|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਗਵਾ ਕਰ ਜਲੰਧਰ 'ਚ ਨਾਬਾਲਗ ਕੁੜੀ ਨਾਲ ਜ਼ਬਰ-ਜਨਾਹ

ਜਲੰਧਰ (ਦੇਵ ਇੰਦਰਜੀਤ) : ਸੂਰਿਆ ਇਨਕਲੇਵ ਥਾਣੇ ’ਚ ਸ਼ਿਕਾਇਤ ਦੇਣ ਪੁੱਜੇ ਪੀੜਤਾ ਦੇ ਮਾਂ-ਬਾਪ ਨੇ ਦੋਸ਼ ਲਗਾਇਆ ਕਿ ਮੰਗਲਵਾਰ ਨੂੰ ਉਨ੍ਹਾਂ ਦੀ ਧੀ ਘਰੋਂ ਬਿਸਕੁੱਟ ਲੈਣ ਲਈ ਨਿਕਲੀ ਸੀ ਪਰ ਘਰ ਵਾਪਸ ਨਹੀਂ ਪਰਤੀ। ਉਨ੍ਹਾਂ ਦੱਸਿਆ ਕਿ ਇਲਾਕੇ ਦਾ ਹੀ ਰਹਿਣ ਵਾਲਾ ਇਕ ਨੌਜਵਾਨ ਆਪਣੇ ਦੋਸਤਾਂ ਦੇ ਨਾਲ ਆਇਆ ਅਤੇ ਕੁੜੀ ਨਾਲ ਜ਼ਬਰਦਸਤੀ ਕਰਦੇ ਹੋਏ ਐਕਟਿਵਾ ’ਤੇ ਬਿਠਾਉਣ ਦੀ ਕੋਸ਼ਿਸ਼ ਕੀਤ

NRI Post Desk · 1995 ਦਿਨ ਪਹਿਲਾਂ · ਅੱਪਡੇਟ 1995 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਗਵਾ ਕਰ ਜਲੰਧਰ 'ਚ ਨਾਬਾਲਗ ਕੁੜੀ ਨਾਲ ਜ਼ਬਰ-ਜਨਾਹ
📷 NRI Post Desk

ਜਲੰਧਰ (ਦੇਵ ਇੰਦਰਜੀਤ) : ਸੂਰਿਆ ਇਨਕਲੇਵ ਥਾਣੇ ’ਚ ਸ਼ਿਕਾਇਤ ਦੇਣ ਪੁੱਜੇ ਪੀੜਤਾ ਦੇ ਮਾਂ-ਬਾਪ ਨੇ ਦੋਸ਼ ਲਗਾਇਆ ਕਿ ਮੰਗਲਵਾਰ ਨੂੰ ਉਨ੍ਹਾਂ ਦੀ ਧੀ ਘਰੋਂ ਬਿਸਕੁੱਟ ਲੈਣ ਲਈ ਨਿਕਲੀ ਸੀ ਪਰ ਘਰ ਵਾਪਸ ਨਹੀਂ ਪਰਤੀ। ਉਨ੍ਹਾਂ ਦੱਸਿਆ ਕਿ ਇਲਾਕੇ ਦਾ ਹੀ ਰਹਿਣ ਵਾਲਾ ਇਕ ਨੌਜਵਾਨ ਆਪਣੇ ਦੋਸਤਾਂ ਦੇ ਨਾਲ ਆਇਆ ਅਤੇ ਕੁੜੀ ਨਾਲ ਜ਼ਬਰਦਸਤੀ ਕਰਦੇ ਹੋਏ ਐਕਟਿਵਾ ’ਤੇ ਬਿਠਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਜਦੋਂ ਕੁੜੀ ਨੇ ਇਸ ਦਾ ਵਿਰੋਧ ਕੀਤਾ ਤਾਂ ਉਕਤ ਨੌਜਵਾਨਾਂ ਨੇ ਉਸ ਨੂੰ ਕੋਈ ਨਸ਼ੇ ਦੀ ਚੀਜ਼ ਸੁੰਘਾ ਦਿੱਤੀ, ਜਿਸ ਕਰਕੇ ਉਹ ਬੇਹੋਸ਼ ਹੋ ਗਈ। ਇਸ ਤੋਂ ਬਾਅਦ ਮੌਕੇ ’ਤੇ ਕੁੜੀ ਨੂੰ ਅਗਵਾ ਕਰਕੇ ਲੈ ਗਏ। ਸਮੇਂ ’ਤੇ ਘਰ ਨਾ ਪਹੁੰਚਣ ’ਤੇ ਕੁੜੀ ਦੇ ਮਾਪਿਆਂ ਨੇ ਉਸ ਦੀ ਭਾਲ ਸ਼ੁਰੂ ਕੀਤੀ। ਇਸ ਦੇ ਬਾਅਦ ਇਸ ਦੀ ਸ਼ਿਕਾਇਤ ਪੁਲਸ ਥਾਣੇ ਨੂੰ ਦਿੱਤੀ ਗਈ।

ਸੰਬੰਧਿਤ ਖ਼ਬਰਾਂ

ਜਲੰਧਰ ਵਰਗੇ ਮਹਾਨਗਰ ’ਚੋਂ ਇਕ ਵਾਰ ਫਿਰ ਤੋਂ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇਥੋਂ ਦੇ ਰਾਮਾਮੰਡੀ ਵਿਖੇ ਇਕ ਇਲਾਕੇ ’ਚੋਂ 13 ਸਾਲਾ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੀ ਖ਼ਬਰ ਮਿਲੀ ਹੈ। ਉਕਤ ਬੱਚੀ ਘਰੋਂ ਬਿਸਕੁੱਟ ਲੈਣ ਨਿਕਲੀ ਸੀ ਪਰ ਰਸਤੇ ’ਚੋਂ ਉਸ ਅਗਵਾ ਕਰ ਲਿਆ ਗਿਆ ਅਤੇ ਫਿਰ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇੰਨਾ ਹੀ ਨਹੀਂ ਸਗੋਂ ਮੁਲਜ਼ਮ ਬਾਅਦ ’ਚ ਨਸ਼ੇ ਦੀ ਹਾਲਤ ’ਚ ਉਸ ਨੂੰ ਰਸਤੇ ’ਚ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਸਾਰੀ ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਉਕਤ ਕੁੜੀ ਨਸ਼ੇ ਦੀ ਹਾਲਤ ’ਚ ਘਰ ਪੁੱਜੀ।

ਕੁੜੀ ਦੇ ਪਰਿਵਾਰ ਨੇ ਦੋਸ਼ ਲਗਾਇਆ ਕਿ ਬੁੱਧਵਾਰ ਦੀ ਰਾਤ ਨੂੰ ਕੁੜੀ ਬੇਹੋਸ਼ੀ ਦੀ ਹਾਲਤ ’ਚ ਘਰ ਵਾਪਸ ਪਰਤੀ ਸੀ। ਸੂਰਿਆ ਇਨਕਲੇਵ ਥਾਣੇ ਦੇ ਐੱਸ. ਐੱਚ. ਓ. ਸੁਲੱਖਣ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਪਹਿਲਾਂ ਅਗਵਾ ਦਾ ਕੀਤਾ ਦਰਜ ਹੋ ਚੁੱਕਿਆ ਹੈ। ਕੁੜੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਮੈਡੀਕਲ ਦੀ ਰਿਪੋਰਟ ਆਉਣ ਦੇ ਬਾਅਦ ਹੀ ਜਬਰ-ਜ਼ਿਨਾਹ ਦੀ ਪੁਸ਼ਟੀ ਹੋਣ ਸਣੇ ਹੋਰ ਧਰਾਵਾਂ ਲਗਾ ਕੇ ਅਗਲੇਰੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਫੜਨ ਲਈ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!