|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ’ ਤਹਿਤ ਨਡਾਲਾ ਵਿਖੇ ਵਿਸ਼ਾਲ ਕੈਂਪ ਭਲਕੇ : ਅਵਤਾਰ ਸਿੰਘ ਭੁੱਲਰ

ਕਪੂਰਥਲਾ (ਇੰਦਰਜੀਤ ਸਿੰਘ) : ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 1 ਅਕਤੂਬਰ 2019, ਦਿਨ ਮੰਗਲਵਾਰ ਨੂੰ ਬੀ. ਡੀ. ਪੀ. ਓ ਦਫ਼ਤਰ ਨਡਾਲਾ ਵਿਖੇ ਇਕ ਵਿਸ਼ਾਲ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਕੈਂਪ ਦਾ ਸ਼ੁੱਭ ਆਰੰਭ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਸਵੇਰੇ 11 ਵਜੇ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 1 ਅਕਤੂਬਰ 2019, ਦਿਨ ਮੰਗਲਵਾਰ ਨੂੰ ਬੀ. ਡੀ. ਪੀ. ਓ ਦਫ਼ਤਰ ਨਡਾਲਾ ਵਿਖੇ ਇਕ ਵਿਸ਼ਾਲ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਕੈਂਪ ਦਾ ਸ਼ੁੱਭ ਆਰੰਭ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਸਵੇਰੇ 11 ਵਜੇ ਕਰਨਗੇ। ਉਨਾਂ ਦੱਸਿਆ ਕਿ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਚੱਲਣ ਵਾਲੇ ਇਸ ਕੈਂਪ ਦੌਰਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ ਅਤੇ ਯੋਗ ਲਾਭਪਾਤਰੀਆਂ ਦੇ ਮੌਕੇ ’ਤੇ ਹੀ ਫਾਰਮ ਭਰੇ ਜਾਣਗੇ। ਉਨਾਂ ਦੱਸਿਆ ਕਿ ਇਸ ਦੌਰਾਨ ਸਰਬੱਤ ਸਿਹਤ ਬੀਮਾ ਯੋਜਨਾ ਦੇ ਫਾਰਮ ਵੀ ਭਰੇ ਜਾਣਗੇ।

ਸੰਬੰਧਿਤ ਖ਼ਬਰਾਂ

ਉਨਾਂ ਦੱਸਿਆ ਕਿ ਇਸ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵੱਖਰੇ-ਵੱਖਰੇ ਕਾਊਂਟਰ ਲਗਾਏ ਜਾਣਗੇ ਅਤੇ ਸਬੰਧਤ ਅਧਿਕਾਰੀ ਆਪੋ-ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਆਪਣੇ ਕਾੳੂਂਟਰ ’ਤੇ ਬੈਠਣਾ ਯਕੀਨੀ ਬਣਾਉਣਗੇ। ਉਨਾਂ ਦੱਸਿਆ ਕਿ ਕੈਂਪ ਵਿਚ ਸ਼ਾਮਿਲ ਹੋਣ ਵਾਲੇ ਵਿਭਾਗਾਂ ਵਿਚ ਸਿਹਤ, ਸਿੱਖਿਆ, ਰੋਜ਼ਗਾਰ, ਕਿਰਤ, ਮਾਲ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਭਲਾਈ, ਪੇਂਡੂ ਵਿਕਾਸ ਤੇ ਪੰਚਾਇਤ, ਰੱਖਿਆ ਸੇਵਾਵਾਂ, ਖੁਰਾਕ ਤੇ ਸਿਵਲ ਸਪਲਾਈ, ਐਲ. ਡੀ. ਐਮ, ਉਦਯੋਗ, ਖੇਤੀਬਾੜੀ, ਬਿਜਲੀ, ਜਲ ਸਪਲਾਈ ਤੇ ਸੈਨੀਟੇਸ਼ਨ ਆਦਿ ਵਿਭਾਗ ਸ਼ਾਮਿਲ ਹਨ। ਉਨਾਂ ਕਿਹਾ ਕਿ ਅਜਿਹੇ ਕੈਂਪਾਂ ਦਾ ਮਕਸਦ ਲੋਕਾਂ ਨੂੰ ਇਕੋ ਛੱਤ ਹੇਠਾਂ ਲੋਕ ਭਲਾਈ ਸਕੀਮਾਂ ਦਾ ਲਾਭ ਮੁਹੱਈਆ ਕਰਵਾਉਣਾ ਹੈ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਲਾਹਾ ਲੈਣ ਤੋਂ ਵਾਂਝਾ ਨਾ ਰਹਿ ਸਕੇ। ਉਨਾਂ ਲਾਭਪਾਤਰੀਆਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!