|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਕੁੰਵਰਵਿਜੈ ਪ੍ਰਤਾਪ ਸਿੰਘ ਇੰਸਪੈਕਟਰ ਜਨਰਲ ਆਫ ਪੁਲਿਸ, ਸੰਗਠਿਤ ਅਪਰਾਧ ਕੰਟਰੋਲ ਯੂਨਿਟ (ਓਸੀਸੀਯੂ) ਵਜੋਂ ਤਾਇਨਾਤ

ਫਰੀਦਕੋਟ : ਗੋਲੀਕਾਂਡ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਐਸਆਈਟੀ ਦੇ ਪ੍ਰਮੁੱਖ ਮੈਂਬਰ ਆਈ.ਜੀ. ਕੁੰਵਰਵਿਜੈ ਪ੍ਰਤਾਪ ਸਿੰਘ ਦੀ ਵਾਪਸੀ ਦੀ ਖ਼ਬਰ ਨਾਲ ਪੀੜਤ ਪਰਿਵਾਰਾਂ ਅਤੇ ਆਮ ਲੋਕਾਂ ਨੂੰ ਇਨਸਾਫ ਲਈ ਇਕ ਆਸ ਦੀ ਕਿਰਨ ਫਿਰ ਤੋਂ ਜਾਗ ਪਈ ਹੈ।ਪੰਜਾਬ ਸਰਕਾਰ ਦੇ ਇਕ ਬੁਲਾਰੇ ਅਨੁਸਾਰ ਕੁੰਵਰਵਿਜੈ ਪ੍ਰਤਾਪ ਸਿੰਘ ਨੂੰ ਇੰਸਪੈਕਟਰ ਜਨਰਲ ਆਫ ਪੁਲਿਸ, ਸੰਗਠਿਤ ਅਪਰਾਧ ਕੰਟਰੋਲ ਯੂਨਿਟ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਫਰੀਦਕੋਟ : ਗੋਲੀਕਾਂਡ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਐਸਆਈਟੀ ਦੇ ਪ੍ਰਮੁੱਖ ਮੈਂਬਰ ਆਈ.ਜੀ. ਕੁੰਵਰਵਿਜੈ ਪ੍ਰਤਾਪ ਸਿੰਘ ਦੀ ਵਾਪਸੀ ਦੀ ਖ਼ਬਰ ਨਾਲ ਪੀੜਤ ਪਰਿਵਾਰਾਂ ਅਤੇ ਆਮ ਲੋਕਾਂ ਨੂੰ ਇਨਸਾਫ ਲਈ ਇਕ ਆਸ ਦੀ ਕਿਰਨ ਫਿਰ ਤੋਂ ਜਾਗ ਪਈ ਹੈ।ਪੰਜਾਬ ਸਰਕਾਰ ਦੇ ਇਕ ਬੁਲਾਰੇ ਅਨੁਸਾਰ ਕੁੰਵਰਵਿਜੈ ਪ੍ਰਤਾਪ ਸਿੰਘ ਨੂੰ ਇੰਸਪੈਕਟਰ ਜਨਰਲ ਆਫ ਪੁਲਿਸ, ਸੰਗਠਿਤ ਅਪਰਾਧ ਕੰਟਰੋਲ ਯੂਨਿਟ (ਓਸੀਸੀਯੂ) ਵਜੋਂ ਤਾਇਨਾਤ ਕੀਤਾ ਗਿਆ ਹੈ ਅਤੇ ਨਾਲ ਹੀ ਆਈਜੀ, ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਪਹਿਲਾਂ ਵਾਂਗ ਹੀ ਐੱਸਆਈਟੀ ਦੇ ਮੈਂਬਰ ਵਜੋਂ ਕੰਮ ਕਰਨਗੇ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ 12 ਅਕਤੂਬਰ 2015 ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਤੋਂ ਬਾਅਦ 14 ਅਕਤੂਬਰ ਨੂੰ ਸ਼ਾਂਤਮਈ ਧਰਨੇ 'ਤੇ ਬੈਠੀਆਂ ਸੰਗਤਾਂ ਉੱਪਰ ਪੁਲਿਸ ਵੱਲੋਂ ਗੋਲੀਆਂ ਚਲਾਉਣ ਨਾਲ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ, ਜਦਕਿ ਅਨੇਕਾਂ ਸੰਗਤਾਂ ਜ਼ਖ਼ਮੀ ਹੋ ਗਈਆਂ ਸਨ। ਪਿੰਡ ਸਰਾਵਾਂ ਦੇ ਸ਼ਹੀਦ ਹੋਏ ਨੌਜਵਾਨ ਗੁਰਜੀਤ ਸਿੰਘ ਬਿੱਟੂ ਦੇ ਪਿਤਾ ਸਾਧੂ ਸਿੰਘ ਅਤੇ ਪਿੰਡ ਨਿਆਮੀਵਾਲਾ ਦੇ ਸ਼ਹੀਦ ਕਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਦੱਸਿਆ ਕਿ ਕੈਪਟਨ ਸਰਕਾਰ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦਾ ਗਠਨ ਕੀਤਾ ਅਤੇ ਉਸ ਜਾਂਚ ਰਿਪੋਰਟ ਦੀ ਡੂੰਘਾਈ ਤੱਕ ਪਹੁੰਚਣ ਲਈ ਏਡੀਜੀਪੀ ਪ੍ਰਮੋਦ ਬਾਨ ਅਤੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ 'ਚ ਐੱਸਆਈਟੀ ਬਣਾਈ ਤਾਂ ਪੀੜਤ ਪਰਿਵਾਰਾਂ ਨੂੰ ਇਨਸਾਫ ਦੀ ਆਸ ਜਾਗੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!