|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਯੂ.ਕੇ.

ਕਿਸਾਨਾਂ ਦੇ ਮੁੱਦੇ ’ਤੇ ਚਰਚਾ ਕਰੇਗੀ ਬਰਤਾਨਵੀ ਸੰਸਦ!

ਲੰਡਨ (ਦੇਵ ਇੰਦਰਜੀਤ)- ਬਰਤਾਵਨੀ ਸੰਸਦ ਦੀ ਪਟੀਸ਼ਨਾਂ ਬਾਰੇ ਕਮੇਟੀ ‘ਹਾਊਸ ਆਫ਼ ਕਾਮਨਜ਼’ ਵਿੱਚ ਭਾਰਤ ’ਚ ਚੱਲ ਰਹੇ ਕਿਸਾਨ ਅੰਦੋਲਨ ਤੇ ਪ੍ਰੈੱਸ ਦੀ ਆਜ਼ਾਦੀ ਬਾਰੇ ਚਰਚਾ ਕਰਵਾਉਣ ’ਤੇ ਵਿਚਾਰ ਕਰ ਰਹੀ ਹੈ। ਕਮੇਟੀ ਨੂੰ 1.10 ਲੱਖ ਤੋਂ ਵੱਧ ਦਸਤਖ਼ਤਾਂ ਵਾਲੀ ਇਕ ਆਨਲਾਈਨ ਪਟੀਸ਼ਨ ਮਿਲੀ ਹੈ, ਜਿਸ ਵਿੱਚ ਉਪਰੋਕਤ ਵਿਸ਼ਿਆਂ ’ਤੇ ਸਦਨ ਵਿੱਚ ਵਿਚਾਰ ਚਰਚਾ ਕਰਵਾਏ ਜਾਣ ਦੀ ਮੰਗ ਕੀਤੀ

NRI Post Desk · 2120 ਦਿਨ ਪਹਿਲਾਂ · ਅੱਪਡੇਟ 2120 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿਸਾਨਾਂ ਦੇ ਮੁੱਦੇ ’ਤੇ ਚਰਚਾ ਕਰੇਗੀ ਬਰਤਾਨਵੀ ਸੰਸਦ!
📷 NRI Post Desk

ਲੰਡਨ (ਦੇਵ ਇੰਦਰਜੀਤ)- ਬਰਤਾਵਨੀ ਸੰਸਦ ਦੀ ਪਟੀਸ਼ਨਾਂ ਬਾਰੇ ਕਮੇਟੀ ‘ਹਾਊਸ ਆਫ਼ ਕਾਮਨਜ਼’ ਵਿੱਚ ਭਾਰਤ ’ਚ ਚੱਲ ਰਹੇ ਕਿਸਾਨ ਅੰਦੋਲਨ ਤੇ ਪ੍ਰੈੱਸ ਦੀ ਆਜ਼ਾਦੀ ਬਾਰੇ ਚਰਚਾ ਕਰਵਾਉਣ ’ਤੇ ਵਿਚਾਰ ਕਰ ਰਹੀ ਹੈ। ਕਮੇਟੀ ਨੂੰ 1.10 ਲੱਖ ਤੋਂ ਵੱਧ ਦਸਤਖ਼ਤਾਂ ਵਾਲੀ ਇਕ ਆਨਲਾਈਨ ਪਟੀਸ਼ਨ ਮਿਲੀ ਹੈ, ਜਿਸ ਵਿੱਚ ਉਪਰੋਕਤ ਵਿਸ਼ਿਆਂ ’ਤੇ ਸਦਨ ਵਿੱਚ ਵਿਚਾਰ ਚਰਚਾ ਕਰਵਾਏ ਜਾਣ ਦੀ ਮੰਗ ਕੀਤੀ ਗਈ ਹੈ।

ਸੰਬੰਧਿਤ ਖ਼ਬਰਾਂ

ਦਿਲਚਸਪ ਗੱਲ ਹੈ ਕਿ ਇਸ ਪਟੀਸ਼ਨ ’ਤੇ ਸੰਸਦ ਵਿੱਚ ਵੈਸਟ ਲੰਡਨ ਕੰਜ਼ਰਵੇਟਿਵ ਪਾਰਟੀ ਦੇ ਮੈਂਬਰ ਦੀ ਹੈਸੀਅਤ ਵਿੱਚ ਬੋਰਿਸ ਜੌਹਨਸਨ ਦਾ ਨਾਮ ਵੀ ਸ਼ਾਮਲ ਹੈ, ਹਾਲਾਂਕਿ ਡਾਊਨਿੰਗ ਸਟਰੀਟ ਨੇ ਦੋ ਟੁੱਕ ਸ਼ਬਦਾਂ ’ਚ ਸਾਫ ਕਰ ਦਿੱਤਾ ਹੈ ਕਿ ਬਰਤਾਨਵੀ ਪ੍ਰਧਾਨ ਮੰਤਰੀ ਨੇ ਪਟੀਸ਼ਨ ’ਤੇ ਸਹੀ ਨਹੀਂ ਪਾਈ। ਉਧਰ ਹਾਊਸ ਆਫ਼ ਕਾਮਨਜ਼ ਨੇ ਵਧੇਰੇ ਸਫ਼ਾਈ ਦਿੰਦਿਆਂ ਕਿਹਾ ਕਿ ਉਸ ਦੀ ਵੈੱਬਸਾਈਟ ’ਤੇ ਮੌਜੂਦ ਪਟੀਸ਼ਨਾਂ ’ਤੇ ਪਾਈਆਂ ਸਹੀਆਂ ਨੂੰ ਵੇਖਿਆ ਜਾ ਸਕਦਾ ਹੈ ਤੇ ਇਹ ਡੇਟਾ ਸਬੰਧਤ ਹਲਕੇ ਦੇ ਸੰਸਦ ਮੈਂਬਰ ਦਾ ਨਾਮ ਵੀ ਦੱਸਦਾ ਹੈ, ਪਰ ਡੇਟਾ ਇਹ ਨਹੀਂ ਦਰਸਾਉਂਦਾ ਕਿ ਵਿਅਕਤੀ ਵਿਸ਼ੇਸ਼ ਸੰਸਦ ਮੈਂਬਰ ਨੇ ਹੀ ਸਹੀ ਪਾਈ ਹੈ ਜਾਂ ਨਹੀਂ।

ਦੱਸਣਾ ਬਣਦਾ ਹੈ ਕਿ ਸੰਸਦ ਦੀ ਵੈੱਬਸਾਈਟ ’ਤੇ ਪਾਈ ਕਿਸੇ ਵੀ ਆਨਲਾਈਨ ਪਟੀਸ਼ਨ ’ਤੇ 10 ਹਜ਼ਾਰ ਤੋਂ ਵੱਧ ਲੋਕ ਦਸਤਖ਼ਤ ਕਰ ਦੇਣ ਤਾਂ ਯੂਕੇ ਸਰਕਾਰ ਨੂੰ ਇਸ ਬਾਰੇ ਅਧਿਕਾਰਤ ਬਿਆਨ ਜਾਰੀ ਕਰਨਾ ਪੈਂਦਾ ਹੈ ਅਤੇ ਜੇ ਕਿਤੇ ਪਟੀਸ਼ਨ ’ਤੇ ਇਕ ਲੱਖ ਤੋਂ ਵੱਧ ਲੋਕਾਂ ਦੀ ਸਹੀ ਪੈ ਜਾਵੇ ਤਾਂ ਇਸ ’ਤੇ ਵਿਚਾਰ-ਚਰਚਾ ਲਈ ਗੌਰ ਕਰਨਾ ਲਾਜ਼ਮੀ ਹੋ ਜਾਂਦਾ ਹੈ।

🔔 ਯੂ.ਕੇ.
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!