਖੋ। ਰੰਗ ਸਾਫ਼ ਨਾ ਕਰਨ ’ਤੇ ਤੁਹਾਡੇ ਚਿਹਰੇ ’ਤੇ ਧੱਫੜ ਅਤੇ ਖੁਸ਼ਕੀ ਹੋ ਸਕਦੀ ਹੈ। ਹੋਲੀ ਖੇਡਣ ਤੋਂ ਪਹਿਲਾਂ ਆਪਣੇ ਚਿਹਰੇ ’ਤੇ ਕੋਈ ਤੇਲ ਜ਼ਰੂਰ ਲਗਾ ਲਓ, ਜਿਸ ਨਾਲ ਤੁਹਾਡਾ ਚਿਹਰਾ ਸੁਰੱਖਿਅਤ ਰਹਿ ਸਕੇ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!