|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਗੁਰਮੁੱਖ ਸਿੰਘ ਰੋਡੇ ਦੇ ਹੱਕ ’ਚ ਆਇਆ ਕਿਸਾਨ ਮੋਰਚਾ

ਗਾਜ਼ੀਪੁਰ (ਦੇਵ ਇੰਦਰਜੀਤ) : ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਬੀਤੇ ਦਿਨੀਂ ਪੰਜਾਬ ਪੁਲਸ ਅਤੇ ਐੱਨ. ਆਈ. ਏ. ਵੱਲੋਂ ਗ੍ਰਿਫ਼ਤਾਰ ਗੁਰਮੁੱਖ ਸਿੰਘ ਰੋਡੇ ਅਤੇ ਉਸ ਦੇ ਪਰਿਵਾਰ ਨੂੰ ਬੇਗੁਨਾਹ ਅਤੇ ਝੂਠੇ ਕੇਸ ਵਿਚ ਫਸਾਇਆ ਗਿਆ ਕਰਾਰ ਦਿੱਤਾ। ਗੁਰਮੁੱਖ ਸਿੰਘ ਰੋਡੇ ਨੂੰ ਟਿਫ਼ਿਨ ਬੰਬ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਕਿਸਾਨ ਨੇਤਾਵਾਂ ਨੇ ਕਿਹਾ ਕਿ ਜਿੰਨੇ ਵੀ ਧਾਰਮਿਕ ਅ

NRI Post Desk · 1909 ਦਿਨ ਪਹਿਲਾਂ · ਅੱਪਡੇਟ 1909 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗੁਰਮੁੱਖ ਸਿੰਘ ਰੋਡੇ ਦੇ ਹੱਕ ’ਚ ਆਇਆ ਕਿਸਾਨ ਮੋਰਚਾ
📷 NRI Post Desk

ਗਾਜ਼ੀਪੁਰ (ਦੇਵ ਇੰਦਰਜੀਤ) : ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਬੀਤੇ ਦਿਨੀਂ ਪੰਜਾਬ ਪੁਲਸ ਅਤੇ ਐੱਨ. ਆਈ. ਏ. ਵੱਲੋਂ ਗ੍ਰਿਫ਼ਤਾਰ ਗੁਰਮੁੱਖ ਸਿੰਘ ਰੋਡੇ ਅਤੇ ਉਸ ਦੇ ਪਰਿਵਾਰ ਨੂੰ ਬੇਗੁਨਾਹ ਅਤੇ ਝੂਠੇ ਕੇਸ ਵਿਚ ਫਸਾਇਆ ਗਿਆ ਕਰਾਰ ਦਿੱਤਾ। ਗੁਰਮੁੱਖ ਸਿੰਘ ਰੋਡੇ ਨੂੰ ਟਿਫ਼ਿਨ ਬੰਬ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਕਿਸਾਨ ਨੇਤਾਵਾਂ ਨੇ ਕਿਹਾ ਕਿ ਜਿੰਨੇ ਵੀ ਧਾਰਮਿਕ ਅਤੇ ਸਮਾਜਿਕ ਸੰਗਠਨ ਦੇਸ਼ ਦੇ ਕਿਸਾਨਾਂ ਦੀ ਮਦਦ ਕਰ ਰਹੇ ਹਨ, ਉਨ੍ਹਾਂ ਸਾਰਿਆਂ ਨਾਲ ਜੁੜੇ ਲੋਕਾਂ ’ਤੇ ਝੂਠੇ ਮਾਮਲੇ ਦਰਜ ਕੀਤੇ ਜਾ ਰਹੇ ਹਨ।

ਸੰਬੰਧਿਤ ਖ਼ਬਰਾਂ

ਬੀਤੇ ਮਹੀਨੇ 20 ਅਗਸਤ ਨੂੰ ਜਲੰਧਰ ਵਿਚ ਛਾਪੇਮਾਰੀ ਕਰਕੇ ਪੰਜਾਬ ਪੁਲਸ ਅਤੇ ਐੱਨ. ਆਈ. ਏ. ਨੇ ਗੁਰਮੁੱਖ ਸਿੰਘ ਅਤੇ ਇਕ ਹੋਰ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਸ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਕੋਲੋਂ ਟਿਫ਼ਿਨ ਬੰਬ ਬਰਾਮਦ ਹੋਇਆ ਹੈ, ਜੋ ਕਿ ਪਾਕਿਸਤਾਨ ਤੋਂ ਭੇਜਿਆ ਗਿਆ ਸੀ। ਗੁਰਮੁੱਖ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ ਦੇ ਪੁੱਤਰ ਹਨ।

ਸੰਯੁਕਤ ਕਿਸਾਨ ਮੋਰਚੇ ਦੇ ਨੇਤਾਵਾਂ ਜੰਗਬੀਰ ਸਿੰਘ ਚੌਹਾਨ ਅਤੇ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਸੰਯੁਕਤ ਬੈਠਕ ਹੋਈ, ਜਿਸ ਵਿਚ ਕਿਹਾ ਗਿਆ ਕਿ ਗੁਰਮੁੱਖ ਸਿੰਘ ਰੋਡੇ ਨੂੰ ਇਸ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ ਕਿਉਂਕਿ ਉਨ੍ਹਾਂ ਦਾ ਪਰਿਵਾਰ ਦਿੱਲੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਮੋਰਚਿਆਂ ਵਿਚ ਦਵਾਈਆਂ ਦੇ ਨਾਲ-ਨਾਲ ਲੰਗਰ ਵਿਚ ਵੀ ਆਪਣਾ ਯੋਗਦਾਨ ਦੇ ਰਿਹਾ ਹੈ। ਕਿਸਾਨ ਨੇਤਾਵਾਂ ਨੇ ਕਿਹਾ ਕਿ ਇਸ ਮਾਮਲੇ ਦੀ ਜਿਊਡੀਸ਼ੀਅਲ ਜਾਂਚ ਹੋਣੀ ਚਾਹੀਦੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!