|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਯੂ.ਕੇ.

ਲੰਡਨ ਬ੍ਰਿਜ ਤੇ ਲੋਕਾਂ ਉਪਰ ਚਾਕੂ ਨਾਲ ਹਮਲਾ, 2 ਦੀ ਮੌਤ

ਲੰਡਨ ਡੈਸਕ (Vikram Sehajpal) : ਬ੍ਰਿਟੇਨ ਦੀ ਰਾਜਧਾਨੀ ਲੰਡਨ ਸਥਿਤ ਲੰਡਨ ਬ੍ਰਿਜ 'ਤੇ ਇੱਕ ਵਿਅਕਤੀ ਵੱਲੋਂ ਲੋਕਾਂ 'ਤੇ ਚਾਕੂ ਨਾਲ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਪੁਲ 'ਤੇ ਸ਼ੱਕੀ ਵਿਅਕਤੀ ਨੇ ਲੋਕਾਂ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ 2 ਦੀ ਮੌਤ ਹੋ ਗਈ ਤੇ ਕਈ ਲੋਕ ਜ਼ਖ਼ਮੀ ਹੋਏ ਹਨ। ਘਟਨਾ ਤੋਂ ਬਾਅਦ ਮੌਜੂਦ ਲੋਕਾਂ ਵਿੱਚ ਭਗਦੜ ਮੱਚ ਗਈ। ਪੁਲਿਸ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੰਡਨ ਡੈਸਕ (Vikram Sehajpal) : ਬ੍ਰਿਟੇਨ ਦੀ ਰਾਜਧਾਨੀ ਲੰਡਨ ਸਥਿਤ ਲੰਡਨ ਬ੍ਰਿਜ 'ਤੇ ਇੱਕ ਵਿਅਕਤੀ ਵੱਲੋਂ ਲੋਕਾਂ 'ਤੇ ਚਾਕੂ ਨਾਲ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਪੁਲ 'ਤੇ ਸ਼ੱਕੀ ਵਿਅਕਤੀ ਨੇ ਲੋਕਾਂ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ 2 ਦੀ ਮੌਤ ਹੋ ਗਈ ਤੇ ਕਈ ਲੋਕ ਜ਼ਖ਼ਮੀ ਹੋਏ ਹਨ। ਘਟਨਾ ਤੋਂ ਬਾਅਦ ਮੌਜੂਦ ਲੋਕਾਂ ਵਿੱਚ ਭਗਦੜ ਮੱਚ ਗਈ। ਪੁਲਿਸ ਮੁਤਾਬਕ ਸਥਾਨਕ ਸਮੇਂ ਅਨੁਸਾਰ ਦੁਪਹਿਰੇ 2 ਵਜੇ (ਭਾਰਤੀ ਸਮੇਂ ਮੁਤਾਬਕ 7.30 ਵਜੇ) ਦੇ ਕਰੀਬ ਜਾਣਕਾਰੀ ਮਿਲੀ।

ਸੰਬੰਧਿਤ ਖ਼ਬਰਾਂ

ਹਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਘੇਰਾਬੰਦੀ ਕੀਤੀ ਅਤੇ ਸ਼ੱਕੀ ਵਿਅਕਤੀ ਨੂੰ ਗੋਲੀ ਮਾਰ ਦਿੱਤੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਟ੍ਰੈਫਿਕ ਲਈ ਪੁਲ ਨੂੰ ਸੀਲ ਕਰ ਦਿੱਤਾ ਗਿਆ ਹੈ।ਇਸ ਮਾਮਲੇ ਵਿਚ ਕਿੰਨੇ ਲੋਕ ਜ਼ਖਮੀ ਹੋਏ ਹਨ ਬਾਰੇ ਅਜੇ ਕੋਈ ਪੁਖਤਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਘਟਨਾ ਤੋਂ ਬਾਅਦ ਮੌਜੂਦ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ।

🔔 ਯੂ.ਕੇ.
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!