|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਖਾਲਿਸਤਾਨੀ ਪੰਨੂ ਨੇ ਕੈਨੇਡਾ ਨੂੰ ਤੋੜਣ ਦੀ ਦਿੱਤੀ ਧਮਕੀ

ਉਨਟਾਰੀਓ (ਐਨ.ਆਰ.ਆਈ. ਮੀਡਿਆ) : ਕੈਨੇਡਾ ਵਲੋਂ ਰੈਫਰੈਂਡਮ 2020 ਨੂੰ ਮਾਨਤਾ ਨਾ ਦਿੱਤੇ ਜਾਣ ਨਾਲ ਬੋਖਲਾਏ ਸਿੱਖ ਫਾਰ ਜਸਟਿਸ ਦੇ ਸਰਪ੍ਰਸਤ ਪੰਨੂ ਨੇ ਐਤਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 'ਤੇ ਨਿਸ਼ਾਨਾ ਵਿੰਨ੍ਹਿਆ। ਪੰਨੂ ਨੇ ਵੀਡੀਓ ਜਾਰੀ ਕਰ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਖੁਦ ਘੱਟਗਿਣਤੀ ਸਰਕਾਰ ਚਲਾ ਰਹੇ ਹਨ ਅਤੇ ਉਨ੍ਹਾਂ ਦੇ ਆਪਣੇ ਦੇਸ਼ ਕੈਨੇਡਾ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਉਨਟਾਰੀਓ (ਐਨ.ਆਰ.ਆਈ. ਮੀਡਿਆ) : ਕੈਨੇਡਾ ਵਲੋਂ ਰੈਫਰੈਂਡਮ 2020 ਨੂੰ ਮਾਨਤਾ ਨਾ ਦਿੱਤੇ ਜਾਣ ਨਾਲ ਬੋਖਲਾਏ ਸਿੱਖ ਫਾਰ ਜਸਟਿਸ ਦੇ ਸਰਪ੍ਰਸਤ ਪੰਨੂ ਨੇ ਐਤਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 'ਤੇ ਨਿਸ਼ਾਨਾ ਵਿੰਨ੍ਹਿਆ। ਪੰਨੂ ਨੇ ਵੀਡੀਓ ਜਾਰੀ ਕਰ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਖੁਦ ਘੱਟਗਿਣਤੀ ਸਰਕਾਰ ਚਲਾ ਰਹੇ ਹਨ ਅਤੇ ਉਨ੍ਹਾਂ ਦੇ ਆਪਣੇ ਦੇਸ਼ ਕੈਨੇਡਾ ਵਿਚ ਕਿਊਬਕ ਨੂੰ ਅਲੱਗ ਕਰਨ ਦੀ ਮੁਹਿੰਮ ਚੱਲ ਰਹੀ ਹੈ।

ਸੰਬੰਧਿਤ ਖ਼ਬਰਾਂ

ਇਥੋਂ ਤੱਕ ਕਿ ਪੰਨੂ ਨੇ ਕੈਨੇਡਾ ਦੀ ਸਰਕਾਰ 'ਤੇ ਭਾਰਤ ਸਰਕਾਰ ਨਾਲ 500 ਮਿਲੀਅਨ ਡਾਲਰ ਦੀ ਡੀਲ ਕਰਨ ਦਾ ਦੋਸ਼ ਵੀ ਲਗਾ ਦਿੱਤਾ। ਪੰਨੂ ਨੇ ਕਿਹਾ ਕਿ ਕੈਨੇਡਾ ਦੀ ਸਰਕਾਰ ਨੇ ਭਾਰਤ ਦੇ ਪੱਖ ਵਿਚ ਇਹ ਬਿਆਨ ਜਾਰੀ ਕਰਨ ਲਈ 500 ਮਿਲੀਅਨ ਡਾਲਰ ਦੀ ਡੀਲ ਕੀਤੀ ਹੈ।

ਪੰਨੂ ਨੇ ਕੈਨੇਡਾ ਸਰਕਾਰ ਨੂੰ ਸਿੱਧਾ ਚੁਣੌਤੀ ਦਿੰਦੇ ਹੋਏ ਕਿਹਾ ਕਿ ਉਹ ਕੈਨੇਡਾ ਦੇ ਸਾਈਬਰ ਸਪੇਸ ਤੋਂ ਇਹ ਮੁਹਿੰਮ ਚਲਾ ਰਹੇ ਹਨ ਅਤੇ ਜੇਕਰ ਕੈਨੇਡਾ ਦੀ ਸਰਕਾਰ ਵਿਚ ਦਮ ਹੈ ਤਾਂ ਉਹ ਉਸ ਨੂੰ ਰੋਕ ਕੇ ਦਿਖਾਵੇ, ਪੰਨੂ ਨੇ ਕੈਨੇਡਾ ਦੇ ਸਾਰੇ ਗੁਰਦੁਆਰਿਆਂ ਤੋਂ ਮੁਹਿੰਮ ਜਾਰੀ ਰੱਖਣ ਦਾ ਐਲਾਨ ਕੀਤਾ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!