|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅੱਜ ਕ੍ਰਾਇਮ ਬਰਾਂਚ ਦੇ ਦਫ਼ਤਰਾਂ ਵਿਚ ਹਾਜ਼ਰ ਹੋਣਗੇ ਰਾਕੇਸ਼ ਟਿਕੈਤ ਸਮੇਤ 9 ਕਿਸਾਨ ਆਗੂ!

ਨਵੀਂ ਦਿੱਲੀ (ਦੇਵ ਇੰਦਰਜੀਤ)- ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ’ਚ ਭੰਨਤੋੜ ਤੇ ਹੁੱਲੜਬਾਜ਼ੀ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਵੱਖ-ਵੱਖ ਜਾਂਚ ਏਜੰਸੀਆਂ ਲਗਾਤਾਰ ਲਾਲ ਕਿਲ੍ਹੇ ਦਾ ਦੌਰਾ ਕਰ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕਈ ਵਾਹਨ ਮਾਲਕਾਂ ਤੇ ਹੁੱਲੜਬਾਜ਼ਾਂ ਦੀ ਪਛਾਣ ਕਰ ਲਈ ਗਈ ਹੈ। ਗੁਜਰਾਤ ਤੋਂ ਆਈ ਫੋਰਾਂਸਿਕ ਟੀਮ ਨੇ ਵੀ ਐਤਵਾਰ

NRI Post Desk · 2124 ਦਿਨ ਪਹਿਲਾਂ · ਅੱਪਡੇਟ 2124 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੱਜ ਕ੍ਰਾਇਮ ਬਰਾਂਚ ਦੇ ਦਫ਼ਤਰਾਂ ਵਿਚ ਹਾਜ਼ਰ ਹੋਣਗੇ ਰਾਕੇਸ਼ ਟਿਕੈਤ ਸਮੇਤ 9 ਕਿਸਾਨ ਆਗੂ!
📷 NRI Post Desk

ਨਵੀਂ ਦਿੱਲੀ (ਦੇਵ ਇੰਦਰਜੀਤ)- ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ’ਚ ਭੰਨਤੋੜ ਤੇ ਹੁੱਲੜਬਾਜ਼ੀ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਵੱਖ-ਵੱਖ ਜਾਂਚ ਏਜੰਸੀਆਂ ਲਗਾਤਾਰ ਲਾਲ ਕਿਲ੍ਹੇ ਦਾ ਦੌਰਾ ਕਰ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕਈ ਵਾਹਨ ਮਾਲਕਾਂ ਤੇ ਹੁੱਲੜਬਾਜ਼ਾਂ ਦੀ ਪਛਾਣ ਕਰ ਲਈ ਗਈ ਹੈ। ਗੁਜਰਾਤ ਤੋਂ ਆਈ ਫੋਰਾਂਸਿਕ ਟੀਮ ਨੇ ਵੀ ਐਤਵਾਰ ਨੂੰ ਲਾਲ ਕਿਲ੍ਹਾ, ਆਈਟੀਓ ਸਮੇਤ ਕਈ ਥਾਵਾਂ ਦਾ ਮੁਆਇਨਾ ਕੀਤਾ।

ਸੰਬੰਧਿਤ ਖ਼ਬਰਾਂ

ਕਰਾਈਮ ਬਰਾਂਚ ਦੇ ਇਕ ਸੀਨੀਅਰ ਅਧਿਕਾਰੀ ਮੁਤਾਬਕ ਸ਼ਨਿਚਰਵਾਰ ਨੂੰ ਰਾਕੇਸ਼ ਟਿਕੈਤ ਸਮੇਤ ਜਿਨ੍ਹਾਂ 9 ਕਿਸਾਨ ਆਗੂਆਂ ਨੂੰ ਪੁੱਛਗਿੱਛ ਵਿਚ ਸ਼ਾਮਲ ਹੋਣ ਲਈ ਦੁਬਾਰਾ ਨੋਟਿਸ ਭੇਜਿਆ ਗਿਆ ਉਨ੍ਹਾਂ ਨੂੰ ਸੋਮਵਾਰ ਨੂੰ ਕਰਾਈਮ ਬਰਾਂਚ ਦੇ ਵੱਖ-ਵੱਖ ਦਫ਼ਤਰਾਂ ਵਿਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ। 70 ਤੋਂ ਜ਼ਿਆਦਾ ਟਰੈਕਟਰ ਮਾਲਕਾਂ ਨੂੰ ਵੀ ਪੁੱਛਗਿੱਛ ਵਿਚ ਸ਼ਾਮਲ ਹੋਣ ਲਈ ਨੋਟਿਸ ਭੇਜਿਆ ਗਿਆ ਹੈ। ਇਸ ਹਫ਼ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!