|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਅਰਵਿੰਦ ਕੇਜਰੀਵਾਲ ਤੇ CM ਮਾਨ ਦਾ ਹਿਮਾਚਲ ’ਚ ਰੋਡ ਸ਼ੋਅ, ਕਿਹਾ....

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ’ਚ ਚੁਣਾਵੀ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਹਿਮਾਚਲ ਪ੍ਰਦੇਸ਼ ਦੇ ਮੰਡੀ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਰੋਡ ਸ਼ੋਅ ’ਚ ਹਿੱਸਾ ਲਿਆ। ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ’ਚ ਵੀ ਇਸ ਸਾਲ ਦੇ ਅਖ਼ੀਰ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਭਗਵੰਤ ਮਾਨ ਅਤੇ

NRI Post Desk · 1695 ਦਿਨ ਪਹਿਲਾਂ · ਅੱਪਡੇਟ 1695 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਰਵਿੰਦ ਕੇਜਰੀਵਾਲ ਤੇ CM ਮਾਨ ਦਾ ਹਿਮਾਚਲ ’ਚ ਰੋਡ ਸ਼ੋਅ, ਕਿਹਾ....
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ’ਚ ਚੁਣਾਵੀ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਹਿਮਾਚਲ ਪ੍ਰਦੇਸ਼ ਦੇ ਮੰਡੀ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਰੋਡ ਸ਼ੋਅ ’ਚ ਹਿੱਸਾ ਲਿਆ। ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ’ਚ ਵੀ ਇਸ ਸਾਲ ਦੇ ਅਖ਼ੀਰ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ’ਚ ਤਿਰੰਗਾ ਯਾਤਰਾ ਕੱਢ ਕੇ ਸ਼ਕਤੀ ਪ੍ਰਦਰਸ਼ਨ ਕੀਤਾ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਤਿਰੰਗਾ ਲਹਿਰਾਏ ਗਏ। ਰੋਡ ਸ਼ੋਅ ’ਚ ‘ਮੇਰਾ ਰੰਗ ਦੇ ਬਸਤੀ ਚੋਲਾ…’ ਗੀਤ ਵੀ ਵਜਾਇਆ ਗਿਆ। ਕੇਜਰੀਵਾਲ ਅਤੇ ਭਗਵੰਤ ਮਾਨ ਨੇ ਹਿਮਾਚਲ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦੇ ਗ੍ਰਹਿ ਜ਼ਿਲ੍ਹਾ ਮੰਡੀ ਤੋਂ ਚੁਣਾਵੀ ਸ਼ੰਖਨਾਦ ਸ਼ੁਰੂ ਕੀਤਾ।

ਭਗਵੰਤ ਮਾਨ ਨੇ ਕਿਹਾ ਕਿ 5 ਸਾਲ ਬਾਅਦ ਆਪਣੇ ਆਪ ਵਾਰੀ ਆ ਜਾਂਦੀ ਹੈ। ਹੁਣ ਭਗਵਾਨ ਨੇ ਸਿਆਸੀ ਗੰਦਗੀ ਸਾਫ ਕਰਨ ਲਈ ‘ਝਾੜੂ’ ਭੇਜਿਆ ਹੈ। ਬੁਨਿਆਦੀ ਸਹੂਲਤਾਂ ਨੂੰ ਵੋਟ ਪਾਓ। ਜਦੋਂ ਤੋਂ ਪੰਜਾਬ ਦੇ ਨਤੀਜੇ ਆਏ ਹਨ ਤਾਂ ਭਾਜਪਾ ਅਤੇ ਕਾਂਗਰਸ ਕਲੀਨ ਬੋਲਡ ਹਨ। 20 ਦਿਨ ਹੋਏ ਪੰਜਾਬ ’ਚ ਸਾਡੀ ਸਰਕਾਰ ਬਣੇ, ਕੰਮ ਕਰਨ ਦੀ ਨੀਅਤ ਹੋਣੀ ਚਾਹੀਦੀ ਹੈ, ਇਨ੍ਹਾਂ ਦੀ ਨੀਅਤ ਨਹੀਂ ਹੈ। ਦੋਵੇਂ ਪਾਰਟੀਆਂ ਪਰਿਵਾਰਵਾਦ ਨੂੰ ਹੱਲਾਸ਼ੇਰੀ ਦੇ ਰਹੀਆਂ ਹਨ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!