|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੋਵੀਸ਼ੀਲਡ ਦੀ ਵੱਡੀ ਕਾਮਯਾਬੀ ਐਮਰਜੰਸੀ ਚ ਹੋਵੇ ਗੀ ਵਰਤੋਂ, ਪ੍ਰਦਾਨ ਮੰਤਰੀ ਮੋਦੀ ਨੇ ਦੇਸ਼ ਨੂੰ ਦਿਤੀ ਵਧਾਈ

ਨਵੀਂ ਦਿੱਲੀ (ਦੇਵ ਇੰਦਰਜੀਤ): ਭਾਰਤ ਦੀ ਪਹਿਲੀ ਕੋਰੋਨਾ ਵੈਕਸੀਨ ਦੇਸ਼ ਦਾ ਇੰਤਜ਼ਾਰ ਖ਼ਤਮ। ਡਰੱਗ ਕੰਟਰੋਲਰ ਆਫ ਇੰਡੀਆ ਨੇ ਭਾਰਤ 'ਚ ਦੋ ਕੋਰੋਨਾ ਵੈਕਸੀਨ ਨੂੰ ਐਮਰਜੈਂਸੀ ਇਸਤੇਮਾਲ ਦੀ ਮਨਜ਼ੂਰੀ ਦੇ ਦਿੱਤੀ ਹੈ। ਡਰੱਗ ਕੰਟਰੋਲਰ ਆਫ ਇੰਡੀਆ ਨੇ ਸੀਰਮ ਇੰਸਟੀਚਿਊਟ ਆਫ ਇੰਡੀਆ ਵੱਲੋਂ ਵਿਕਸਤ ਵੈਕਸੀਨ ਕੋਵੀਸ਼ੀਲਡ ਸਵਦੇਸ਼ੀ ਭਾਰਤ ਬਾਇਓਟੈੱਕ ਦੀ ਵੈਕਸੀਨ ਕੋਵੈਕਸੀਨ ਦਾ ਇੰਤਜ਼ਾਰ ਕੀਤਾ

NRI Post Desk · 2153 ਦਿਨ ਪਹਿਲਾਂ · ਅੱਪਡੇਟ 2153 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੋਵੀਸ਼ੀਲਡ ਦੀ ਵੱਡੀ ਕਾਮਯਾਬੀ ਐਮਰਜੰਸੀ ਚ ਹੋਵੇ ਗੀ ਵਰਤੋਂ, ਪ੍ਰਦਾਨ ਮੰਤਰੀ ਮੋਦੀ ਨੇ ਦੇਸ਼ ਨੂੰ ਦਿਤੀ ਵਧਾਈ
📷 NRI Post Desk

ਨਵੀਂ ਦਿੱਲੀ (ਦੇਵ ਇੰਦਰਜੀਤ): ਭਾਰਤ ਦੀ ਪਹਿਲੀ ਕੋਰੋਨਾ ਵੈਕਸੀਨ ਦੇਸ਼ ਦਾ ਇੰਤਜ਼ਾਰ ਖ਼ਤਮ। ਡਰੱਗ ਕੰਟਰੋਲਰ ਆਫ ਇੰਡੀਆ ਨੇ ਭਾਰਤ 'ਚ ਦੋ ਕੋਰੋਨਾ ਵੈਕਸੀਨ ਨੂੰ ਐਮਰਜੈਂਸੀ ਇਸਤੇਮਾਲ ਦੀ ਮਨਜ਼ੂਰੀ ਦੇ ਦਿੱਤੀ ਹੈ। ਡਰੱਗ ਕੰਟਰੋਲਰ ਆਫ ਇੰਡੀਆ ਨੇ ਸੀਰਮ ਇੰਸਟੀਚਿਊਟ ਆਫ ਇੰਡੀਆ ਵੱਲੋਂ ਵਿਕਸਤ ਵੈਕਸੀਨ ਕੋਵੀਸ਼ੀਲਡ ਸਵਦੇਸ਼ੀ ਭਾਰਤ ਬਾਇਓਟੈੱਕ ਦੀ ਵੈਕਸੀਨ ਕੋਵੈਕਸੀਨ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਇਹ ਇੰਤਜ਼ਾਰ ਹੁਣ ਖ਼ਤਮ ਹੋ ਗਿਆ ਹੈ।

ਪ੍ਰਦਾਨ ਮੰਤਰੀ ਦਾ ਦੇਸ਼ ਨੂੰ ਪਿਆਰ ਭਰਿਆ ਸੰਦੇਸ਼

ਸੰਬੰਧਿਤ ਖ਼ਬਰਾਂ

ਕੋਰੋਨਾ ਵੈਕਸੀਨ ਨੂੰ ਐਮਰਜੈਂਸੀ ਇਸਤੇਮਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਪੀਐੱਮ ਮੋਦੀ ਨੇ ਵਧਾਈ ਦਿੱਤੀ ਹੈ। ਪੀਐੱਮ ਮੋਦੀ ਨੇ ਇਕ ਟਵੀਟ 'ਚ ਕਿਹਾ ਹੈ ਕਿ ਇਕ ਉਤਸਾਹੀ ਲੜਾਈ ਨੂੰ ਮਜ਼ਬੂਤ ਕਰਨ ਲਈ ਇਹ ਇਕ ਫ਼ੈਸਲਾਕੁੰਨ ਮੋੜ! ਉਨ੍ਹਾਂ ਲਿਖਿਆ ਕਿ ਭਾਰਤ ਦੇ ਸੀਰਮ ਇੰਸਟੀਚਿਊਟ ਤੇ ਭਾਰਤ ਬਾਇਓਟੈੱਕ ਦੇ ਟੀਕਿਆਂ ਨੂੰ ਮਨਜ਼ੂਰੀ ਦਿੰਦਿਆਂ ਸਿਹਤ ਅਤੇ COVID ਮੁਕਤ ਦੇਸ਼ ਲਈ ਮਾਰਗ ਤੇਜ਼ ਕਰਦਾ ਹੈ। ਭਾਰਤ ਨੂੰ ਵਧਾਈ। ਸਾਡੇ ਮਿਹਨਤੀ ਵਿਗਿਆਨੀਆਂ ਤੇ ਨਵੇਂ ਖੋਜੀਆਂ ਨੂੰ ਵਧਾਈ।

WHO ਵਲੋਂ ਮੰਜ਼ੂਰੀ

ਦੋ ਕੋਰੋਨਾ ਵੈਕਸੀਨ ਨੂੰ ਐਮਰਜੈਂਸੀ ਇਸਤੇਮਾਲ ਦੀ ਮਨਜ਼ੂਰੀ ਮਿਲਣ ਦਾ ਵਿਸ਼ਵ ਸਿਹਤ ਸੰਗਠਨ ਨੇ ਭਾਰਤ ਦੇ ਅਹਿਮ ਫੈਸਲੇ ਦਾ ਸਵਾਗਤ ਕੀਤਾ ਹੈ। ਡਬਲਯੂਐੱਚਓ ਦੱਖਣੀ-ਪੂਰਬੀ ਏਸ਼ਿਆਈ ਖੇਤਰ ਦੀ ਰੀਜਨਲ ਡਾਇਰੈਕਟਰ ਡਾ. ਪੂਨਮ ਖੇਤਰਪਾਲ ਸਿੰਘ ਨੇ ਕਿਹਾ ਹੈ ਕਿ ਵਿਸ਼ਵ ਸਿਹਤ ਸੰਗਠਨ ਨੇ COVID-19 ਵੈਕਸੀਨ ਲਈ ਭਾਰਤ ਵੱਲੋਂ ਐਮਰਜੈਂਸੀ ਵਰਤੋਂ ਦੇ ਅਧਿਕਾਰ ਦੇਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!