|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਫਿਰ ਸੜਕਾਂ 'ਤੇ ਨਿੱਤਰ ਆਏ ਕਿਸਾਨ, 7 ਕਿਸਾਨ ਜਥੇਬੰਦੀਆਂ ਨੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ

ਬਰਨਾਲਾ : ਲੋਕ ਸਭਾ ਚੋਣਾਂ ਖ਼ਤਮ ਹੁੰਦੇ ਹੀ ਇਕ ਵਾਰੀ ਫਿਰ ਕਿਸਾਨ ਸੜਕਾਂ 'ਤੇ ਨਿੱਤਰ ਆਏ ਹਨ। ਸ਼ੁੱਕਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਸੱਤ ਕਿਸਾਨ ਜਥੇਬੰਦੀਆਂ ਨੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ। ਕਿਸਾਨਾਂ ਦੀਆਂ ਮੁੱਖ ਮੰਗਾਂ ਵਿਚ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਹੈ। ਕਿਸਾਨ ਦਸ ਘੰਟੇ ਨਿਰ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬਰਨਾਲਾ : ਲੋਕ ਸਭਾ ਚੋਣਾਂ ਖ਼ਤਮ ਹੁੰਦੇ ਹੀ ਇਕ ਵਾਰੀ ਫਿਰ ਕਿਸਾਨ ਸੜਕਾਂ 'ਤੇ ਨਿੱਤਰ ਆਏ ਹਨ। ਸ਼ੁੱਕਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਸੱਤ ਕਿਸਾਨ ਜਥੇਬੰਦੀਆਂ ਨੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ। ਕਿਸਾਨਾਂ ਦੀਆਂ ਮੁੱਖ ਮੰਗਾਂ ਵਿਚ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਹੈ। ਕਿਸਾਨ ਦਸ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੀ ਵੀ ਮੰਗ ਕਰ ਰਹੇ ਹਨ।ਸੰਗਰੂਰ ਤੇ ਬਰਨਾਲਾ ਵਿਚ ਕਿਸਾਨਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਧਰਨਾ ਦਿੱਤਾ ਅਤੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਕਿਸਾਨਾਂ ਨੇ ਕਿਹਾ ਕਿ ਚੋਣਾਂ ਵੇਲੇ ਆਗੂਆਂ ਨੂੰ ਕਿਸਾਨਾਂ ਦੀ ਯਾਦ ਆਉਂਦੀ ਹੈ ਪਰ ਚੋਣਾਂ ਜਿੱਤਣ ਤੋਂ ਬਾਅਦ ਉਹ ਵਾਅਦਿਆਂ ਨੂੰ ਭੁੱਲ ਜਾਂਦੇ ਹਨ। ਸੰਗਰੂਰ 'ਚ ਧਰਨੇ ਦੀ ਅਗਵਾਈ ਭਾਕਿਯੂ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਹਾਰਾਂ ਨੇ ਕੀਤੀ।

ਇਹ ਹਨ ਕਿਸਾਨਾਂ ਦੀਆਂ ਮੰਗਾਂ

ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਹੋਣ।

ਸੰਬੰਧਿਤ ਖ਼ਬਰਾਂ

ਕਿਸਾਨਾਂ ਦਾ ਪੂਰਾ ਕਰਜ਼ ਮਾਫ਼ ਕੀਤਾ ਜਾਵੇ।

ਖ਼ੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।

ਬੇਰੁਜ਼ਗਾਰ ਕਿਸਾਨਾਂ ਨੂੰ ਨੌਕਰੀ ਦਿੱਤੀ ਜਾਵੇ।

ਇਕ ਜੂਨ ਤੋਂ ਝੋਨਾ ਬੀਜਣ ਦੀ ਇਜਾਜ਼ਤ ਦਿੱਤੀ ਜਾਵੇ।

ਕਿਸਾਨਾਂ ਨੂੰ 10 ਘੰਟੇ ਨਿਰਵਿਘਨ ਬਿਜਲੀ ਦੀ ਸਪਲਾਈ ਦਿੱਤੀ ਜਾਵੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!