|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

7 ਸਾਲਾਂ ਤੋਂ ਘਰੋਂ ਲਾਪਤਾ ਹੋਇਆ ਨੌਜਵਾਨ ਖਟਕੜ ਕਲਾਂ ਸਹੁੰ ਚੁੱਕ ਸਮਾਗਮ ਤੋਂ ਮਿਲਿਆ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਰੀਦਕੋਟ ਦੇ ਪਿੰਡ ਸ਼ੇਰ ਸਿੰਘ ਵਾਲਾ ਦਾ ਨੌਜਵਾਨ ਜਸਵਿੰਦਰ ਸਿੰਘ ਉਮਰ 29 ਸਾਲ ਪਿਛਲੇ 7 ਸਾਲਾਂ ਤੋਂ ਘਰੋਂ ਲਾਪਤਾ ਸੀ। ਜਸਵਿੰਦਰ ਦੇ ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਫ਼ੌਜ ਦੀ ਭਰਤੀ ਦੀ ਪ੍ਰੈਕਟਿਸ ਕਰਨ ਲਈ ਰੋਜ਼ਾਨਾ ਦੌੜਦਾ ਹੁੰਦਾ ਸੀ ਅਤੇ ਉਹ ਵਾਪਸ ਘਰ ਨਹੀਂ ਆਇਆ। ਪਰਿਵਾਰ ਵਾਲਿਆਂ ਨੇ ਉਸਦੀ ਭਾਲ ਲਈ ਹਰ ਸੰਭਵ ਕੋਸ਼ਿਸ਼ ਕੀਤੀ

NRI Post Desk · 1716 ਦਿਨ ਪਹਿਲਾਂ · ਅੱਪਡੇਟ 1716 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
7 ਸਾਲਾਂ ਤੋਂ ਘਰੋਂ ਲਾਪਤਾ ਹੋਇਆ ਨੌਜਵਾਨ ਖਟਕੜ ਕਲਾਂ ਸਹੁੰ ਚੁੱਕ ਸਮਾਗਮ ਤੋਂ ਮਿਲਿਆ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਰੀਦਕੋਟ ਦੇ ਪਿੰਡ ਸ਼ੇਰ ਸਿੰਘ ਵਾਲਾ ਦਾ ਨੌਜਵਾਨ ਜਸਵਿੰਦਰ ਸਿੰਘ ਉਮਰ 29 ਸਾਲ ਪਿਛਲੇ 7 ਸਾਲਾਂ ਤੋਂ ਘਰੋਂ ਲਾਪਤਾ ਸੀ। ਜਸਵਿੰਦਰ ਦੇ ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਫ਼ੌਜ ਦੀ ਭਰਤੀ ਦੀ ਪ੍ਰੈਕਟਿਸ ਕਰਨ ਲਈ ਰੋਜ਼ਾਨਾ ਦੌੜਦਾ ਹੁੰਦਾ ਸੀ ਅਤੇ ਉਹ ਵਾਪਸ ਘਰ ਨਹੀਂ ਆਇਆ। ਪਰਿਵਾਰ ਵਾਲਿਆਂ ਨੇ ਉਸਦੀ ਭਾਲ ਲਈ ਹਰ ਸੰਭਵ ਕੋਸ਼ਿਸ਼ ਕੀਤੀ ਪਰ ਅਸਫਲ ਰਹੇ।

ਸੰਬੰਧਿਤ ਖ਼ਬਰਾਂ

ਥਾਣਾ ਸਾਦਿਕ ਦੀ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਜਸਵਿੰਦਰ ਸਿੰਘ ਬਿਲਕੁਲ ਠੀਕ ਹੈ ਅਤੇ ਉਹ ਖਟਕੜ ਕਲਾਂ ਵਿਖੇ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਲਈ ਲੱਗ ਰਹੇ ਟੈਂਟ ਵਿੱਚ ਬਤੌਰ ਮਜ਼ਦੂਰ ਕੰਮ ਕਰ ਰਿਹਾ ਸੀ ਤਾਂ ਓਥੇ ਦੇ ਪੁਲਿਸ ਕਰਮਚਾਰੀਆਂ ਨੇ ਸਕਿਓਰਿਟੀ ਮੰਤਵ ਲਈ ਸਮਾਰੋਹ ਦੀ ਤਿਆਰੀ ਵਿੱਚ ਲੱਗੇ ਸਾਰੇ ਕਾਮਿਆਂ ਦੇ ਪਛਾਣ ਪੱਤਰ ਮੰਗਣੇ ਸ਼ੁਰੂ ਕੀਤੇ ਤਾਂ ਜਸਵਿੰਦਰ ਸਿੰਘ ਕੋਲ ਆਪਣੀ ਪਹਿਚਾਣ ਦੱਸਣ ਵਾਲਾ ਕੋਈ ਕਾਗਜ਼ ਨਹੀਂ ਸੀ , ਉਸਨੇ ਜ਼ੁਬਾਨੀ ਹੀ ਆਪਣਾ ਨਾਮ ਅਤੇ ਘਰ ਦਾ ਪੂਰਾ ਪਤਾ ਸਬੰਧਤ ਅਧਿਕਾਰੀਆਂ ਨੂੰ ਲਿਖਵਾ ਦਿੱਤਾ।

ਫਰੀਦਕੋਟ ਪੁਲਿਸ ਨੇ ਜਸਵਿੰਦਰ ਸਿੰਘ ਬਾਰੇ ਉਸਦੇ ਪਿੰਡ ਜਾ ਕੇ ਪਤਾ ਕੀਤਾ ਤਾਂ ਪਿੰਡ ਵਾਸੀਆਂ ਨੇ ਦੱਸਿਆ ਜਸਵਿੰਦਰ ਸਿੰਘ ਤਾਂ ਪਿਛਲੇ 7 ਸਾਲਾਂ ਤੋਂ ਲਾਪਤਾ ਹੈ ਪਰ ਪੁਲਿਸ ਮੁਲਾਜ਼ਮਾਂ ਨੇ ਕਿਹਾ ਕਿ ਜਸਵਿੰਦਰ ਸਿੰਘ ਬਿਲਕੁਲ ਠੀਕ ਹੈ ਤੇ ਉਹ ਖਟਕੜ ਕਲਾਂ ਵਿੱਚ ਕੰਮ ਕਰ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!