|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸਿੱਖ ਇਤਿਹਾਸਕਾਰ ਵਜੋਂ ਜਾਣੇ ਜਾਂਦੇ ਡਾ. ਕਿਰਪਾਲ ਸਿੰਘ ਨੇ ਲਿਆ ਆਖਰੀ ਸਾਹ

ਚੰਡੀਗੜ : ਸਿੱਖ ਇਤਿਹਾਸਕਾਰ ਵਜੋਂ ਜਾਣੇ ਜਾਂਦੇ ਡਾ. ਕਿਰਪਾਲ ਸਿੰਘ ਮੰਗਲਵਾਰ ਸਵੇਰੇ ਅਕਾਲ ਚਲਾਣਾ ਕਰ ਗਏ। ਉਹ 95 ਸਾਲ ਦੇ ਸਨ। ਚੰਡੀਗੜ੍ਹ ਸਥਿਤ ਆਪਣੇ ਘਰ ਵਿਚ ਉਨ੍ਹਾਂ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਚੰਡੀਗੜ੍ਹ ਦੇ ਸੈਕਟਰ 25 ਸਥਿਤ ਸ਼ਮਸ਼ਾਨ ਘਾਟ 'ਚ ਸ਼ਾਮ 4 ਵਜੇ ਕੀਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾਕਟਰ ਸਾਹਿਬ ਦੇ ਦੇਹਾਂਤ 'ਤੇ ਦੁੱਖ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ : ਸਿੱਖ ਇਤਿਹਾਸਕਾਰ ਵਜੋਂ ਜਾਣੇ ਜਾਂਦੇ ਡਾ. ਕਿਰਪਾਲ ਸਿੰਘ ਮੰਗਲਵਾਰ ਸਵੇਰੇ ਅਕਾਲ ਚਲਾਣਾ ਕਰ ਗਏ। ਉਹ 95 ਸਾਲ ਦੇ ਸਨ। ਚੰਡੀਗੜ੍ਹ ਸਥਿਤ ਆਪਣੇ ਘਰ ਵਿਚ ਉਨ੍ਹਾਂ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਚੰਡੀਗੜ੍ਹ ਦੇ ਸੈਕਟਰ 25 ਸਥਿਤ ਸ਼ਮਸ਼ਾਨ ਘਾਟ 'ਚ ਸ਼ਾਮ 4 ਵਜੇ ਕੀਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾਕਟਰ ਸਾਹਿਬ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਜੋ ਇਤਿਹਾਸਕ ਕਾਰਜਾਂ ਨੂੰ ਦੁਨੀਆ ਭਰ ਦੇ ਖੋਜਾਰਥੀਆਂ ਤੇ ਇਤਿਹਾਸਕਾਰਾਂ ਵੱਲੋਂ ਹਮੇਸ਼ਾ ਯਾਦ ਕੀਤਾ ਜਾਵੇਗਾ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੇ ਦੋ ਪੁੱਤਰ ਅਤੇ ਇਕ ਧੀ ਹੈ। ਪਤਨੀ ਜੋਗਿੰਦਰ ਕੌਰ ਦਾ 93 ਸਾਲ ਦੀ ਉਮਰ ਵਿਚ ਸੰਖੇਪ ਬਿਮਾਰੀ ਪਿੱਛੋਂ ਪਿਛਲੇ ਸਾਲ ਦੇਹਾਂਤ ਹੋ ਗਿਆ ਸੀ। ਉਹ ਸਿੱਖ ਇਤਿਹਾਸਕ ਸਰੋਤ ਸੰਪਾਦਨਾ ਪ੍ਰੋਜੈਕਟ ਦੇ ਚੇਅਰਮੈਨ ਸਨ। ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਡਾ. ਕਿਰਪਾਲ ਸਿੰਘ ਨੂੰ ਸਿੱਖੀ ਧਰਮ ਦੇ ਕੌਮੀ ਪ੍ਰੋਫੈਸਰ ਦਾ ਖ਼ਿਤਾਬ ਦਿੱਤਾ ਸੀ। ਉਹ ਉੱਘੇ ਸਿੱਖ ਇਤਿਹਾਸਕਾਰ ਅਤੇ ਕਈ ਕਿਤਾਬਾਂ ਲਿਖ ਚੁੱਕੇ ਹਨ। ਡਾ. ਕਿਰਪਾਲ ਸਿੰਘ ਦਾ ਜਨਮ ਪਾਕਿਸਤਾਨ ਦੇ ਗੁਜਰਾਂਵਾਲਾ ਜ਼ਿਲ੍ਹੇ ਵਿਚ 1925 ਵਿਚ ਹੋਇਆ ਸੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!