|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਦਸਤਾਰ ਦੀ ਸ਼ਾਨ ਉੱਚੀ ਕਰਨ ਵਾਲੇ ਖ਼ਾਲਸਾ 'ਤੇ ਬਣੀ ਫਿਲਮ ਨੂੰ ਅਮਰੀਕਾ 'ਚ ਮਿਲਿਆ ਇਹ ਐਵਾਰਡ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਅਮਰੀਕਾ 'ਚ ਭਾਰਤੀ ਮੂਲ ਦੀ ਪ੍ਰਸਿੱਧ ਸਿੱਖ ਹਸਤੀ ਗੁਰਿੰਦਰ ਸਿੰਘ ਖ਼ਾਲਸਾ ਦੀ ਜ਼ਿੰਦਗੀ 'ਤੇ ਬਣੀ ਲਘੂ ਫਿਲਮ ਨੇ ਵੱਕਾਰੀ ਪੁਰਸਕਾਰ ਜਿੱਤਿਆ ਹੈ। ਉਨ੍ਹਾਂ ਦੀ ਇਕ ਮੁਹਿੰਮ ਕਾਰਨ ਅਮਰੀਕੀ ਅਧਿਕਾਰੀਆਂ ਨੂੰ ਦਸਤਾਰ ਨੂੰ ਲੈ ਕੇ ਆਪਣੀ ਨੀਤੀ ਵਿਚ ਤਬਦੀਲੀ ਕਰਨੀ ਪਈ ਸੀ। ਇਸ ਫਿਲਮ ਦੀ ਝੋਲੀ 'ਚ ਅਮਰੀਕਾ ਦੇ ਮੋਨਟਾਨਾ 'ਚ ਹੋਏ ਕੋਵਲਾਈਟ ਕੌਮਾਂ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਅਮਰੀਕਾ 'ਚ ਭਾਰਤੀ ਮੂਲ ਦੀ ਪ੍ਰਸਿੱਧ ਸਿੱਖ ਹਸਤੀ ਗੁਰਿੰਦਰ ਸਿੰਘ ਖ਼ਾਲਸਾ ਦੀ ਜ਼ਿੰਦਗੀ 'ਤੇ ਬਣੀ ਲਘੂ ਫਿਲਮ ਨੇ ਵੱਕਾਰੀ ਪੁਰਸਕਾਰ ਜਿੱਤਿਆ ਹੈ। ਉਨ੍ਹਾਂ ਦੀ ਇਕ ਮੁਹਿੰਮ ਕਾਰਨ ਅਮਰੀਕੀ ਅਧਿਕਾਰੀਆਂ ਨੂੰ ਦਸਤਾਰ ਨੂੰ ਲੈ ਕੇ ਆਪਣੀ ਨੀਤੀ ਵਿਚ ਤਬਦੀਲੀ ਕਰਨੀ ਪਈ ਸੀ। ਇਸ ਫਿਲਮ ਦੀ ਝੋਲੀ 'ਚ ਅਮਰੀਕਾ ਦੇ ਮੋਨਟਾਨਾ 'ਚ ਹੋਏ ਕੋਵਲਾਈਟ ਕੌਮਾਂਤਰੀ ਫਿਲਮ ਮਹਾਉਤਸਵ 'ਚ 'ਸ਼ਾਰਟ ਆਫ ਦੀ ਈਅਰ' ਦਾ ਐਵਾਰਡ ਗਿਆ ਹੈ।

ਸੰਬੰਧਿਤ ਖ਼ਬਰਾਂ

ਫਿਲਮ ਮਹਾਉਤਸਵ ਦੇ ਪ੍ਰਬੰਧਕਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਜੇਨਾ ਰੁਈਜ ਦੀ ਨਿਰਦੇਸ਼ਨਾ ਹੇਠ ਬਣੀ 'ਸਿੰਘ' ਨੂੰ ਇਸ ਸ਼੍ਰੇਣੀ 'ਚ ਸ਼ਾਮਲ ਕੀਤੀਆਂ ਗਈਆਂ 100 ਫਿਲਮਾਂ ਵਿਚੋਂ ਚੁਣਿਆ ਗਿਆ ਹੈ। ਇਹ ਫਿਲਮ ਖ਼ਾਲਸਾ ਨਾਲ ਵਾਪਰੀ ਸੱਚੀ ਘਟਨਾ 'ਤੇ ਆਧਾਰਿਤ ਹੈ।

'ਸਿੰਘ' ਦੀ ਕਹਾਣੀ ਉਸ ਘਟਨਾ 'ਤੇ ਆਧਾਰਿਤ ਹੈ ਜਦੋਂ ਮਈ 2007 'ਚ ਖ਼ਾਲਸਾ ਨੂੰ ਦਸਤਾਰ ਹਟਾਏ ਬਿਨਾਂ ਇਕ ਜਹਾਜ਼ 'ਚ ਸਵਾਰ ਹੋਣ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ। ਉਦੋਂ ਉਨ੍ਹਾਂ ਨੂੰ ਆਪਣੀ ਆਸਥਾ ਤੇ ਦਸਤਾਰ ਦੋਵਾਂ ਵਿੱਚੋਂ ਕਿਸੇ ਇਕ ਨੂੰ ਚੁਣਨ ਲਈ ਕਿਹਾ ਗਿਆ ਸੀ। ਉਹ ਆਪਣੀ ਮਾਂ ਨੂੰ ਮਿਲਣ ਲਈ ਜਾ ਰਹੇ ਸਨ ਜੋ ਮਹਿਜ਼ ਕੁਝ ਦਿਨ ਦੀ ਹੀ ਮਹਿਮਾਨ ਸੀ। ਇਸ ਘਟਨਾ ਤੋਂ ਬਾਅਦ ਉਨ੍ਹਾਂ ਨੇ ਅਮਰੀਕੀ ਸੰਸਦ ਦਾ ਧਿਆਨ ਖਿੱਚਣ ਲਈ ਇਕ ਮੁਹਿੰਮ ਚਲਾਈ ਸੀ। ਸਿੱਟੇ ਵਜੋਂ ਪੂਰੇ ਦੇਸ਼ ਦੇ ਹਵਾਈ ਅੱਡੇ 'ਤੇ ਦਸਤਾਰ ਨੂੰ ਲੈ ਕੇ ਨੀਤੀ ਵਿਚ ਤਬਦੀਲੀ ਕਰਨੀ ਪਈ ਸੀ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!