|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਿਸਾਨ ਅੰਦੋਲਨ : ਜੰਤਰ ਮੰਤਰ ਤੇ ਕਿਸਾਨ ਕਰਨਗੇ ਕਿਸਾਨ ਪੰਚਾਇਤ

ਦਿੱਲੀ (ਦੇਵ ਇੰਦਰਜੀਤ) : ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨ ਹੁਣ ਜੰਤਰ-ਮੰਤਰ ਵੱਲ ਕੂਚ ਕਰਨਗੇ। ਜਾਣਕਾਰੀ ਮੁਤਾਬਕ ਭਲਕੇ ਯਾਨੀ ਕਿ 22 ਜੁਲਾਈ ਤੋਂ 200 ਪ੍ਰਦਰਸ਼ਨਕਾਰੀ ਕਿਸਾਨ ਜੰਤਰ-ਮੰਤਰ ’ਤੇ ‘ਕਿਸਾਨ ਪੰਚਾਇਤ’ ਲਾਉਣਗੇ। ਕਿਸਾਨ 5-5 ਗਰੁੱਪਾਂ ’ਚ ਜਾਣਗੇ। ਹਰੇਕ ਗਰੁੱਪ ’ਚ ਇਕ ਕਿਸਾਨ ਨੇਤਾ ਹੋਵੇਗਾ। ਕਿਸਾਨ ਸਵੇਰੇ 10:30 ਪੁਲਸ ਦੀ ਨਿਗਰਾਨ

NRI Post Desk · 1954 ਦਿਨ ਪਹਿਲਾਂ · ਅੱਪਡੇਟ 1954 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿਸਾਨ ਅੰਦੋਲਨ : ਜੰਤਰ ਮੰਤਰ ਤੇ ਕਿਸਾਨ ਕਰਨਗੇ ਕਿਸਾਨ ਪੰਚਾਇਤ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨ ਹੁਣ ਜੰਤਰ-ਮੰਤਰ ਵੱਲ ਕੂਚ ਕਰਨਗੇ। ਜਾਣਕਾਰੀ ਮੁਤਾਬਕ ਭਲਕੇ ਯਾਨੀ ਕਿ 22 ਜੁਲਾਈ ਤੋਂ 200 ਪ੍ਰਦਰਸ਼ਨਕਾਰੀ ਕਿਸਾਨ ਜੰਤਰ-ਮੰਤਰ ’ਤੇ ‘ਕਿਸਾਨ ਪੰਚਾਇਤ’ ਲਾਉਣਗੇ। ਕਿਸਾਨ 5-5 ਗਰੁੱਪਾਂ ’ਚ ਜਾਣਗੇ। ਹਰੇਕ ਗਰੁੱਪ ’ਚ ਇਕ ਕਿਸਾਨ ਨੇਤਾ ਹੋਵੇਗਾ। ਕਿਸਾਨ ਸਵੇਰੇ 10:30 ਪੁਲਸ ਦੀ ਨਿਗਰਾਨੀ ’ਚ ਜੰਤਰ-ਮੰਤਰ ਜਾਣਗੇ ਅਤੇ ਸ਼ਾਮ 5 ਵਜੇ ਤੱਕ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਪ੍ਰਦਰਸ਼ਨ ਕਰ ਸਕਣਗੇ।

ਸੰਬੰਧਿਤ ਖ਼ਬਰਾਂ

ਕਿਸਾਨ ਜਥੇਬੰਦੀਆਂ ਨੇ ਫ਼ੈਸਲਾ ਕੀਤਾ ਹੈ ਕਿ ਵੀਰਵਾਰ ਤੋਂ 200 ਪ੍ਰਦਰਸ਼ਨਕਾਰੀ ਕਿਸਾਨ ਹਰ ਦਿਨ ਜੰਤਰ-ਮੰਤਰ ਜਾਣਗੇ। ਜਥੇਬੰਦੀਆਂ ਮੁਤਾਬਕ ਅਸੀਂ 22 ਜੁਲਾਈ ਤੋਂ ਮਾਨਸੂਨ ਸੈਸ਼ਨ ਖਤਮ ਹੋਣ ਤੱਕ ‘ਕਿਸਾਨ ਪੰਚਾਇਤ’ ਆਯੋਜਿਤ ਕਰਾਂਗੇ ਅਤੇ 200 ਪ੍ਰਦਰਸ਼ਨਕਾਰੀ ਕਿਸਾਨ ਹਰ ਦਿਨ ਜੰਤਰ-ਮੰਤਰ ਜਾਣਗੇ। ਦਿੱਲੀ ਪੁਲਸ ਨਾਲ ਹੋਈ ਬੈਠਕ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਤੈਅ ਕੀਤਾ ਹੈ ਕਿ ਕਿਸਾਨ ਧਰਨਾ ਪ੍ਰਦਰਸ਼ਨ ਕਰਨ ਲਈ ਜੰਤਰ-ਮੰਤਰ ਜਾਣਗੇ। ਜੰਤਰ-ਮੰਤਰ ’ਤੇ ਧਰਨਾ ਪ੍ਰਦਰਸ਼ਨ ਦੌਰਾਨ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕਰਨਗੇ।

ਦਿੱਲੀ ਦੀਆਂ ਸਰੱਹਦਾਂ ’ਤੇ ਪਿਛਲੇ 7 ਮਹੀਨਿਆਂ ਤੋਂ ਵੀ ਜ਼ਿਆਦਾ ਸਮੇਂ ਤੋਂ ਕਿਸਾਨ ਅੰਦੋਲਨ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਗਰੰਟੀ ਕਾਨੂੰਨ ਬਣਾਇਆ ਜਾਵੇ। ਕਿਸਾਨ ਵੀ ਸਾਫ ਕਰ ਚੁੱਕੇ ਹਨ ਕਿ ਜਦੋਂ ਤੱਕ ਖੇਤੀ ਕਾਨੂੰਨ ਵਾਪਸ ਨਹੀਂ ਹੁੰਦੇ, ਉਹ ਉਦੋਂ ਤੱਕ ਘਰ ਵਾਪਸੀ ਨਹੀਂ ਕਰਨਗੇ। ਹਾਲਾਂਕਿ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਸਾਫ ਕਹਿ ਚੁੱਕੇ ਹਨ ਕਿ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!