|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ 'ਚ ਭਾਰਤੀ ਦੂਤਘਰ ਦੇ ਬਾਹਰ ਖਾਲਿਸਤਾਨ ਸਮਰਥਕਾਂ ਨੇ ਪ੍ਰਦਰਸ਼ਨ

ਵਾਸ਼ਿੰਗਟਨ (ਦੇਵ ਇੰਦਰਜੀਤ) - ਭਾਰਤੀ ਗਣਤੰਤਰ ਦਿਵਸ ਦੇ ਮੌਕੇ 'ਤੇ ਕਿਸਾਨਾਂ ਦੇ ਸਮਰਥਨ ਦੇ ਨਾਂ 'ਤੇ ਅਮਰੀਕਾ 'ਚ ਭਾਰਤੀ ਦੂਤਘਰ ਦੇ ਬਾਹਰ ਖਾਲਿਸਤਾਨ ਸਮਰਥਕਾਂ ਨੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਏਐੱਨਆਈ ਨੂੰ ਦੱਸਿਆ ਕਿ ਉਨ੍ਹਾਂ ਦੀ 15 ਅਗਸਤ ਨੂੰ ਦੂਤਾਵਾਸ ਦੇ ਬਾਹਰ ਵੱਡੇ ਵਿਰੋਧ ਪ੍ਰਦਰਸ਼ਨ ਕਰਨ ਦੀ ਯੋਜਨਾ ਹੈ।

NRI Post Desk · 2128 ਦਿਨ ਪਹਿਲਾਂ · ਅੱਪਡੇਟ 2128 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਰੀਕਾ 'ਚ ਭਾਰਤੀ ਦੂਤਘਰ ਦੇ ਬਾਹਰ ਖਾਲਿਸਤਾਨ ਸਮਰਥਕਾਂ ਨੇ ਪ੍ਰਦਰਸ਼ਨ
📷 NRI Post Desk

ਵਾਸ਼ਿੰਗਟਨ (ਦੇਵ ਇੰਦਰਜੀਤ) - ਭਾਰਤੀ ਗਣਤੰਤਰ ਦਿਵਸ ਦੇ ਮੌਕੇ 'ਤੇ ਕਿਸਾਨਾਂ ਦੇ ਸਮਰਥਨ ਦੇ ਨਾਂ 'ਤੇ ਅਮਰੀਕਾ 'ਚ ਭਾਰਤੀ ਦੂਤਘਰ ਦੇ ਬਾਹਰ ਖਾਲਿਸਤਾਨ ਸਮਰਥਕਾਂ ਨੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਏਐੱਨਆਈ ਨੂੰ ਦੱਸਿਆ ਕਿ ਉਨ੍ਹਾਂ ਦੀ 15 ਅਗਸਤ ਨੂੰ ਦੂਤਾਵਾਸ ਦੇ ਬਾਹਰ ਵੱਡੇ ਵਿਰੋਧ ਪ੍ਰਦਰਸ਼ਨ ਕਰਨ ਦੀ ਯੋਜਨਾ ਹੈ।

ਸੰਬੰਧਿਤ ਖ਼ਬਰਾਂ

ਖਾਲਿਸਤਾਨੀ ਸਮਰਥਕ ਪ੍ਰਦਰਸ਼ਨਕਾਰੀਆਂ ਨੇ ਭਾਰਤੀ ਦੂਤਘਰ ਦੇ ਸਾਹਮਣੇ ਖਾਲਿਸਤਾਨੀ ਝੰਡੇ ਲਹਿਰਾਏ ਤੇ ਨਵੇਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਇਸ ਦੌਰਾਨ ਉੱਥੇ ਮੌਜੂਦ ਭੀੜ ਭਾਰਤ ਵਿਰੋਧੀ ਨਾਅਰੇ ਵੀ ਲਾਏ। ਇਕ ਮਹੀਨੇ ਪਹਿਲਾਂ ਵਾਸ਼ਿੰਗਟਨ ਡੀਸੀ 'ਚ ਭਾਰਤੀ ਦੂਤਘਰ ਕੋਲ ਖਾਲਿਸਤਾਨੀ ਸਮਰਥਕਾਂ ਨੇ ਮਹਾਤਮਾ ਗਾਂਧੀ ਦੀ ਪ੍ਰਤੀਮਾ ਨੂੰ ਖਾਲਿਸਤਾਨ ਦੇ ਝੰਡੇ ਨਾਲ ਢੱਕ ਦਿੱਤਾ ਸੀ। ਇਸ ਲਈ ਇਸ ਵਾਰ ਗਾਂਧੀ ਪ੍ਰਤੀਮਾ ਦੇ ਚਾਰੋਂ ਪਾਸੇ ਸੁਰੱਖਿਆ ਵਧਾ ਦਿੱਤੀ ਗਈ ਸੀ।

ਦੱਸ ਦੇਈਏ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਕੇਂਦਰ ਸਰਕਾਰ ਵੱਲੋਂ ਖੇਤੀ 'ਚ ਵੱਡੇ ਸੁਧਾਰਾਂ ਦੇ ਰੂਪ 'ਚ ਪੇਸ਼ ਕੀਤਾ ਗਿਆ ਹੈ ਜੋ ਵਿਚੋਲੇ ਨੂੰ ਦੂਰ ਕਰਨਗੇ ਤੇ ਕਿਸਾਨਾਂ ਨੂੰ ਦੇਸ਼ 'ਚ ਕਿਤੇ ਵੀ ਆਪਣੀ ਫਸਲ ਵੇਚਣ ਦੀ ਮਨਜ਼ੂਰੀ ਦਿੰਦਾ ਹੈ। ਮੁੱਖ ਤੌਰ 'ਤੇ ਪੰਜਾਬ ਤੇ ਹਰਿਆਣਾ ਦੇ ਹਜ਼ਾਰਾਂ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਸਾਲ 28 ਨਵੰਬਰ ਤੋਂ ਦਿੱਲੀ ਦੇ ਕਈ ਸਰਹੱਦ ਬਿੰਦੂਆਂ 'ਤੇ ਡੇਰਾ ਲਾਏ ਹੋਏ ਹਨ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!